Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਚੋਣ ਕਮਿਸ਼ਨ ਆਪਣੀ ਬਾਕੀ ਸਾਖ਼ ਬਚਾਉਣ ਦੇ ਲਈ ਮੀਡੀਏ ਵਿਰੁੱਧ ਹਾਈ ਕੋਰਟ ਪੁੱਜਾ

May 02, 2021 02:03 AM

ਚੇਨੱਈ, 1 ਮਈ (ਪੋਸਟ ਬਿਊਰੋ)- ਅਦਾਲਤ ਦੀ ਤਿੱਖੀ ਆਲੋਚਨਾ ਹੇਠ ਆਏ ਚੋਣ ਕਮਿਸ਼ਨ ਨੇ ਕੱਲ੍ਹ ਮਦਰਾਸ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਉਹ ਜੱਜਾਂ ਵੱਲੋਂ ਚੋਣ ਕਮਿਸ਼ਨ ਦੀ ਭੂਮਿਕਾ ਬਾਰੇ ਕੀਤੀਆਂ ਗਈਆਂ ਜ਼ਬਾਨੀ ਟਿੱਪਣੀਆਂ ਦੀ ਰਿਪੋਰਟਿੰਗ ਲਈ ਮੀਡੀਆ ਨੂੰ ਰੋਕ ਦੇਵੇ।
ਹਾਈ ਕੋਰਟ ਨੇ ਮੀਡੀਆ ਉੱਤੇ ਕੋਈ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਵਕੀਲ ਨੇ ਕਿਹਾ ਕਿ ਅਧਿਕਾਰੀਆਂ ਦੇ ਖ਼ਿਲਾਫ਼ ਕਤਲ ਕੇਸ ਦਰਜ ਕਰਨ ਤੇ ਕੋਵਿਡ-19 ਕੇਸਾਂ ਵਿੱਚ ਵਾਧੇ ਲਈ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਇਕੱਲੇ ਜ਼ਿੰਮੇਵਾਰ ਠਹਿਰਾਉਣ ਨਾਲ ਉਸ ਦੀ ਸਾਖ਼ ਨੂੰ ਭਾਰੀ ਨੁਕਸਾਨ ਪੁੱਜਾ ਹੈ। ਚੀਫ਼ ਜਸਟਿਸ ਸੰਜੀਵ ਬੈਨਰਜੀ ਅਤੇ ਜਸਟਿਸ ਸੇਂਥਿਲ ਕੁਮਾਰ ਰਾਮਾਮੂਰਤੀ ਦੇ ਬੈਂਚ ਨੇ ਮੀਡੀਆ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਕੇ ਕਿਹਾ ਕਿ ਇਹ ਕੇਸ ਮੀਡੀਆ ਦੀ ਸਮਝ ਉੱਤੇ ਛੱਡ ਦਿੱਤਾ ਜਾਵੇ।
ਅਦਾਲਤ ਨੇਕੱਲ੍ਹ ਕੋਵਿਡ-19 ਵੈਕਸੀਨ ਦੀ ਖ਼ਰੀਦ ਵਿੱਚ ਖਾਮੀਆਂ, ਬੈਂਡਾਂ ਅਤੇ ਵੈਂਟੀਲੇਟਰਾਂ ਦੀ ਘਾਟ ਅਤੇ ਆਕਸੀਜਨ ਸਿਲੰਡਰ ਹੋਰ ਰਾਜਾਂ ਨੂੰ ਭੇਜੇ ਜਾਣ ਦੇ ਕੇਸ ਦੀ ਕੱਲ੍ਹ ਸੁਣਵਾਈ ਕੀਤੀ ਗਈ। ਅਦਾਲਤ ਨੇ ਇਸ ਦਾ ਖੁਦ ਹੀ ਨੋਟਿਸ ਲਿਆ ਹੈ। ਚੋਣ ਕਮਿਸ਼ਨ ਦੇ ਵਕੀਲ ਨੇ ਜਦੋਂ ਅਰਜ਼ੀ ਪੇਸ਼ ਕੀਤੀ ਤਾਂ ਚੀਫ਼ ਜਸਟਿਸ ਨੇ ਕਿਹਾ, ‘ਕੋਰੋਨਾ ਤੋਂ ਬਚਾਅ ਦੇ ਫ਼ੌਰੀ ਕਦਮ ਚੁੱਕਣ ਲਈ ਦੋਵੇਂ ਧਿਰਾਂ ‘ਪੋਸਟਮਾਰਟਮ' ਦੀ ਉਡੀਕ ਕਰ ਸਕਦੀਆਂ ਹਨ।’ ਵਕੀਲ ਨੇ ਕਿਹਾ ਕਿ ‘ਸੰਕਟ ਦੀ ਇਸ ਘੜੀ ਵਿੱਚ ਚੋਣਾਂ ਕਰਾਉਣੀਆਂ ਬੜਾ ਮੁਸ਼ਕਲ ਕੰਮ ਹੈ। ਅਦਾਲਤ ਦੀਆਂ ਟਿੱਪਣੀਆਂ ਦੇ ਆਧਾਰ ਉੱਤੇ ਕੁਝ ਲੋਕ ਪੁਲਸ ਕੋਲ ਸ਼ਿਕਾਇਤਾਂ ਲੈ ਕੇ ਪਹੁੰਚ ਗਏ ਹਨ ਅਤੇ ਕੇਸ ਵੀ ਦਰਜ ਹੋਏ ਹਨ।’ ਚੋਣ ਕਮਿਸ਼ਨ ਨੇ ਕੋਰਟ ਨੂੰ ਕਿਸੇ ਤਰ੍ਹਾਂ ਦੀ ਸੁਰੱਖਿਆ ਦੇਣ ਦੀ ਬੇਨਤੀ ਕੀਤੀ। ਚੀਫ਼ ਜਸਟਿਸ ਨੇ ਕਿਹਾ ਕਿ ਸਬੰਧਤ ਅਦਾਲਤਾਂ ਇਨ੍ਹਾਂ ਬੇਤੁਕੀਆਂ ਸ਼ਿਕਾਇਤਾਂ ਦਾ ਧਿਆਨ ਰੱਖਣਗੀਆਂ ਅਤੇ ਇੱਕ-ਦੂਜੇ ਉੱਤੇ ਦੋਸ਼ ਨਾ ਮੜ੍ਹੇ ਜਾਣ। ਅਦਾਲਤ ਨੇ ਕਿਹਾ ਕਿ ਉਨ੍ਹਾਂ ਇਹ ਕੇਸ ਇਸ ਲਈ ਆਪਣੇ ਹੱਥਨਹੀਂ ਲਿਆ ਕਿ ਉਹ ਆਪਣੇ ਆਪ ਨੂੰ ਮਾਹਰ ਸਮਝਦੇ ਹਨ ਸਗੋਂ ਸਰਕਾਰਾਂ ਨੂੰ ਮਾਹਰਾਂ ਦੀ ਸਲਾਹ ਦੇ ਆਧਾਰ ਉੱਤੇ ਕਾਰਵਾਈ ਉੱਤੇ ਧਿਆਨ ਕੇਂਦਰਤ ਕੀਤਾ ਸੀ। ਐਡੀਸ਼ਨਲ ਸੌਲਿਸਟਰ ਜਨਰਲ ਆਰ ਸ਼ੰਕਰਨਾਰਾਇਣਨ ਨੇ ਅਦਾਲਤ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਕੇਰਲਾਨੂੰ ਉਚ ਪੱਧਰੀ ਟੀਮ ਭੇਜੀ ਸੀ ਅਤੇ ਉਸ ਵੱਲੋਂ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼