Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪੰਜਾਬ ਨੈਸ਼ਨਲ ਬੈਂਕ ਘੋਟਾਲਾ ਕੇਸ ਭਗੌੜੇ ਨੀਰਵ ਮੋਦੀ ਨੇ ਲੰਡਨ ਹਾਈ ਕੋਰਟ ਵਿੱਚ ਅਪੀਲ ਜਾ ਕੀਤੀ

May 03, 2021 12:43 AM

ਲੰਡਨ, 2 ਮਈ (ਪੋਸਟ ਬਿਊਰੋ)- ਪੰਜਾਬ ਨੈਸ਼ਨਲ ਬੈਂਕ ਘਪਲਾ ਕੇਸ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਨੇ ਇੱਕ ਨਵਾਂ ਪੈਂਤੜਾ ਚੱਲਦੇ ਹੋਏ ਬੁੱਧਵਾਰ ਨੂੰ ਲੰਡਨ ਹਾਈ ਕੋਰਟ ਵਿੱਚ ਭਾਰਤ ਵਿੱਚ ਆਪਣੀ ਹਵਾਲਗੀ ਦੇ ਖਿਲਾਫ ਮੁੱਢਲੀ ਪਟੀਸ਼ਨ ਦਾਇਰ ਕੀਤੀ ਹੈ। ਇਸ ਕੇਸ ਨਾਲ ਜੁੜੇ ਲੋਕਾਂ ਨੇ ਇਹ ਜਾਣਕਾਰੀ ਦੋ ਦਿਨ ਬਾਅਦਕੱਲ੍ਹ ਦਿੱਤੀ ਹੈ।
ਨੀਰਵ ਮੋਦੀ ਦੀ ਇਹ ਅਪੀਲ 25 ਫਰਵਰੀ ਨੂੰ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਦੇ ਉਸ ਹੁਕਮ ਖਿਲਾਫ ਹੈ, ਜਿਸ ਵਿੱਚ ਭਾਰਤ ਨੂੰ ਉਨ੍ਹਾਂ ਦੀ ਹਵਾਲਗੀ ਅਤੇ ਯੂ ਕੇੇ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ 15 ਅਪ੍ਰੈਲ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਹੈ। ਕੋਰਟ ਵਿੱਚ ਸੁਣਵਾਈ ਦੌਰਾਨ ਨੀਰਵ ਮੋਦੀ ਨੇ ਦਾਅਵਾ ਕੀਤਾ ਕਿ ਉਸ ਨੂੰ ਭਾਰਤ ਵਿੱਚ ਕੇਸ ਲੜ ਕੇ ਆਪਣਾ ਬਚਾਅ ਕਰਨ ਦਾ ਸਹੀ ਮੌਕਾ ਨਹੀਂ ਮਿਲਿਆ ਅਤੇ ਸਿਆਸੀ ਕਾਰਨਾਂ ਕਰ ਕੇ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਨੇ ਭਾਰਤ ਵਿੱਚ ਜੇਲ੍ਹਾਂ ਦੀਆਂ ਖਰਾਬ ਹਾਲਤਾਂ ਦਾ ਵੀ ਹਵਾਲਾ ਦਿੱਤਾ ਹੈ ਅਤੇ ਕਿਹਾ ਕਿ ਉਸ ਦੇ ਖਿਲਾਫ ਸਬੂਤ ਕਮਜ਼ੋਰ ਹਨ। ਇਸ ਦੇ ਖਿਲਾਫ ਕੋਰਟ ਨੇ ਉਨ੍ਹਾਂ ਦੇ ਦਾਅਵੇ ਦੇ ਉਲਟ ਧੋਖਾਦੇਹੀ ਦਾ ਦੋਸ਼ੀ ਮੰਨਦੇ ਹੋਏ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਸੀ।ਨੀਰਵ ਮੋਦੀ ਨੂੰ 25 ਫਰਵਰੀ ਦੇ ਕੋਰਟ ਦੇ ਫੈਸਲੇ ਖਿਲਾਫ 14 ਦਿਨਾਂ ਅੰਦਰ ਹਾਈ ਕੋਰਟ ਦੇ ਸਾਹਮਣੇ ਆਪਣੀ ਅਪੀਲ ਦਾਖਲ ਕਰਨੀ ਸੀ, ਨਹੀਂ ਤਾਂ ਉਨ੍ਹਾਂ ਨੂੰ ਭਾਰਤ ਭੇਜ ਦਿੱਤਾ ਜਾਂਦਾ। ਉਨ੍ਹਾਂ ਲੰਡਨ ਹਾਈ ਕੋਰਟ ਵਿੱਚ 28 ਅਪ੍ਰੈਲ ਨੂੰ ਪਟੀਸ਼ਨ ਦਾਇਰ ਕੀਤੀ ਹੈ। ਅਜਿਹੇ ਵਿੱਚ ਜੱਜ ਇਸ ਗੱਲ ਦਾ ਫੈਸਲਾ ਕਰੇਗਾ ਕਿ ਕੀ ਅਪੀਲ ਉਤੇ ਸੁਣਵਾਈ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ