Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੁੰਬਈ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਨੇ ਡੀ ਜੀ ਪੀ ਉੱਤੇ ਗੰਭੀਰ ਦੋਸ਼ ਲਾਏ

May 03, 2021 12:49 AM

ਮੁੰਬਈ, 2 ਮਈ (ਪੋਸਟ ਬਿਊਰੋ)- ਮੁੰਬਈ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਨੇ ਸੀ ਬੀ ਆਈ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਮਹਾਰਾਸ਼ਟਰ ਪੁਲਸ ਦੇ ਡੀ ਜੀ ਪੀ ਉਨ੍ਹਾਂ ਉੱਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਖਿਲਾਫ ਲਾਏ ਗਏ ਦੋਸ਼ ਵਾਪਸ ਲੈਣ ਦਾ ਦਬਾਅ ਬਣਾ ਰਹੇ ਹਨ।
ਪਰਮਬੀਰ ਸਿੰਘ ਨੇ ਇਹ ਗੱਲ ਹਾਈ ਕੋਰਟ ਵਿੱਚ ਪੇਸ਼ ਆਪਣੀ ਦੂਸਰੀ ਪਟੀਸ਼ਨ ਵਿੱਚ ਵੀ ਕਹੀ ਹੈ, ਜਿਹੜੀ ਉਨ੍ਹਾਂ ਨੇ ਰਾਜ ਸਰਕਾਰ ਵੱਲੋਂ ਸ਼ੁਰੂ ਕਰਵਾਈਆਂ ਦੋ ਪੜਤਾਲਾਂ ਉੱਤੇ ਰੋਕ ਲਾਉਣ ਲਈ ਦਾਇਰ ਕੀਤੀ ਹੈ। ਉਨ੍ਹਾਂ ਨੇ ਸੀ ਬੀ ਆਈ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ 15 ਅਪ੍ਰੈਲ ਨੂੰ ਸੰਜੇ ਪਾਂਡੇ ਵੱਲੋਂ ਮਹਾਰਾਸ਼ਟਰ ਦੇ ਡੀ ਜੀ ਪੀ ਦਾ ਚਾਰਜ ਲੈਣ ਮਗਰੋਂ ਉਹ 19 ਅਪ੍ਰੈਲ ਨੂੰ ਉਨ੍ਹਾਂ ਨੂੰ ਮਿਲਣ ਗਏ। ਉਥੇ ਸੰਜੇ ਪਾਂਡੇ ਨੇ ਉਨ੍ਹਾਂ ਨੂੰ ਕਿਹਾ ਕਿ ਸਿਸਟਮ ਨਾਲ ਲੜਨ ਦਾ ਕੋਈ ਫਾਇਦਾ ਨਹੀਂ, ਤੁਸੀਂ ਦੇਸ਼ਮੁਖ ਦੇ ਖਿਲਾਫ ਦੋਸ਼ ਵਾਪਸ ਲੈ ਲਓ ਤੇ ਤੁਹਾਡੇ ਖਿਲਾਫ ਵੀ ਜਾਂਚ ਰੋਕ ਦਿੱਤੀ ਜਾਵੇਗੀ।
ਵਰਨਣ ਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਇੱਕ ਅਪ੍ਰੈਲ ਤੇ ਵੀਹ ਅਪ੍ਰੈਲ ਨੂੰ ਪਰਮਬੀਰ ਸਿੰਘ ਖਿਲਾਫ ਦੋ ਕੇਸਾਂ ਵਿੱਚ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਜਾਂਚ ਡੀ ਜੀ ਪੀ ਸੰਜੇ ਪਾਂਡੇ ਨੇ ਕਰਨੀ ਹੈ। ਪਰਮਬੀਰ ਸਿੰਘ ਦੇ ਮੁਤਾਬਕ ਜਦੋਂ ਉਹ ਸੰਜੇ ਪਾਂਡੇ ਦੇ ਦਫਤਰ ਗਏ ਤਾਂ ਸੀ ਬੀ ਆਈ ਜਾਂਚ ਦਾ ਮੁੱਦਾ ਖੁਦ ਪਾਂਡੇ ਨੇ ਉਠਾਇਆ ਸੀ। ਪਰਮਬੀਰ ਸਿੰਘ ਨੇ ਸ਼ੱਕ ਪ੍ਰਗਟਾਇਆ ਕਿ ਪਾਂਡੇ ਵੱਲੋਂ ਉਨ੍ਹਾਂ ਨੂੰ ਦਿੱਤੀ ਸਲਾਹ ਤੋਂ ਲੱਗਦਾ ਹੈ ਕਿ ਦੇਸ਼ਮੁਖ ਖਿਲਾਫ ਚੱਲਦੀ ਸੀ ਬੀ ਆਈ ਜਾਂਚ ਨੂੰ ਲੀਹ ਤੋਂ ਲਾਹੁਣ ਦੀ ਕੋਸ਼ਿਸ਼ ਹੋ ਰਹੀ ਹੈ।ਪਰਮਬੀਰ ਸਿੰਘ ਨੇ ਪੱਤਰ ਨਾਲ ਨਾ ਸਿਰਫ ਸੰਜੇ ਪਾਂਡੇ ਦੇ ਕਮਰੇ ਵਿੱਚ ਹੋਈ ਗੱਲਬਾਤ ਦਾ ਹਵਾਲਾ ਦਿੱਤਾ, ਸਗੋਂ ਉਨ੍ਹਾਂ ਨਾਲ ਤਿੰਨ ਵਾਰੀ ਵਾਟਸਐਪ ਕਾਲ ਤੇ ਚੈਟ ਦਾ ਵੇਰਵਾ ਵੀ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੰਜੇ ਪਾਂਡੇ ਨੇ ਉਨ੍ਹਾਂ ਨੂੰ ਆਪਣੀ ਚਿੱਠੀ ਵਾਪਸ ਲੈਣ ਦਾ ਤਰੀਕਾ ਦੱਸਿਆ ਤੇ ਕਿਹਾ ਕਿ ਤੁਸੀਂ ਆਪਣੇ ਪੱਤਰ ਵਿੱਚ ਲਿਖੋ ਕਿ ਦੇਸ਼ਮੁਖ ਵੱਲੋਂ ਦਿੱਤੇ ਬਿਆਨ ਉੱਤੇ ਪ੍ਰਤੀਕਿਰਿਆ ਵਜੋਂ ਉਨ੍ਹਾਂ ਪੱਤਰ ਲਿਖ ਕੇ ਦੋਸ਼ ਲਾ ਦਿੱਤੇ ਸਨ। ਪਰਮਬੀਰ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਅਰਜ਼ੀ ਵਿੱਚ ਕਿਹਾ ਕਿ ਉਨ੍ਹਾਂ ਦਫਤਰਾਂ ਵਿੱਚ ਹੋ ਰਹੇ ਭਿ੍ਰਸ਼ਟਾਚਾਰ ਨੂੰ ਨੰਗਾ ਕਰਨ ਲਈ ਸੁਚੇਤਕ ਦੀ ਭੂਮਿਕਾ ਨਿਭਾਈ ਹੈ, ਇਸ ਲਈ ਉਨ੍ਹਾਂ ਨੂੰ ਸਰਪ੍ਰਸਤੀ ਮਿਲਣੀ ਚਾਹੀਦੀ ਹੈ।
ਪਰਮਬੀਰ ਸਿੰਘ ਨੂੰ ਅੰਬਾਨੀ ਪਰਵਾਰ ਦੀ ਰਿਹਾਇਸ਼ ਅੰਟੀਲੀਆ ਅੱਗੇ ਇੱਕ ਗੱਡੀ ਮਿਲਣ ਵਾਲੇ ਕੇਸ ਦੇ ਕੁਝ ਦਿਨ ਪਿੱਛੋਂ ਪੁਲਸ ਕਮਿਸ਼ਨਰ ਮੁੰਬਈ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਪਿੱਛੋਂ ਤਕਨੀਕੀ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪਰਮਬੀਰ ਸਿੰਘ ਦੀ ਬਦਲੀ ਗੰਭੀਰ ਲਾਪਰਵਾਹੀ ਵਰਤਣ ਕਰ ਕੇ ਕੀਤੀ ਹੈ। ਦੇਸ਼ਮੁਖ ਦੇ ਇਸ ਬਿਆਨ ਤੋਂ ਦੋ ਦਿਨ ਬਾਅਦ ਪਰਮਬੀਰ ਸਿੰਘ ਨੇ ਮੁੱਖ ਮੰਤਰੀ ਨੂੰ ਅੱਠ ਪੇਜ ਦਾ ਪੱਤਰ ਲਿਖ ਕੇ ਦੇਸ਼ਮੁਖ ਉੱਤੇ ਪੁਲਸ ਅਧਿਕਾਰੀਆਂ ਰਾਹੀਂ ਹਰ ਮਹੀਨੇ 100 ਕਰੋੜ ਦੀ ਵਸੂਲੀ ਦਾ ਦੋਸ਼ ਲਾਇਆ ਸੀ। ਇਸ ਬਾਰੇਉਹ ਸੁਪਰੀਮ ਕੋਰਟ ਵੀ ਗਏ ਸਨ, ਜਿੱਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਨੂੰ ਕਿਹਾ ਗਿਆ। ਹਾਈ ਕੋਰਟ ਵਿੱਚ ਪਰਮਬੀਰ ਸਿੰਘ ਤੋਂ ਇਲਾਵਾ ਕਈ ਲੋਕਾਂ ਵੱਲੋਂ ਪਟੀਸ਼ਨਾਂ ਦਾਇਰ ਹੋਈਆਂ ਸੀ, ਜਿਨ੍ਹਾਂ ਵਿੱਚੋਂ ਇੱਕ ਨੂੰ ਆਧਾਰ ਬਣਾ ਕੇ ਹਾਈ ਕੋਰਟ ਨੇ ਛੇ ਅਪ੍ਰੈਲ ਨੂੰ ਦੇਸ਼ਮੁਖ ਦੇ ਖਿਲਾਫ ਸੀ ਬੀ ਆਈ ਜਾਂਚ ਦਾ ਆਦੇਸ਼ ਦਿੱਤਾ ਹੈ। 15 ਦਿਨ ਦੀ ਮੁੱਢਲੀ ਜਾਂਚਤੋਂ ਬਾਅਦ ਸੀ ਬੀ ਆਈ ਅੱਗੇ ਅਨਿਲ ਦੇਸ਼ਮੁਖ ਦੇ ਖਿਲਾਫ ਪਰਚਾ ਦਰਜ ਕਰ ਕੇ ਜਾਂਚ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼