Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਦੇ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਡਾਕਟਰ ਸਣੇ 12 ਕੋਰੋਨਾ ਮਰੀਜ਼ਾਂ ਦੀ ਮੌਤ

May 03, 2021 12:50 AM

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ)- ਦਿੱਲੀ ਦੇ ਬੱਤਰਾ ਹਸਪਤਾਲ ਵਿੱਚ ਕੱਲ੍ਹ ਆਕਸੀਜਨ ਦੀ ਕਮੀ ਦੇ ਕਾਰਨ ਇੱਕ ਡਾਕਟਰ ਸਮੇਤ 12 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਬੱਤਰਾ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਦੁਪਹਿਰ ਪੌਣੇ ਇੱਕ ਵਜੇ ਆਕਸੀਜਨ ਦੇ ਟੈਂਕਰ ਖਤਮ ਹੋ ਗਏ ਸਨ, ਪਰ ਆਕਸੀਜਨ ਦੀ ਸਪਲਾਈ ਕਰੀਬ ਡੇਢ ਵਜੇ ਪਹੁੰਚਣ ਕਾਰਨ ਓਨੀ ਦੇਰ ਮਰੀਜ਼ ਬਿਨਾਂ ਆਕਸੀਜਨ ਦੇ ਰਹੇ, ਜਿਸ ਕਾਰਨ 12 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਡਾਕਟਰ ਵੀ ਸ਼ਾਮਲ ਸੀ।
ਹਸਪਤਾਲ ਅਧਿਕਾਰੀਆਂ ਦੇ ਮੁਤਾਬਕ ਹਸਪਤਾਲ ਵਿੱਚ 307 ਮਰੀਜ਼ ਦਾਖਲ ਸਨ, ਜਿਨ੍ਹਾਂ ਵਿੱਚੋਂ 230 ਮਰੀਜ਼ ਆਕਸੀਜਨ ਉੱਤੇ ਨਿਰਭਰ ਸਨ। ਹਸਪਤਾਲ ਨੇ ਕਿਹਾ ਕਿ ਉਹ ਰੋਜ਼ ਕੁਝ ਘੰਟੇ ਸੰਕਟ ਵਿੱਚ ਬਿਤਾ ਰਹੇ ਹਨ, ਪਰਇਹ ਚੱਕਰ ਖਤਮ ਨਹੀਂ ਹੋ ਰਿਹਾ। ਮਾਰੇ ਗਏ ਡਾਕਟਰ ਆਰ ਕੇ ਹਿਮਥਾਨੀ ਗੈਸਟ੍ਰੋਐਂਟ੍ਰੋਲੋਜੀਵਿਭਾਗ ਦੇ ਮੁਖੀ ਸਨ। ਅਦਾਲਤ ਨੇ ਬੱਤਰਾ ਹਸਪਤਾਲ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਹਰ ਕੋਈ ਥੱਕਿਆ ਹੋਇਆ ਹੈ। ਇੱਥੋਂ ਤੱਕ ਕਿ ਅਸੀ ਵੀ ਥੱਕ ਗਏ ਹਾਂ। ਕੋਰਟ ਨੇ ਕਿਹਾ ਕਿ ਤੁਸੀਂ ਡਾਕਟਰ ਹੋ, ਤੁਹਾਨੂੰ ਨਬਜ਼ ਫੜਨ ਦੀ ਲੋੜ ਹੈ। ਅਦਾਲਤ ਨੇ ਪ੍ਰਬੰਧ ਲਈ ਸਮਾਂ ਮੰਗ ਕੇ ਕਿਹਾ ਕਿ ਜੇ ਤੁਸੀਂ ਸੰਦੇਸ਼ ਭੇਜਦੇ ਰਹੋਗੇ ਤਾਂ ਦੂਜਾ ਕੰਮ ਕਰਨ ਵਾਲਾ ਵਿਅਕਤੀ ਇਸ ਵਿੱਚ ਰੁਝ ਜਾਵੇਗਾ।
ਦੂਸਰੇ ਪਾਸੇ ਹਾਈ ਕੋਰਟ ਨੇ ਆਕਸੀਜਨ ਸੰਕਟ ਬਾਰੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਪਾਣੀ ਸਿਰ ਤੋਂ ਲੰਘ ਗਿਆ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਦਿੱਲੀ ਨੂੰ ਅੱਜ ਹਰ ਹਾਲ ਵਿੱਚ ਉਸ ਦੇ ਹਿੱਸੇ ਦੀ (490 ਮੀਟ੍ਰਿਕ ਟਨ) ਆਕਸੀਜਨ ਪਹੁੰਚਣੀ ਚਾਹੀਦੀ ਹੈ। ਹਾਈ ਕੋਰਟ ਨੇ ਕਿਹਾ ਕਿ ਹੁਕਮ ਦੀ ਪਾਲਣਾ ਨਾ ਹੋਈ ਤਾਂ ਅਦਾਲਤ ਦੇ ਹੁਕਮਾਂ ਦੇ ਉਲੰਘਣਾ ਦੀ ਕਾਰਵਾਈ ਕੀਤੀ ਜਾਵੇਗੀ। ਹਾਈ ਕੋਰਟ ਨੇ ਕੱਲ੍ਹ ਸਵੇਰੇ ਬੱਤਰਾ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ 12 ਲੋਕ ਜ਼ਿੰਦਗੀ ਗੁਆ ਬੈਠੇ ਹਨ। ਅਸੀਂ ਇਸ ਤੋਂ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੇ, ਕੁਝ ਨਾ ਕੁਝ ਕਰਨਾ ਪਵੇਗਾ।
ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਕਿਹਾ ਕਿ ਸਰਕਾਰ ਰਾਜਧਾਨੀ ਵਿੱਚ 15 ਹਜ਼ਾਰ ਵਾਧੂ ਬੈਡਾਂ ਦਾ ਇੰਤਜ਼ਾਮ ਕਰ ਰਹੀ ਹੈ, ਪਰ ਰਾਜ ਸਰਕਾਰ ਕੋਲ ਉਨ੍ਹਾਂ ਬੈਡਾਂ ਲਈ ਆਕਸੀਜਨ ਨਹੀਂ। ਇਸ ਉੱਤੇ ਅਦਾਲਤ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਹਾਲੇ ਤੱਕ ਫੌਜ ਦੀ ਮੱਦਦ ਕਿਉਂ ਨਹੀਂ ਲਈ? ਫੌਜ ਕੋਲ ਆਪਣਾ ਮੈਡੀਕਲ ਢਾਂਚਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਉੱਤੇ ਦੁੱਖ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਮੱਦਦ ਕਰਨ ਦੀ ਗੁਹਾਰ ਲਾਈ ਅਤੇ ਦਿੱਲੀ ਨੂੰ ਛੇਤੀ ਤੋਂ ਛੇਤੀ ਆਕਸੀਜਨ ਦੇਣਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਵੱਲੋਂ ਆਕਸੀਜਨ ਦੀ ਕਿੱਲਤ ਦੇ ਸੰਦੇਸ਼ ਆ ਰਹੇ ਹਨ। ਕੇਜਰੀਵਾਲ ਨੇ ਦਿੱਲੀ ਨੂੰ 976 ਟਨ ਆਕਸੀਜਨ ਦੀ ਲੋੜ ਦੱਸ ਕੇ ਕਿਹਾ, ਸਾਨੂੰ 490 ਟਨ ਆਕਸੀਜਨ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ