Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਸੈਨ ਡਿਏਗੋ ਨੇੜੇ ਬੋਟ ਪਲਟੀ, 3 ਹਲਾਕ, 27 ਨੂੰ ਕਰਵਾਇਆ ਗਿਆ ਹਸਪਤਾਲ ਦਾਖਲ

May 03, 2021 08:14 AM

ਸੈਨ ਡਿਏਗੋ, 2 ਮਈ (ਪੋਸਟ ਬਿਊਰੋ) : ਸੈਨ ਡਿਏਗੋ ਦੇ ਤੱਟ ਨੇੜੇ ਇੱਕ ਬੋਟ ਦੇ ਪਲਟਣ ਤੇ ਟੁੱਟ ਜਾਣ ਕਾਰਨ ਤਿੰਨ ਵਿਅਕਤੀ ਮਾਰੇ ਗਏ ਜਦਕਿ ਦੋ ਦਰਜਨ ਤੋਂ ਵੱਧ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਅਧਿਕਾਰੀਆ ਦਾ ਕਹਿਣਾ ਹੈ ਕਿ ਇਸ ਬੋਟ ਵਿੱਚ ਮਨੁੱਖੀ ਸਮਗਲਿੰਗ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ।
ਸੈਨ ਡਿਏਗੋ ਫਾਇਰ ਰੈਸਕਿਊ ਡਿਪਾਰਟਮੈਂਟ ਅਨੁਸਾਰ ਪੁਆਇੰਟ ਲੋਮਾ ਨੇੜੇ ਪਾਣੀ ਦੀਆਂ ਤੇਜ਼ ਛੱਲਾਂ ਕਾਰਨ ਬੋਟ ਪਲਟ ਗਈ, ਇਸ ਦਾ ਪਤਾ ਲੱਗਣ ਉੱਤੇ ਲਾਈਫਗਾਰਡਜ਼, ਅਮਰੀਕੀ ਕੋਸਟ ਗਾਰਡ ਤੇ ਹੋਰ ਏਜੰਸੀਆਂ ਮੌਕੇ ਉੱਤੇ ਪਹੁੰਚੀਆਂ। ਸੈਨ ਡਿਏਗੋ ਲਾਈਫਗਾਰਡ ਸਰਵਿਸਿਜ਼ ਦੇ ਲੈਫਟੀਨੈਂਟ ਰਿੱਕ ਰੋਮੇਰੋ ਨੇ ਦੱਸਿਆ ਕਿ ਪਹਿਲਾਂ ਤਾਂ ਸਾਨੂੰ ਲੱਗਿਆ ਕਿ ਬੋਟ ਵਿੱਚ ਸਵਾਰ ਥੋੜ੍ਹੇ ਜਿਹੇ ਲੋਕਾਂ ਨੂੰ ਬਚਾਉਣਾ ਹੋਵੇਗਾ ਪਰ ਰੈਸਕਿਊਅਰਜ਼ ਨੇ ਮੌਕੇ ਉੱਤੇ ਪਹੁੰਚ ਕੇ ਵੇਖਿਆ ਕਿ ਉੱਥੇ ਥੋੜ੍ਹੇ ਲੋਕ ਨਹੀਂ ਸਗੋਂ ਕਾਫੀ ਸਾਰੇ ਲੋਕਾਂ ਨੂੰ ਮਦਦ ਦੀ ਲੋੜ ਸੀ।
ਉਨ੍ਹਾਂ ਦੱਸਿਆ ਕਿ ਕਈ ਲੋਕ ਪਾਣੀ ਵਿੱਚ ਡੁੱਬਣ ਤੋਂ ਬਚਣ ਲਈ ਹੱਥ ਪੈਰ ਮਾਰ ਰਹੇ ਸਨ, ਕਈ ਪਾਣੀ ਦੇ ਤੇਜ਼ ਬਹਾਅ ਵਿੱਚ ਫਸ ਗਏ ਸਨ। ਰੋਮੇਰੋ ਨੇ ਦੱਸਿਆ ਕਿ ਸੱਤ ਵਿਅਕਤੀਆਂ ਨੂੰ ਪਾਣੀ ਵਿੱਚੋਂ ਕੱਢਿਆ ਗਿਆ, ਇਨ੍ਹਾਂ ਵਿੱਚ ਤਿੰਨ ਉਹ ਵਿਅਕਤੀ ਵੀ ਸ਼ਾਮਲ ਸਨ ਜਿਨ੍ਹਾਂ ਦੀ ਡੁੱੁਬਣ ਕਾਰਨ ਮੌਤ ਹੋ ਗਈ ਸੀ। ਇੱਕ ਵਿਅਕਤੀ ਨੂੰ ਚੱਟਾਨ ਕੋਲੋਂ ਬਚਾਇਆ ਗਿਆ ਜਦਕਿ 22 ਹੋਰ ਆਪਣੇ ਆਪ ਤੈਰ ਕੇ ਕਿਨਾਰੇ ਪਹੁੰਚ ਗਏ।
ਉਨ੍ਹਾਂ ਆਖਿਆ ਕਿ ਮੌਕੇ ਉੱਤੇ ਪਹੁੰਚ ਕੇ ਅਸੀਂ ਵੇਖਿਆ ਕਿ ਬੋਟ ਦੋ ਹਿੱਸਿਆਂ ਵਿੱਚ ਟੁੱਟ ਚੁੱਕੀ ਸੀ। ਹਾਲਾਤ ਬਹੁਤ ਨਾਸਾਜ਼ ਸਨ, 5 ਤੋਂ 6 ਫੁੱਟ ਤੱਕ ਦੀਆਂ ਲਹਿਰਾਂ ਉੱਠ ਰਹੀਆਂ ਸਨ ਤੇ ਤੇਜ਼ ਹਵਾਵਾਂ ਦੇ ਨਾਲ ਨਾਲ ਪਾਣੀ ਵੀ ਕਾਫੀ ਠੰਢਾ ਸੀ। 27 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਸਨ ਤੇ ਕਈਆਂ ਨੂੰ ਹਾਈਪੋਥਰਮੀਆ ਵੀ ਹੋ ਗਿਆ ਸੀ। ਇਸ 40 ਫੁੱਟ ਲੰਮੀਂ ਕੈਬਿਨ ਕਰੂਜ਼ਰ ਸੀ ਜਿਸ ਵਿੱਚ ਲੋੜੋਂ ਵੱਧ ਲੋਕਾਂ ਨੂੰ ਬਿਠਾਇਆ ਗਿਆ ਸੀ। ਇਸ ਤਰ੍ਹਾਂ ਦੀਆਂ ਬੋਟਸ ਦੀ ਵਰਤੋਂ ਅਕਸਰ ਸਮਗਲਰਾਂ ਵੱਲੋਂ ਮੈਕਸਿਕੋ ਤੋਂ ਗੈਰਕਾਨੂੰਨੀ ਢੰਗ ਨਾਲ ਲੋਕਾਂ ਨੂੰ ਅਮਰੀਕਾ ਲਿਆਉਣ ਲਈ ਕੀਤੀ ਜਾਂਦੀ ਹੈ।
ਯੂਐਸ ਬਾਰਡਰ ਪੈਟਰੋਲ ਦੇ ਸੁਪਰਵਾਈਜਿ਼ੰਗ ਏਜੰਟ ਜੈੱਫ ਸਟੀਫਨਸਨ ਨੇ ਆਖਿਆ ਕਿ ਸਾਨੂੰ ਇਹੋ ਸ਼ੱਕ ਹੈ ਕਿ ਇਸ ਬੋਟ ਵਿੱਚ ਮਨੁੱਖੀ ਸਮਗਲਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਆਖਿਆ ਕਿ ਅਜੇ ਕਿਸੇ ਵਿਅਕਤੀ ਦੀ ਨਾਗਰਿਕਤਾ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ ਹੈ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ