Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪੱਛਮੀ ਬੰਗਾਲ ਵਿੱਚ ਦੋ ਸੌ ਤੋਂ ਵੱਧ ਸੀਟਾਂ ਜਿੱਤ ਕੇ ਮਮਤਾ ਨੇ ਭਾਜਪਾ ਨੂੰ ਭਾਜੜਾਂ ਪਾਈਆਂ

May 03, 2021 08:35 AM

* ਸੌ ਤੋਂ ਹੇਠਾਂ ਸਿਮਟ ਕੇ ਰਹਿ ਗਈਭਾਜਪਾ
* ਆਪਣੀ ਨੰਦੀਗ੍ਰਾਮ ਸੀਟ ਮਮਤਾ ਬੈਨਰਜੀ ਨਹੀਂ ਜਿੱਤ ਸਕੀ

ਕੋਲਕਾਤਾ, 2 ਮਈ, (ਪੋਸਟ ਬਿਊਰੋ)-ਅੱਜ ਐਤਵਾਰ ਨੂੰ ਆਏ ਪੰਜ ਰਾਜਾਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਦੇ ਦੌਰਾਨ ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਫਿਰ ਬਾਜੀ ਮਾਰ ਗਈ ਹੈ। ਮਮਤਾ ਬੈਨਰਜੀ ਦੀ ਅਗਵਾਈ ਹੇਠਟੀ ਐੱਮ ਸੀ ਨੇ 200 ਸੀਟਾਂ ਦਾ ਅੰਕੜਾ ਪਾਰ ਕਰ ਲਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੀ ਟੀਮ ਦੇ ਸਾਰਾ ਜ਼ੋਰ ਲਾਉਣ ਦੇ ਬਾਵਜੂਦ ਭਾਜਪਾ 80 ਦੇ ਅੰਕੜੇ ਤੋਂ ਵੀ ਹੇਠਾਂ ਸਿਮਟ ਗਈ ਹੈ।
ਵਰਨਣ ਯੋਗ ਹੈ ਕਿ ਰਾਜ ਵਿਧਾਨ ਸਭਾ ਦੀਆਂ 294 ਸੀਟਾਂ ਵਿੱਚੋਂ 292 ਸੀਟਾਂ ਉੱਤੇ ਚੋਣਾਂ ਹੋਈਆਂ ਸਨ ਅਤੇ ਦੋ ਸੀਟਾਂ ਸ਼ਮਸ਼ੇਰਗੰਜ ਅਤੇ ਜੰਗੀਪੁਰ ਵਿੱਚ ਉਮੀਦਵਾਰਾਂ ਦੀ ਮੌਤ ਦੇ ਕਾਰਨ ਚੋਣ ਰੁਕ ਗਈ ਸੀ, ਜਿੱਥੇ ਬਾਅਦ ਵਿੱਚ ਵੋਟਾਂ ਪੈਣੀਆਂ ਹਨ। ਨਤੀਜੇ ਵਾਲੀਆਂ 292 ਸੀਟਾਂ ਵਿੱਚੋਂ ਤ੍ਰਿਣਮੂਲ ਕਾਂਗਰਸ 213 ਸੀਟਾਂਜਿੱਤ ਗਈ ਹੈ, ਜਦਕਿ ਭਾਜਪਾ ਨੂੰ 80 ਸੀਟਾਂਤੋਂ ਹੇਠਾਂ ਰਹਿਣ ਦੀ ਸੱਟ ਝੱਲਣੀ ਪਈ ਹੈ, ਉਸ ਨੂੰ ਕੁੱਲ 77 ਸੀਟਾਂ ਮਿਲ ਸਕੀਅ ਹਨ।
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਲਈ ਮਾੜੀ ਖਬਰ ਇਹ ਹੈ ਕਿ ਨੰਦੀਗ੍ਰਾਮ ਹਲਕੇ ਵਿੱਚਇਸ ਦੀ ਆਗੂ ਮਮਤਾ ਬੈਨਰਜੀ ਭਾਜਪਾ ਦੇ ਸ਼ੁਭੇਂਦੂ ਅਧਿਕਾਰੀ ਤੋਂ 1736 ਵੋਟਾਂ ਨਾਲ ਹਾਰ ਗਈ ਹੈ।ਹਾਵੜਾ ਦੀ ਸ਼ਿਵਪੁਰ ਵਿਧਾਨ ਸਭਾ ਸੀਟ ਤੋਂ ਟੀ ਐੱਮ ਸੀ ਦੇ ਮਨੋਜ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਕ੍ਰਿਕਟਰ ਤੋਂ ਸਿਆਸੀ ਨੇਤਾ ਬਣੇ ਮਨੋਜ ਤਿਵਾੜੀ ਨੇ 32 ਹਜ਼ਾਰ ਦੇ ਕਰੀਬ ਵੋਟਾਂ ਦੇ ਫਰਕ ਨਾਲ ਜ਼ੋਰਦਾਰ ਜਿੱਤ ਦਰਜ ਕੀਤੀ ਹੈ।
ਹੈਰਾਨੀ ਦੀ ਗੱਲ ਹੈ ਕਿ ਇਸ ਰਾਜ ਵਿੱਚ ਤਿੰਨ ਦਹਾਕਿਆਂ ਤੋਂ ਵੱਧ ਰਾਜ ਕਰ ਚੁੱਕੇ ਖੱਬੇ ਪੱਖੀਆਂ ਦੀ ਇੱਕ ਸੀਟ ਵੀ ਨਹੀਂ ਆਈ ਅਤੇ ਕਾਂਗਰਸ ਪਾਰਟੀ ਦਾ ਵੀ ਇਸ ਵਾਰੀ ਖਾਤਾ ਨਹੀਂ ਖੁੱਲ੍ਹ ਸਕਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ