Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪੱਛਮੀ ਬੰਗਾਲ ਵਿੱਚ ਭਾਜਪਾ ਦੇ ਹਸ਼ਰ ਤੋਂ ਕਿਸਾਨ ਆਗੂਆਂ ਦੇ ਚਿਹਰੇ ਚਮਕੇ

May 03, 2021 08:47 AM

ਨਵੀਂ ਦਿੱਲੀ, 2 ਮਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੇ ਇੱਕ ਵਾਰ ਫਿਰ ਜਿੱਤ ਜਾਣ ਨਾਲ ਕਈ ਧਿਰਾਂ ਨੂੰ ਖੁਸ਼ੀ ਹੋਈ ਹੈ, ਜਿਨ੍ਹਾਂ ਵਿੱਚ ਕਿਸਾਨ ਮੋਰਚੇ ਦੇ ਆਗੂ ਵੀ ਸ਼ਾਮਲ ਹਨ।
ਅੱਜ ਜਦੋਂ ਪੱਛਮੀ ਬੰਗਾਲ ਦੇ ਚੋਣ ਨਤੀਜੇ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਿੱਚ ਤ੍ਰਿਣਮੂਲ ਕਾਂਗਰਸ ਮੁੜ ਸੱਤਾ ਵਿਚ ਆਉਂਦੀ ਨਜ਼ਰ ਆਈ ਤੇ ਭਾਜਪਾ ਬੁਰੀ ਤਰ੍ਹਾਂ ਹਾਰਦੀ ਸੁਣੀ ਤਾਂ ਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਬਾਗੋਬਾਗ ਹੋ ਗਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ ਤੇ ਅੱਗੋਂਭਾਜਪਾ ਆਪਣੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਲਈ ਤਿਆਰੀ ਕਰੇ। ਵਰਨਣ ਯੋਗ ਹੈ ਕਿ ਪੱਛਮੀ ਬੰਗਾਲ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਕਿਸਾਨ ਆਗੂਆਂ ਨੇ ਮੋਰਚੇ ਜਾ ਸੰਭਾਲੇ ਸਨ ਤੇ ਉਸ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਭਾਜਪਾ ਨੂੰ ਵੋਟਾਂ ਨਾ ਦੇਣ, ਹੋਰ ਭਾਵੇਂ ਕਿਸੇ ਨੂੰ ਪਾ ਦੇਣ। ਇਸ ਲਈ ਕਿਸਾਨ ਆਗੂ ਰਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ ਤੇ ਵੱਡੀ ਗਿਣਤੀ ਕਿਸਾਨ ਆਗੂਪੱਛਮੀ ਬੰਗਾਲ ਵਿਚ ਭਾਜਪਾ ਦੇ ਖਿਲਾਫ ਚੋਣ ਪ੍ਰਚਾਰ ਲਈ ਗਏ ਸਨ।
ਮਮਤਾ ਬੈਨਰਜੀ ਦੀ ਸੱਤਾ ਵਿਚ ਵਾਪਸੀ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਸ ਰਾਜ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਜਪਾ ਨੂੰ ਨਕਾਰਿਆ ਹੈ ਤੇ ਅੱਗੋਂ ਉਸ ਨੂੰ ਕੇਂਦਰ ਸਰਕਾਰ ਵੱਲੋਂ ਬਣਾਏ ਹੋਏ ਤਿੰਨ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕਿਸਾਨਾਂ ਨੇ ਭਾਜਪਾ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਸ ਚੋਣ ਨਤੀਜੇ ਦੇ ਬਾਅਦ ਭਾਜਪਾ ਨੂੰ ਨਬਜ਼ ਪਛਾਣ ਕੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਇਸ ਦੌਰਾਨ ਮਮਤਾ ਬੈਨਰਜੀ ਨੂੰ ਚੋਣਜਿੱਤ ਉੱਤੇ ਹਰ ਪਾਸੇ ਵਧਾਈਆਂ ਮਿਲਣ ਲੱਗੀਆਂ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜੱਸਵੀ ਯਾਦਵ, ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ, ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਮਤਾਨੂੰ ਵਧਾਈ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼