Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਾਂਗਰਸ ਪਾਰਟੀ ਦੀ ਪੂਨਰਸੁਰਜੀਤੀ ਦੀ ਸ਼ੁਰੂਆਤ ਹੋਵੇਗੀ ਪੰਜਾਬ ਤੋਂ : ਜਾਖੜ

May 03, 2021 05:18 PM

ਪੰਜਾਬ ਕਾਂਗਰਸ ਵੱਲੋਂ ਕੋਵਿਡ ਨਾਲ ਜੰਗ ਲੜ ਰਹੇ ਲੋਕਾਂ ਦੀ ਮਦਦ ਲਈ ‘ਫਰਜ਼ ਮਨੁੱਖਤਾ ਲਈ’ ਸੂਬਾਈ ਹੈਲਪ ਸੈਂਟਰ ਸਥਾਪਿਤ


ਚੰਡੀਗੜ, 3 ਮਈ (ਪੋਸਟ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਦੇਸ਼ ਵਿਚ ਕਾਂਗਰਸ ਦੀ ਪੁਨਰਸੁਰਜੀਤੀ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ ਅਤੇ ਇਸਤੋਂ ਬਾਅਦ ਮੁੜ ਦੇਸ਼ ਭਰ ਵਿਚ ਪਾਰਟੀ ਆਪਣੀ ਪੁਰਾਣੀ ਚੜਤ ਬਹਾਲ ਕਰੇਗੀ ਕਿਉਂਕਿ ਦੇਸ਼ ਦੇ ਲੋਕ ਹੁਣ ਕਾਰਪੋਰੇਟਾਂ ਦੀ ਨੀਤੀ ਤੇ ਚੱਲ ਕੇ ਨਫਰਤ ਦੀ ਰਾਜਨੀਤੀ ਕਰਨ ਵਾਲਿਆਂ ਦਾ ਅਸਲ ਸੱਚ ਸਮਝਣ ਲੱਗੇ ਹਨ। ਉਹ ਅੱਜ ਇੱਥੇ ਪਾਰਟੀ ਵੱਲੋਂ ‘ਫਰਜ ਮਨੁੱਖਤਾ ਲਈ’ ਦੇ ਸੰਕਲਪ ਨਾਲ ਸਥਾਪਿਤ ਕੋਵਿਡ ਹੈਲਪ ਸੈਂਟਰ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕੋਵਿਡ ਦੀ ਕੌਮਾਂਤਰੀ ਤ੍ਰਾਸਦੀ ਮੌਕੇ ਕਰੋਨਾ ਨਾਲ ਜੰਗ ਲੜ ਰਹੇ ਲੋਕਾਂ ਦੀ ਮਦਦ ਅਤੇ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਅਤੇ ਇਸਦੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਹਿੱਤ ਚੰਡੀਗੜ ਸਥਿਤ ਸੂਬਾਈ ਦਫ਼ਤਰ ਵਿਖੇ ਸਥਾਪਿਤ ਇਸ ਸੈਂਟਰ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ।
ਇਸ ਦੌਰਾਨ ਅਮਰਪ੍ਰੀਤ ਸਿੰਘ ਲਾਲੀ ਨੇ ਦੱਸਿਆ ਕਿ ਇਸ ਹੈਲਪ ਸੈਂਟਰ ਦੇ ਫੋਨ ਨੰਬਰ 91151-27102, 91151-58100 ਅਤੇ 91151-59100 ਹਨ। ਇੱਥੇ ਕੋਈ ਵੀ ਪੰਜਾਬੀ ਦਿਨ ਰਾਤ ਜਦੋਂ ਮਰਜੀ ਮਦਦ ਲਈ ਕਾਲ ਕਰ ਸਕਦਾ ਹੈ। ਪਾਰਟੀ ਦੇ ਵਰਕਰਾਂ ਵੱਲੋਂ ਹਰ ਪ੍ਰਕਾਰ ਦੀ ਮਦਦ ਮੁਹਈਆ ਕਰਵਾਈ ਜਾਵੇਗੀ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਪਾਰਟੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਲੋਕਾਂ ਲਈ ਲੰਗਰ ਦਾ ਵੀ ਪ੍ਰਬੰਧ੍ਵ ਕਰੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਨਫਰਤ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਮਾਤ ਦਿੱਤੀ ਹੈ ਜੋ ਕਿ ਇਸ ਦੇਸ਼ ਲਈ ਇਕ ਚੰਗਾ ਸੰਕੇਤ ਹੈ। ਪੰਜ ਰਾਜਾਂ ਦੇ ਚੋਣ ਨਤੀਜਿਆਂ ਵਿਚ ਕਾਂਗਰਸ ਦੀ ਕਾਰਗੁਜਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਹਾਰ ਦਾ ਜਵਾਬ ਕੇਵਲ ਜਿੱਤ ਨਾਲ ਦਿੱਤਾ ਜਾ ਸਕਦਾ ਹੈ ਅਤੇ ਹੁਣ ਪੰਜਾਬ ਕਾਂਗਰਸ ਦੀ ਜਿੰਮੇਵਾਰੀ ਹੋਰ ਵੀ ਵੱਧ ਗਈ ਹੈ। ਉਨਾਂ ਨੇ ਕਿਹਾ ਕਿ ਪੰਜਾਬ ਇਕ ਵਾਰ ਫਿਰ ਪਾਰਟੀ ਦੇ ਉਥਾਨ ਵਿਚ ਮੋੜਾ ਪਾਵੇਗਾ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪੰਜਾਬ ਵਿਚ ਆਪਣੇ ਕੰਮਾਂ ਸਹਾਰੇ ਜਿੱਤ ਦਰਜ ਕਰੇਗੀ। ਉਨਾਂ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਦੇਸ਼ ਵਿਚ ਮੁੜ ਚੜਦ ਦੀ ਪਹਿਲੀ ਪੌੜੀ ਬਣੇਗੀ। ਉਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਸ ਤਰਾਂ ਕਿਸਾਨਾਂ ਅਤੇ ਘੱਟਗਿਣਤੀਆਂ ਦੇ ਖਿਲਾਫ ਕੰਮ ਕਰ ਰਹੀ ਹੈ ਉਸ ਤੋਂ ਬਾਅਦ ਹੁਣ ਦੇਸ਼ ਦਾ ਅਵਾਮ ਇਸ ਪਾਰਟੀ ਤੋਂ ਦੂਰ ਹੁੰਦਾ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸੈਂਟਰ 24 ਘੰਟੇ ਕੰਮ ਕਰੇਗਾ ਅਤੇ ਕੋਵਿਡ ਦਾ ਇਲਾਜ ਕਰਵਾ ਰਹੇ ਲੋਕ ਜਾਂ ਉਨਾਂ ਦੇ ਪਰਿਵਾਰਕ ਮੈਂਬਰ ਕੋਵਿਡ ਸਬੰਧੀ ਕਿਸੇ ਵੀ ਤਰਾਂ ਦੀ ਮਦਦ ਲਈ ਇੱਥੇ ਕਾਲ ਕਰ ਸਕਣਗੇ। ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਨੂੰ ਇਸ ਸੈਂਟਰ ਦਾ ਸਟੇਟ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਮੋਹਾਲੀ ਦੇੇ ਜ਼ਿਲਾ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਨੂੰ ਸਟੇਟ ਕੋ ਕੋਆਰਡੀਨੇਟਰ ਲਗਾਇਆ ਗਿਆ ਹੈ।
ਇਸ ਮੌਕੇ ਜਾਖੜ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਕੰਮ ਪਾਰਟੀਬਾਜੀ ਤੋਂ ਉਪਰ ਉਠ ਕੇ ਭਾਈ ਘਨਈਆ ਜੀ ਦੀ ਨਿਸ਼ਕਾਮ ਸੇਵਾ ਤੋਂ ਪ੍ਰੇਰਿਤ ਹੋ ਕੇ ਆਰੰਭਿਆ ਗਿਆ ਹੈ ਅਤੇ ਕੋਈ ਵੀ ਸਖ਼ਸ ਇੱਥੇ ਮਦਦ ਲਈ ਕਾਲ ਕਰ ਸਕਦਾ ਹੈ। ਇਸ ਲਈ ਜ਼ਿਲਾ ਪੱਧਰ ਤੇ ਵੀ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਭਾਂਵੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੇਖਰੇਖ ਵਿਚ ਕੋਵਿਡ ਰੋਕਥਾਮ ਲਈ ਬਹੁਤ ਚੰਗਾ ਕੰਮ ਕਰ ਰਹੀ ਹੈ ਪਰ ਇਸੇ ਸਮੇਂ ਸਮਾਜਿਕ ਹੱਲਾਸ਼ੇਰੀ ਅਤੇ ਸਹਿਯੋਗ ਦੀ ਵੀ ਬਹੁਤ ਜਰੂਰਤ ਹੈ।
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੇਸੱਕ ਸਰਕਾਰ ਵੱਡੇ ਯਤਨ ਕਰ ਰਹੀ ਹੈ ਪਰ ਲੋਕਭਾਗੀਦਾਰੀ ਨਾਲ ਅਸੀਂ ਇਹ ਜੰਗ ਛੇਤੀ ਜਿੱਤ ਸਕਦੇ ਹਾਂ। ਉਨਾਂ ਨੇ ਕਿਹਾ ਕਿ ਬਿਮਾਰੀ ਦਾ ਪਿੰਡਾਂ ਵਿਚ ਪਸਾਰ ਖਤਰੇ ਵਾਲੀ ਗੱਲ ਹੈ। ਇਸ ਲਈ ਪਿੰਡ ਪੱਧਰ ਤੇ ਲੋਕਾਂ ਵਿਚ ਜਾਗਰੂਕਤਾ ਲਈ ਵਿਸੇਸ਼ ਕੋਸਿਸਾਂ ਦੀ ਜਰੂਰਤ ਹੈ। ਉਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਮਾਮੂਲੀ ਲੱਛਣ ਵਿਖਾਈ ਦੇਣ ਜਾਂ ਕਿਸੇ ਪਾਜਿਟਿਵ ਦੇ ਸੰਪਰਕ ਵਿਚ ਆਉਣ ਤੇ ਆਪਣੇ ਟੈਸਟ ਜਰੂਰ ਕਰਵਾਉਣ ਅਤੇ 45 ਸਾਲ ਤੋਂ ਵੱਡੀ ਉਮਰ ਦੇ ਲੋਕ ਆਪਣੀ ਵੈਕਸੀਨ ਜਰੂਰ ਕਰਵਾਉਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ