Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਮਾਰਟ ਸਕੂਲਾਂ ਦਾ ਰੂਪ ਧਾਰਿਆ

May 03, 2021 05:23 PM

ਚੰਡੀਗੜ੍ਹ, 3 ਮਈ (ਪੋਸਟ ਬਿਊਰੋ): ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ। ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਚੁੱਕਿਆ ਹੈ।
ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ