Welcome to Canadian Punjabi Post
Follow us on

28

March 2024
 
ਪੰਜਾਬ

ਮੁੱਖ ਮੰਤਰੀ ਨੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਫਰੰਟਲਾਈਨ ਯੋਧੇ ਐਲਾਨਿਆ

May 03, 2021 05:57 PM

ਬਿਜਲੀ ਨਿਗਮ ਦੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੀ ਸੂਚੀ ਵਿਚ ਸ਼ਾਮਲ ਕੀਤਾ

ਚੰਡੀਗੜ, 3 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ।ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।
ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨਾਂ ਨੇ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂ ਜੋ ਬਿਜਲੀ ਮੁਲਾਜਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜਰੂਰੀ ਨਾਜੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖਤਰੇ ਵਿਚ ਪਾ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ