Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸੰਪੂਰਨ ਤਾਲਾਬੰਦੀ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੀਆਂ ਘਰੇਲੂ ਲੋੜਾਂ ਪੂਰੀਆਂ ਕੀਤੀਆਂ ਜਾਣ : ਆਪ

May 03, 2021 06:02 PM

ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇ ਕਿ ਤਾਲਾਬੰਦੀ ਦੌਰਾਨ ਕੋਈ ਮਰੀਜ਼ ਬਿਨਾਂ ਦਵਾਈ ਤੇ ਕੋਈ ਗਰੀਬ ਭੁੱਖੇ ਢਿੱਡ ਨਾ ਰਹੇ : ਭਗਵੰਤ ਮਾਨ


ਚੰਡੀਗੜ੍ਹ, 3 ਮਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸੰਭਾਵੀ ਤਾਲਾਬੰਦੀ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਵੇ। ਆਪ ਦਾ ਕਹਿਣਾ ਹੈ ਕਿ ਸੰਭਾਵੀ ਤਾਲਾਬੰਦੀ ਦੌਰਾਨ ਪਾਰਟੀ ਪੰਜਾਬ ਸਰਕਾਰ ਅਤੇ ਲੋਕਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ।
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਭਗਵੰਤ ਮਾਨ ਨੇ ਕਿਹਾ ਭਾਵੇਂ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪੂਰਨ ਤਾਲਾਬੰਦੀ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰ ਸਵਾਲ ਹੈ ਇਹ ਉਠਦਾ ਹੈ ਕਿ ਕੀ ਸਰਕਾਰ ਨੇ ਤਾਲਾਬੰਦੀ ਦੌਰਾਨ ਪੰਜਾਬ ਦੇ ਵਸਨੀਕਾਂ ਨੂੰ ਪੇਸ਼ ਹੋਣ ਵਾਲੀਆਂ ਸਮੱਸਿਆਵਾਂ ਦਾ ਕੋਈ ਹੱਲ ਲੱਭਿਆ ਹੈ? ਕੀ ਲੋਕਾਂ ਦੀਆਂ ਘਰੇਲੂ ਲੋੜਾਂ ਦੀ ਪੂਰਤੀ ਲਈ ਕੋਈ ਵਿਵਸਥਾ ਕੀਤੀ ਹੈ?
ਭਗਵੰਤ ਮਾਨ ਨੇ ਕਿਹਾ ਤਾਲਾਬੰਦੀ ਦੌਰਾਨ ਲੋਕਾਂ ਦੇ ਕਾਰੋਬਾਰ ਬੰਦ ਹੋ ਜਾਣਗੇ। ਫੈਕਟਰੀਆਂ ਅਤੇ ਕੰਪਨੀਆਂ ਦੇ ਮੁਲਾਜਮਾਂ ਦੇ ਨਾਲ ਨਾਲ ਨਿਰਮਾਣ ਖੇਤਰ ਦੇ ਮਜਦੂਰ ਬੇਰੁਜ਼ਗਾਰ ਹੋ ਜਾਣਗੇ। ਇਸ ਤਰ੍ਹਾਂ ਹੋਣ ਨਾਲ ਗਰੀਬ ਪਰਿਵਾਰਾਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੋ ਜਾਵੇਗਾ। ਜਦੋਂ ਕਿ ਪਿਛਲੇ ਸਾਲ ਦੌਰਾਨ ਹੋਈ ਤਾਲਾਬੰਦੀ ਨਾਲ ਸੂਬੇ ਦੇ ਹਰ ਪਰਿਵਾਰ ਨੂੰ ਵੱਡੇ ਪੱਧਰ ’ਤੇ ਆਰਥਿਕ ਨੁਕਸਾਨ ਝੱਲਣਾ ਪਿਆ ਸੀ, ਜਿਸ ਦੀ ਮਾਰ ਗਰੀਬ ਪਰਿਵਾਰ ਅੱਜ ਵੀ ਝੱਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇ ਕਿ ਤਾਲਾਬੰਦੀ ਦੌਰਾਨ ਕੋਈ ਪਰਿਵਾਰ ਭੁੱਖੇ ਢਿੱਡ ਨਾ ਰਹੇ ਅਤੇ ਆਮ ਬਿਮਾਰੀਆਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਣਕ ਦੀ ਵਾਡੀ ਦਾ ਕੰਮ ਖ਼ਤਮ ਹੋਣ ਵਾਲਾ ਹੈ ਅਤੇ ਝੋਨੇ ਦੀ ਲਵਾਈ ਹੋਣ ਵਿੱਚ ਸਮਾਂ ਬਾਕੀ ਬਚਦਾ ਹੈ। ਅਜਿਹੀ ਹਾਲਤ ਵਿੱਚ ਪ੍ਰਵਾਸੀ ਮਜਦੂਰ ਵਿਹਲੇ ਹੋ ਜਾਂਦੇ ਹਨ ਅਤੇ ਉਨ੍ਹਾਂ ਕੋਲ ਨਾ ਪੈਸਾ ਬਚਦਾ ਅਤੇ ਨਾ ਹੀ ਖਾਣ ਪੀਣ ਦਾ ਸਮਾਨ। ਪਰ ਹੁਣ ਮਹਾਂਮਾਰੀ ਕਾਰਨ ਹੋ ਰਹੀ ਤਾਲਾਬੰਦੀ ’ਚ ਪ੍ਰਵਾਸੀ ਮਜਦੂਰ ਆਪੋ ਆਪਣੇ ਰਾਜਾਂ ਨੂੰ ਵੀ ਵਾਪਸ ਨਹੀਂ ਜਾ ਪਾਉਣਗੇ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪ੍ਰਵਾਸੀ ਮਜਦੂਰਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਕੀਤਾ ਜਾਵੇ।
ਭਗਵੰਤ ਮਾਨ ਨੇ ਮੰਗ ਕਰਦਿਆਂ ਕਿ ਜਿਵੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਗਰੀਬ ਮਜਦੂਰਾਂ, ਟੈਕਸੀ ਤੇ ਆਟੋ ਡਰਾਇਵਰਾਂ ਆਦਿ ਨੂੰ ਪੰਜ ਪੰਜ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਹੈ, ਇਸੇ ਤਰਜ ’ਤੇ ਪੰਜਾਬ ਸਰਕਾਰ ਵੀ ਮੁਆਵਜਾ ਦੇਵੇ। ਉਨ੍ਹਾਂ ਕਿਹਾ ਕਿ ਤਾਲਾਬੰਦੀ ਕਾਰਨ ਦਵਾਈਆਂ, ਦਾਲਾਂ, ਸਬਜੀਆਂ, ਰੋਸਈ ਗੈਸ ਅਤੇ ਹੋਰ ਘਰੇਲੂ ਲੋੜੀਂਦੇ ਸਮਾਨ ਦੀ ਕਾਲਾਬਾਜਾਰੀ ਸ਼ੁਰੂ ਹੋ ਜਾਂਦੀ ਹੈ, ਪੰਜਾਬ ਸਰਕਾਰ ਇਸ ਕਾਲਾਬਾਜਾਰੀ ਰੋਕਣ ਲਈ ਪਹਿਲਾਂ ਤੋਂ ਉਚਿਤ ਕਦਮ ਚੁੱਕੇ ਤਾਂ ਜੋ ਆਮ ਲੋਕਾਂ ਆਰਥਿਕ ਲੁੱਟ ਨਾ ਹੋ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ