Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਹਰਿਆਣਾ ਵਿੱਚ ਸੱਤ ਦਿਨਾਂ ਦੀ ਮੁਕੰਮਲ ਤਾਲਾਬੰਦੀ ਲਾਗੂ

May 04, 2021 01:48 AM

ਪੰਚਕੂਲਾ, 3 ਮਈ (ਪੋਸਟ ਬਿਊਰੋ)- ਹਰਿਆਣਾ ਸਰਕਾਰ ਨੇ ਸੂਬੇ ਵਿੱਚ ਤਿੰਨ ਮਈ ਤੋਂ ਸੱਤ ਦਿਨਾਂ ਦੀ ਤਾਲਾਬੰਦੀ ਕਰ ਦਿੱਤੀ ਹੈ। ਇਹ ਤਾਲਾਬੰਦੀ ਹਰਿਆਣੇ ਵਿੱਚ ਵਧਦੇ ਕੋਰੋਨਾ ਵਾਇਰਸ ਦੇ ਕੇਸਾਂ ਦੇ ਕਾਰਨ ਕੀਤੀ ਗਈ ਹੈ। ਤਾਲਾਬੰਦੀ ਦਾ ਐਲਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਕੇ ਕੀਤਾ ਹੈ। ਇਸ ਤਾਲਾਬੰਦੀ ਦੌਰਾਨ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਸੜਕਾਂ ਉੱਤੇ ਆਵਾਜਾਈ ਬੰਦ ਰਹੇਗੀ।
ਦੂਜੇ ਪਾਸੇ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਬਾਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਆਕਸੀਜਨ ਦਾ ਕੋਟਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖ ਕੇ ਸਾਰੇ ਹਸਪਤਾਲਾਂ ਵਿੱਚ ਗੰਭੀਰ ਮਰੀਜ਼ਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਕੋਰੋਨਾ ਵਾਰਿਸ ਮਹਾਮਾਰੀ ਖਿਲਾਫ ਲੜਨ ਦੀ ਲੋੜ ਹੈ, ਨਾ ਕਿ ਇਸ ਤੋਂ ਡਰਨ ਦੀ। ਉਨ੍ਹਾਂ ਸਾਰਿਆਂ ਨੂੰ ਮਿਲ ਕੇ ਕੋਰੋਨਾ ਵਾਇਰਸ ਮਹਾਮਾਰੀ ਖਿਲਾਫ ਲੜਾਈ ਲੜਨ ਦਾ ਸੱਦਾ ਦਿੱਤਾ। ਇਸ ਤਾਲਾਬੰਦੀ ਦੌਰਾਨ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ, ਜਿਸ ਅਧੀਨ ਮਿਊਂਸੀਪਲ ਸੇਵਾਵਾਂ, ਪੁਲਸ, ਫੌਜ, ਕੇਂਦਰੀ ਹਥਿਆਰਬੰਦ ਪੁਲਸ ਬਲ ਦੇ ਵਰਦੀ ਵਾਲੇ ਸਟਾਫ, ਸਿਹਤ, ਬਿਜਲੀ, ਫਾਇਰ ਬ੍ਰਿਗੇਡ ਦੇ ਲੋਕ, ਸਰਕਾਰ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀ, ਕੋਵਿਡ-19 ਅਧੀਨ ਕੰਮ ਕਰਦੇ ਸਰਕਾਰੀ ਕਰਮਚਾਰੀਆਂ ਨੂੰ ਤਾਲਾਬੰਦੀ ਤੋਂ ਛੋਟ ਹੋਵੇਗੀ। ਜਿਹੜੇ ਲੋਕ ਕਿਸੇ ਵੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਜਾਂ ਪ੍ਰੀਖਿਆ ਡਿਊਟੀ ਉੱਤੇ ਜਾ ਰਹੇ ਹਨ, ਉਨ੍ਹਾਂ ਨੂੰ ਵੀ ਦਾਖਲਾ ਕਾਰਡ ਦਿਖਾ ਕੇ ਜਾਣ ਦੀ ਆਗਿਆ ਹੋਵੇਗੀ। ਸਿਵਲ ਹਸਪਤਾਲ, ਪਸ਼ੂ ਹਸਪਤਾਲ, ਸਾਰੀਆਂ ਸਬੰਧਤ ਮੈਡੀਕਲ ਸੇਵਾਵਾਂ, ਨਿਰਮਾਣ ਅਤੇ ਵੰਡ ਯੂਨਿਟਾਂ ਨੂੰ ਤਾਲਾਬੰਦੀ ਤੋਂ ਛੋਟ ਦਿੱਤੀ ਜਾਵੇਗੀ। ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਸਬੰਧਤ ਖੇਤਰਾਂ ਵਿੱਚ ਧਾਰਾ 51 ਤੋਂ 60 ਅਤੇ ਆਫਤ ਪ੍ਰਬੰਧ ਐਕਟ 2005 ਤੋਂ ਇਲਾਵਾ ਆਈ ਪੀ ਸੀ ਦੀ ਧਾਰਾ 51 ਤੋਂ 60 ਅਤੇ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ