Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁੱਚਾ ਸਿੰਘ ਲੰਗਾਹ ਦਾ ਪੁੱਤਰ ਤੇ ਸਾਥੀ ਹੈਰੋਇਨ ਪੀਂਦੇ ਗ੍ਰਿਫਤਾਰ

May 04, 2021 02:00 AM

ਧਾਰੀਵਾਲ, 3 ਮਈ (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਵੱਡੇ ਪੁੱਤਰ ਸਣੇ ਦੋ ਜਣਿਆਂ ਨੂੰ ਥਾਣਾ ਧਾਰੀਵਾਲ ਦੀ ਪੁਲਸ ਨੇ ਹੈਰੋਇਨ ਪੀਣ ਦੇ ਦੋਸ਼ ਹੇਠ ਅਤੇ ਤਿੰਨ ਹੋਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ।
ਜ਼ਿਲ੍ਹਾ ਪੁਲਸ ਮੁਖੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਧਾਰੀਵਾਲ ਤੋਂ ਲੰਘਦੀ ਨਹਿਰ ਦੇ ਪੁਲ ਨੇੜੇ ਗਸ਼ਤ ਦੌਰਾਨ ਏ ਐਸ ਆਈ ਸਤਪਾਲ ਅਤੇ ਏ ਐਸ ਆਈ ਰਵਿੰਦਰ ਕੁਮਾਰ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਨੂੰ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਵਾਸੀ ਧਾਰੀਵਾਲ ਮਿੱਲ ਕੁਆਰਟਰ ਨੂੰ ਕੁਝ ਨੌਜਵਾਨ ਹੈਰੋਇਨ ਦੇਣ ਆਏ ਹਨ। ਇਸ ਉੱਤੇ ਥਾਣਾ ਧਾਰੀਵਾਲ ਦੀ ਪੁਲਸ ਟੀਮ ਨੇ ਛਾਪਾ ਮਾਰਿਆ ਤਾਂ ਅੰਦਰ ਦੋ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਹੇ ਸਨ। ਇਨ੍ਹਾਂ ਨੂੰ ਦੋ ਸਿਲਵਰ ਪੇਪਰਾਂ ਅਤੇ ਦੋ ਲਾਈਟਰਾਂ ਸਣੇ ਫੜਿਆ ਗਿਆ, ਜਿਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਲੰਗਾਹ, ਹਾਲ ਆਬਾਦ ਪਿੰਡ ਰਣੀਆ ਅਤੇ ਰਾਜੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਿੱਲ ਕੁਆਰਟਰ ਧਾਰੀਵਾਲ ਵਜੋਂ ਹੋਈ। ਉਥੇ ਬੈਠੇ ਤਿੰਨ ਹੋਰ ਨੌਜਵਾਨਾਂ ਨੂੰ ਵੀ ਫੜਿਆ, ਜਿਨ੍ਹਾਂ ਵਿੱਚੋਂ ਆਦਿਤਿਆ ਮਹਾਜਨ ਕੋਲੋਂ ਅੱਠ ਗ੍ਰਾਮ ਹੈਰੋਇਨ, ਕੁਨਾਲ ਕੋਲੋਂ 2.5 ਗ੍ਰਾਮ ਅਤੇ ਸੁਧੀਰ ਸਿੰਘ ਕੋਲੋਂ ਦੋ ਗਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਧਾਰੀਵਾਲ ਦੀ ਪੁਲਸ ਨੇ ਪ੍ਰਕਾਸ਼ ਸਿੰਘ ਅਤੇ ਰਾਜੇਸ਼ ਕੁਮਾਰ ਵਿਰੁੱਧ ਹੈਰੋਇਨ ਪੀਣ ਦੇ ਦੋਸ਼ ਹੇਠ ਅਤੇ ਆਦਿਤਿਆ ਮਹਾਜਨ, ਕੁਨਾਲ ਅਤੇ ਸੁਧੀਰ ਸਿੰਘ ਵਿਰੁੱਧ ਐਨ ਡੀ ਪੀ ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਸ਼ਾਮ ਨੂੰ ਧਾਰੀਵਾਲ ਵਿੱਚ ਦਰਜੀ ਤੋਂ ਕੱਪੜੇ ਲੈਣ ਗਿਆ ਸੀ, ਜਿਸ ਨੂੰ ਪੁਲਸ ਨੇ ਚੁੱਕ ਕੇ ਝੂਠਾ ਕੇਸ ਦਰਜ ਕੀਤਾ ਹੈ,ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ