Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਮਤਾ ਬੈਨਰਜੀ 5 ਮਈ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ

May 04, 2021 08:40 AM

* ਵਿਦੇਸ਼ੀ ਅਖਬਾਰ ਮਮਤਾ ਦੀ ਜਿੱਤ ਨਾਲ ਰੰਗੇ ਗਏ
* ਮੋਦੀ ਉੱਤੇ ਕੋਰੋਨਾ ਨੂੰ ਰੋਕਣ ਵਿੱਚ ਅਸਫਲ ਰਹਿਣ ਦਾ ਦੋਸ਼

ਕੋਲਕਾਤਾ, 3 ਮਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਵੱਲੋਂਲਗਾਤਾਰ ਤੀਸਰੀ ਵਾਰ ਜ਼ੋਰਦਾਰਜਿੱਤ ਹਾਸਲ ਕਰਨ ਪਿੱਛੋਂਅੱਜ ਸੋਮਵਾਰ ਨੂੰ ਕੋਲਕਾਤਾ ਵਿਚ ਟੀ ਐੱਮ ਸੀ ਪਾਰਟੀ ਦਫ਼ਤਰ ਵਿੱਚ ਬੈਠਕ ਦੌਰਾਨ ਮਮਤਾ ਬੈਨਰਜੀ ਨੂੰ ਤੀਸਰੀ ਵਾਰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ।ਉਹ ਇਸ 5 ਮਈ ਨੂੰ ਤੀਸਰੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ।
ਵਰਨਣ ਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਟੀ ਐੱਮ ਸੀ ਨੇ 213 ਸੀਟਾਂਜਿੱਤੀਆਂ ਹਨ ਅਤੇ ਮਮਤਾ ਬੈਨਰਜੀ ਤੀਸਰੀ ਵਾਰ ਬੰਗਾਲ ਵਿੱਚ ਸਰਕਾਰ ਬਣਾਉਣ ਦੀ ਦਾਅਵੇਦਾਰ ਬਣੀ ਹੈ।ਰਾਜ ਦੇ ਗਵਰਨਰ ਓ ਪੀ ਧਨਖੜ ਨੇ ਅੱਜ ਉਸ ਨੂੰ ਸਰਕਾਰ ਬਣਾਉਣ ਦਾ ਸੱਦਾ ਦੇ ਦਿੱਤਾ ਹੈ। ਮਮਤਾ ਬੈਨਰਜੀ ਖੁਦ ਨੰਦੀਗ੍ਰਾਮ ਹਲਕੇ ਤੋਂ ਚੋਣ ਹਾਰ ਗਈ ਹੈ। ਉਸ ਨੂੰ ਭਾਜਪਾ ਦੇ ਸ਼ੁਭੇਂਦੂ ਅਧਿਕਾਰੀ ਨੇ 1956 ਵੋਟਾਂ ਦੇ ਫਰਕ ਨਾਲ ਹਰਾਇਆ ਹੈ, ਜਿਸ ਬਾਰੇਟੀ ਐੱਮ ਸੀ ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਮੁੜ ਗਿਣਤੀ ਕਰਾਉਣ ਦੀ ਬੇਨਤੀ ਕੀਤੀ ਸੀ, ਪਰ ਚੋਣ ਕਮਿਸ਼ਨ ਨੇ ਅਪੀਲ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਮਮਤਾ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਚੋਣ ਨਤੀਜੇ ਦੇ ਖ਼ਿਲਾਫ਼ ਕੋਰਟ ਵਿੱਚ ਜਾਵੇਗੀ।
ਨੰਦੀਗ੍ਰਾਮ ਤੋਂ ਚੋਣ ਹਾਰਨ ਦੇ ਬਾਵਜੂਦਮਮਤਾ ਬੈਨਰਜੀ ਤੀਸਰੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ।ਰਾਜ ਦਾ ਮੁੱਖ ਮੰਤਰੀ ਬਣਨ ਲਈ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ (ਜਿਨ੍ਹਾਂ ਰਾਜਾਂ ਵਿਚ ਦੋ ਸਦਨਹਨ) ਦਾ ਮੈਂਬਰ ਹੋਣਾ ਜ਼ਰੂਰੀ ਹੈ, ਪਰ ਜੇ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਮੈਂਬਰ ਨਾ ਹੋਵੇ ਤਾਂ ਸਹੁੰ ਚੁੱਕਣ ਦੇ 6 ਮਹੀਨੇ ਅੰਦਰ ਕਿਸੇ ਇੱਕ ਹਾਊਸ ਦਾ ਮੈਂਬਰ ਬਣਨਾ ਜ਼ਰੂਰੀ ਹੁੰਦਾ ਹੈ।ਜੇ ਅਜਿਹਾ ਨਹੀਂ ਹੁੰਦਾ, ਤਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣਾ ਪਵੇਗਾ।
ਇਸ ਦੌਰਾਨ ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਚੋਣਾਂ ਵਿਚ ‘ਕਰੋ ਜਾਂ ਮਰੋ’ ਦੀ ਜੰਗ ਵਿੱਚਟੀ ਐੱਮ ਸੀ ਨੇਤਾ ਮਮਤਾ ਬੈਨਰਜੀ ਦੀ ਪਾਰਟੀ ਦੀ ਜਿੱਤ ਅਤੇ ਖੁਦ ਉਸ ਦੀ ਆਪਣੇ ਹਲਕੇ ਵਿੱਚ ਹਾਰ ਸਾਰੀ ਦੁਨੀਆ ਦੀ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਭਾਰਤ ਦੇ ਗੁਆਂਢ ਬੰਗਲਾਦੇਸ਼ ਵਿਚ ਪਹਿਲੇ ਸਫੇ ਉੱਤੇ ਅਖਬਾਰਾਂ ਨੇ ਮਮਤਾ ਦੀ ਜਿੱਤ-ਹਾਰ ਦੀ ਖਬਰ ਨੂੰ ਲੀਡ ਬਣਾਇਆ ਅਤੇ ਦੁਨੀਆ ਦੀਆਂ ਕਈ ਹੋਰ ਅਖਬਾਰਾਂ ਨੇ ਪੱਛਮੀ ਬੰਗਾਲ ਵਿਚ ਭਾਜਪਾ ਦੀ ਹਾਰ ਲਈ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਿਚ ਮੋਦੀ ਸਰਕਾਰ ਦੀ ਅਸਫਲਤਾ ਨੂੰ ਦੋਸ਼ ਦਿੱਤਾ ਹੈ।
ਬੰਗਲਾਦੇਸ਼ ਦੀ ਮੁੱਖ ਅਖਬਾਰ ‘ਡੇਲੀ ਸਟਾਰ’ ਨੇ ਲੀਡ ਸਟੋਰੀ ਦੇ ਹੈਡਿੰਗ ਵਿੱਚ ਲਿਖਿਆ: ‘ਮਮਤਾ ਦੀ ਕੌੜੀ ਜਿੱਤ।’ ਉਸ ਨੇ ਖਬਰ ਦਿੱਤੀ ਕਿ ਮਮਤਾ ਨੰ ਨੰਦੀਗ੍ਰਾਮ ਦੀ ਜ਼ੋਰਦਾਰ ਟੱਕਰ ਵਿਚ ਹਾਰ ਹੋਈ, ਪਰ ਤ੍ਰਿਣਮੂਲ ਕਾਂਗਰਸ ਦੀ ਇਸ ਚਮਤਕਾਰੀ ਆਗੂ ਨੇ ਆਪਣੀ ਪਾਰਟੀ ਨੂੰ ਪੱਛਮੀ ਬੰਗਾਲ ਵਿਚ ਤੀਸਰੀ ਵਾਰ ਸੱਤਾ ਵਿੱਚ ਲਿਆ ਦਿੱਤਾ। ਮਮਤਾ ਬੈਨਰਜੀ ਨੇ ਆਪਣੇ ਸਬਰ ਤੇ ਸਿਆਸੀ ਸੂਝ ਨਾਲ ਇਕਲੇ ਹੀ ਨਰਿੰਦਰ ਮੋਦੀ ਲਹਿਰ ਨੂੰ ਹਰਾ ਦਿੱਤਾ ਅਤੇ ਉਹ ਵੀ ਉਦੋਂ ਜਦੋਂ ਭਾਜਪਾ ਨੇ ਆਪਣੇ ਨੇਤਾਵਾਂ ਦੀ ਪੂਰੀ ਫੌਜ ਪੱਛਮੀ ਬੰਗਾਲ ਵਿੱਚ ਉਤਾਰੀ ਸੀ। ਵਰਨਣ ਯੋਗ ਹੈ ਕਿ ਪੱਛਮੀ ਬੰਗਾਲ ਦੀਆਂ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਦੀ ਯਾਤਰਾ ਉੱਤੇ ਗਏ ਅਤੇ ਉਨ੍ਹਾਂ ਨੇ ਸਥਾਨਕ ਬੰਗਾਲੀ ਮਤੂਆ ਭਾਈਚਾਰੇਨੂੰ ਕੁਝ ਛੋਟਾਂ ਦੇ ਕੇ ਪੱਛਮੀ ਬੰਗਾਲ ਵਿੱਚ ਇਸ ਵੱਡੇ ਪ੍ਰਭਾਵ ਵਾਲੇ ਭਾਈਚਾਰੇ ਦੀਆਂ ਵੋਟਾਂ ਖਿੱਚਣ ਦੀ ਕੋਸ਼ਿਸ਼ ਕੀਤੀ ਸੀ, ਜਿਹੜੀ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਰਾਸ ਨਹੀਂ ਆ ਸਕੀ।
ਅਲ-ਜਜ਼ੀਰਾ (ਵੈੱਬਸਾਈਟ ਤੇ ਅੰਗਰੇਜ਼ੀ ਅਖਬਾਰ) ਨੇ ਲਿਖਿਆ ਹੈ ਕਿ ਭਾਰਤ ਵਿਚ ਕੋਰੋਨਾ ਮਹਾਮਾਰੀ ਸਿਖਰ ਉੱਤੇ ਪਹੁੰਚਣ ਦੌਰਾਨਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਨੇ ਭਾਜਪਾ ਨੂੰ ਕਰਾਰੀ ਹਾਰ ਦਿੱਤੀ ਹੈ।ਅਲ-ਜਜ਼ੀਰਾ ਨੇ ਲਿਖਿਆ ਕਿ ਕੋਰੋਨਾ ਮਹਾਮਾਰੀ ਉੱਤੇ ਧਿਆਨ ਦੇਣ ਦੀ ਬਜਾਏਨਰਿੰਦਰ ਮੋਦੀ ਦੀ ਚੋਣਾਂ ਉੱਤੇ ਫੋਕਸ ਕਰਨ ਬਾਰੇ ਨਿੰਦਾ ਹੋਈ ਹੈ। ਬੀ ਬੀ ਸੀ ਨੇ ਲਿਖਿਆ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਕੋਰੋਨਾ ਵਾਇਰਸ ਨਾਲ ਹੁੰਦੀਆਂ ਰਿਕਾਰਡ ਮੌਤਾਂ ਵਿਚਾਲੇ ਪੱਛਮੀ ਬੰਗਾਲ ਵਰਗੇ ਪ੍ਰਮੁੱਖ ਰਾਜ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ। ਚੋਣ ਪ੍ਰਚਾਰ ਦੌਰਾਨ ਭਾਜਪਾ ਨੇ ਪੱਛਮੀ ਬੰਗਾਲ ਵਿਚ ਪੂਰੀ ਤਾਕਤ ਲਾ ਦਿੱਤੀ, ਪਰ ਉਨ੍ਹਾਂ ਦੀ ਵਿਰੋਧੀ ਮਮਤਾ ਬੈਨਰਜੀ ਨੇ ਕਰਾਰੀ ਹਾਰ ਦੇ ਦਿੱਤੀ ਹੈ।ਨਰਿੰਦਰ ਮੋਦੀ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਦੀ ਬਜਾਏ ਚੋਣਾਂ ਉੱਤੇ ਧਿਆਨ ਵੱਧ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼