Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕਾਂਗਰਸ ਸਰਕਾਰ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵਧਾਵੇ ਤੇ ਸਾਰੀਆਂ ਦੁਕਾਨਾਂ ਨਿਯੰਤ੍ਰਿਤ ਤਰੀਕੇ ਨਾਲ ਖੋਂਲ੍ਹੀਆਂ ਜਾਣ : ਅਕਾਲੀ ਦਲ

May 04, 2021 06:05 PM

ਟਰਾਂਸਪੋਰਟ ਸੈਕਟਰ ਲਈ ਟੈਕਸ ਮੁਆਫ ਕੀਤੇ ਜਾਣ : ਡਾ. ਦਲਜੀਤ ਸਿੰਘ ਚੀਮਾ


ਚੰਡੀਗੜ੍ਹ, 4 ਮਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਆਰਥਿਕ ਚਿੰਤਾਵਾਂ ਵੇਖਦਿਆਂ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵਧਾਵੇ ਅਤੇ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ ਤੇ ਪਾਰਟੀ ਨੇ ਨਾਲ ਹੀ ਕਿਹਾ ਕਿ ਨਾਲ ਹੀ ਭੀੜ ਜੁਟਣ ਤੋਂ ਰੋਕਣ ਲਈ ਪਾਬੰਦੀਆਂ ਵਾਲੇ ਹੁਕਮ ਵੀ ਜਾਰੀ ਕੀਤੇ ਜਾ ਸਕਦੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੂੰ ਬਜ਼ਾਰਾਂ ਵਿਚ ਭੀੜ ਇਕੱਤਰ ਨਾ ਹੋਣੀ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਪਰ ਨਾਲ ਹੀ ਸਾਰੀਆਂ ਦੁਕਾਨਾਂ ਨੁੰ ਨਿਯੰਤ੍ਰਿਤ ਤਰੀਕੇ ਨਾਲ ਖੁੱਲ੍ਹਣ ਦੀ ਆਗਿਆ ਦੇਣੀ ਚਾਹੀਦੀ ਹੈ। ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਤਰਕ ਨਾਲ ਕੰਮ ਕਰੇ ਤੇ ਫਾਰਮ ਹਾਊਸ ਵਿਚ ਬੈਠ ਕੇ ਲੋਕਾਂ ਦੀ ਆਰਥਿਕ ਸਥਿਤੀ ਵੇਖੇ ਬਿਨਾਂ ਫਰਮਾਨ ਜਾਰੀ ਨਾ ਕਰੇ।
ਡਾ. ਚੀਮਾ ਨੇ ਇਹ ਵੀ ਕਿਹਾ ਕਿ ਕੋਰੋਨਾ ਹਾਲਾਤ ਆਮ ਵਰਗੇ ਹੋਣ ਅਤੇ ਅਰਥਚਾਰਾ ਮੁੜ ਲੀਹ ’ਤੇ ਪੈਣ ਤੱਕ ਟਰਾਂਸਪੋਰਟ ਸੈਕਟਰ ਲਈ ਸਾਰੇ ਟੈਕਸ ਮੁਆਫ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬਾ ਸਰਕਾਰ ਨੇ ਟਰਾਂਸਪੋਰਟ ਸੈਕਟਰ ਨੁੰ ਕੋਈ ਰਾਹਤ ਪੈਕੇਜ ਨਹੀਂ ਦਿੱਤਾ। ਉਹਨਾਂ ਕਿਹਾ ਕਿ ਘੱਟੋ ਘੱਟ ਸਰਕਾਰ ਇਸ ਸੈਕਟਰ ਲਈ ਟੈਕਸ ਤਾਂ ਮੁਆਫ ਕਰੇ। ਉਹਨਾਂ ਕਿਹਾ ਕਿ ਸਕੂਲ ਬੱਸਾਂ ਵੀ ਇਕ ਸਾਲ ਤੋਂ ਵਿਹਲੀਆਂ ਖੜ੍ਹੀਆਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਆਟੋ ਤੇ ਟੈਕਸੀ ਅਪਰੇਟਰਾਂ ਦਾ ਹਾਲ ਹੈ। ਉਹਨਾਂ ਕਿਹਾ ਕਿ ਟਰੱਕ ਅੰਸ਼ਕ ਤੌਰ ’ਤੇ ਕੰਮ ਕਰ ਰਹੇ ਹਨ ਪਰ ਪਹਿਲਾਂ ਹੀ ਡੀਜ਼ਲ ਰੇਟਾਂ ਵਿਚ ਵਾਧੇ ਦੀ ਮਾਰ ਝੱਲ ਰਹੇ ਹਨ।
ਅਕਾਲੀ ਆਗੂ ਨੇ ਕਾਂਗਰਸ ਸਰਕਾਰ ਵੱਲੋਂ ਛੋਟੀਆਂ ਮੰਡੀਆਂ ਵਿਚ ਖਰੀਦ ਬੰਦ ਕਰਨ ਦਾ ਮਾੜੀ ਸਲਾਹ ਵਾਲਾ ਫੈਸਲਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੁੰ ਆਪਣੀ ਜਿਣਸ ਘਰਾਂ ਵਿਚ ਰੱਖਣ ਦੀ ਸਲਾਹ ਦਿੱਤੀ ਹੈ ਕਿਉਂਕਿ ਉਸ ਕੋਲ ਬਾਰਦਾਨੇ ਦੀ ਘਾਟ ਹੈ ਤੇ ਲਿਫਟਿੰਗ ਵੀ ਸੁਸਤ ਰਫਤਾਰ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਹੁਣ ਹਦਾਇਤ ਦੇ ਦਿੱਤੀ ਹੈ ਕਿ ਛੋਟੀਆਂ ਤੇ ਕੱਚੀਆਂ ਮੰਡੀਆਂ ਵਿਚੋਂ ਸਿੱਧੀ ਖਰੀਦ ਬੰਦ ਕਰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਨਾਲ ਅਨਾਜ ਮੰਡੀਆਂ ਵਿਚ ਭੀੜ ਉਸ ਵੇਲੇ ਵਧੇਗੀ ਜਦੋਂ ਸਰਕਾਰ ਸੂਬੇ ਵਿਚ ਅੰਸ਼ਕ ਲਾਕ ਡਾਊਨ ਲਾਗੂ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ