Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

May 04, 2021 07:10 PM

ਚੰਡੀਗੜ੍ਹ, 4 ਮਈ (ਪੋਸਟ ਬਿਊਰੋ): ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ  ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਜਸਵਿੰਦਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ  ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਕਿਹਾ ਕਿ ‘ਸੋਹਣਾ’ ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਦੇ ਉਤਪਾਦਾਂ ਦੀ ਵਿਸ਼ਵ ਵਿਆਪੀ ਪਹੁੰਚ ਕਰਕੇ ਖਿੱਚ ਭਰਪੂਰ ਵੈਬਸਾਈਟ ਸਮੇਂ ਦੀ ਵੱਡੀ ਲੋੜ ਸੀ ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਇਹ ਘਰ ਬੈਠੇ ਲੋਕਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਏਗੀ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਸਹਿਕਾਰੀ ਅਦਾਰਿਆਂ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆ ਗਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੋਹਣਾ ਬਰਾਂਡ ਦਾ ਸ਼ਹਿਦ ਦੇ ਮਿਆਰ ਉਤੇ ਸੈਂਟਰ ਫਾਰ ਸਾਇੰਸ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਵੀ ਮੋਹਰ ਲਗਾਈ ਗਈ ਹੈ ਕਿਉਕਿ ਇਸ ਸੈਂਟਰ ਵੱਲੋਂ ਕੀਤੇ ਟੈਸਟਾਂ ਵਿੱਚ 13 ਬਰਾਂਡ ਦੇ ਸ਼ਹਿਦਾਂ ਵਿੱਚੋਂ ਸਿਰਫ ਤਿੰਨ ਬਰਾਂਡ ਹੀ ਟੈਸਟ ਪਾਸ ਕਰ ਸਕੇ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।
ਵੈਬਸਾਈਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਰੁਣ ਰੂਜ਼ਮ ਨੇ ਕਿਹਾ ਕਿ ਇਹ ਉਪਭੋਗਤਾ ਨੂੰ ਬਿਹਤਰ ਤਜ਼ਰਬਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਘਰ ਬੈਠਿਆਂ ਹੀ ਮਾਰਕਫੈਡ ਦੇ ਸਾਰੇ ਉਤਪਾਦਾਂ ਦੀ ਬਿਹਤਰ ਦਿੱਖ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਉਪਭੋਗਤਾ ਹੁਣ ਸਮੇਂ ਦੀਆਂ ਵਿਸ਼ੇਸ਼ਤਾਵਾਂ ਨਾਲ ਮਾਰਕਫੈਡ ਨਾਲ ਹੋਰ ਜੁੜੇ ਹੋਏ ਮਹਿਸੂਸ ਕਰਨਗੇ। ਮਾਰਕਫੈਡ ਵੱਲੋਂ ਸ਼ੁਰੂਆਤ ਤੋਂ ਲੈ ਕੇ ਆਪਣਾ ਸਾਰਾ ਸਫਰ ਵੀ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਪਭੋਗਤਾ ਹੁਣ ਸੋਹਣਾ ਦੇ ਮਿਆਰੀ ਉਤਪਾਦ ਦੇਸ਼ ਭਰ ਵਿੱਚ ਮਾਰਕਫੈਡ ਦੇ ਡਿਲਵਰੀ ਮੁਹੱਈਆ ਕਰਨ ਵਾਲੇ ਭਾਈਵਾਲਾਂ ਜ਼ਰੀਏ ਆਰਡਰ ਵੀ ਦੇ ਸਕਿਆ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ