Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਪੰਜਾਬ

ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਬੁਰਾ ਹਾਲ, ਸਟਾਫ ਦੀ ਕਮੀ ਦੇ ਚਲਦਿਆਂ ਸਰਕਾਰੀ ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਸੌਂਪੇ : ਸਰਬਜੀਤ ਕੌਰ ਮਾਣੂੰਕੇ

May 05, 2021 05:10 PM

* ਬੇਸਹਾਰਾ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ 'ਤੇ ਲੁੱਟੇ ਜਾ ਰਹੇ ਹਨ, ਇਲਾਜ ਹੋਣਾ ਚਾਹੀਦਾ ਮੁਫਤ
* ਸਿਹਤ ਕਾਮਿਆਂ ਨੇ ਕੀਤੀ ਹੜਤਾਲ, ਮਹਾਂਮਾਰੀ ਦੌਰਾਨ ਘਾਟ ਦੇ ਬਾਵਜੂਦ ਨਹੀਂ ਕੀਤੀ ਜਾ ਰਹੀ ਨਵੀਂ ਭਰਤੀ


ਚੰਡੀਗੜ੍ਹ, 5 ਮਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਭੱਠਾ ਬੈਠ ਗਿਆ ਹੈ ਅਤੇ ਵੱਡੀ ਘਾਟ ਦੇ ਬਾਵਜੂਦ ਵੀ ਲੋੜੀਂਦੇ ਮੁਲਾਜਮਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਲੋੜੀਂਦਾ ਸਟਾਫ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਕਾਂਗਰਸ ਸਰਕਾਰ ਨੇ ਸਰਕਾਰੀ ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਸੌਂਪ ਦਿੱਤੇ ਹਨ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਬੁਰੀ ਤਰ੍ਹਾਂ ਫੇਲ ਹੋਣ ਜਾਣ ਕਾਰਨ ਸੂਬੇ ਦੇ ਲੋਕ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸਹਾਰਾ ਹੋਏ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ 'ਤੇ ਲੁੱਟੇ ਜਾ ਰਹੇ ਹਨ, ਜਿਹੜਾ ਇਲਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਣਾ ਚਾਹੀਦਾ ਸੀ।
ਬੀਬਾ ਮਾਣੂੰਕੇ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕ ਪਾਸੇ ਕੋਰੋਨਾ ਪੀੜਤ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦੀ ਘਾਟ ਪਾਈ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਦਿੱਤੇ 300 ਵੈਂਟੀਲੇਟਰ ਸੂਬੇ ਦੇ ਹਸਪਤਾਲਾਂ ਵਿੱਚ ਧੂੱੜ ਚੱਖ ਰਹੇ ਹਨ ਕਿਉਂਕਿ ਪੰਜਾਬ ਦੇ ਸਿਹਤ ਵਿਭਾਗ ਕੋਲ ਵੈਂਟੀਲੇਟਰ ਚਲਾਉਣ ਵਾਲਾ ਸਟਾਫ ਨਹੀਂ ਹੈ। ਸਗੋਂ ਕੈਪਟਨ ਸਰਕਾਰ ਨੇ ਬਠਿੰਡਾ ਅਤੇ ਮੋਹਾਲੀ 'ਚ ਬਹੁਤ ਸਾਰੇ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇ ਦਿੱਤੇ। ਉਨ੍ਹਾਂ ਸਵਾਲ ਕੀਤਾ ਕਿ, ਕੀ ਪ੍ਰਾਈਵੇਟ ਹਸਪਤਾਲ ਸਰਕਾਰੀ ਹਸਪਤਾਲਾਂ ਦੀ ਤਰ੍ਹਾਂ ਪੀੜਤਾਂ ਦਾ ਮੁਫਤ ਇਲਾਜ ਕਰਨਗੇ? ਵਿਧਾਇਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਚਿਤਾਵਨੀ ਦੇ ਬਾਵਜੂਦ ਕੈਪਟਨ ਸਰਕਾਰ ਨੇ ਨਾ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਹੈ ਅਤੇ ਨਾ ਹੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਹੈ। ਕੈਪਟਨ ਵੱਲੋਂ ਜਿਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਂਟੀਲੇਟਰ ਦਿੱਤੇ ਗਏ ਹਨ, ਏਹੋ ਪ੍ਰਾਈਵੇਟ ਹਸਪਤਾਲ ਕੋਵਿਡ ਮਰੀਜ ਤੋਂ 8 ਤੋਂ 10 ਲੱਖ ਰੁਪਏ ਇਲਾਜ ਦੇ ਨਾਂ 'ਤੇ ਵਸੂਲ ਕਰ ਰਹੇ ਹਨ। ਇਸ ਤਰ੍ਹਾਂ ਇਲਾਜ ਦੇ ਨਾਂ 'ਤੇ ਆਮ ਆਦਮੀ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਪ੍ਰਾਈਵੇਟ ਮਾਫੀਏ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਪ੍ਰਣਾਲੀ ਹੀ ਨਹੀਂ ਹੈ, ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਦੇ ਖੁਦ ਦੇ ਜਲ੍ਹਿੇ ਮੋਹਾਲੀ ਦੇ ਹਸਪਤਾਲਾਂ ਵਿੱਚ ਵੀ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਪ੍ਰਣਾਲੀ ਨਹੀਂ ਹੈ।
ਬੀਬਾ ਮਾਣੂੰਕੇ ਨੇ ਦੋਸ ਲਾਇਆ ਕੈਪਟਨ ਸਰਕਾਰ ਨੇ ਕੋਰੋਨਾ ਦੇ ਇਲਾਜ ਲਈ ਸੂਬੇ 'ਚ ਇੱਕ ਵੀ ਚੰਗਾ ਹਸਪਤਾਲ ਨਹੀਂ ਬਣਾਇਆ। ਸਰਕਾਰ ਨੇ ਮਹਾਂਮਾਰੀ ਨੂੰ ਦੇਖਦਿਆਂ ਲੋੜੀਂਦੀ ਸਟਾਫ ਦੀ ਭਰਤੀ ਨਹੀਂ ਕੀਤੀ ਅਤੇ ਹੁਣ ਰਾਸਟਰੀ ਸਿਹਤ ਮਿਸਨ ਦੇ ਹਜਾਰਾਂ ਕਾਮੇ ਵੀ ਹੜਤਾਲ 'ਤੇ ਚਲੇ ਗਏ ਹਨ। ਸਿਹਤ ਵਿਭਾਗ ਦੇ ਹਜਾਰਾਂ ਵਰਕਰ ਦਸ ਹਜਾਰ ਰੁਪਏ ਦੀ ਨਿਗੂਣੀ ਤਨਖਾਹ 'ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਅਤੇ ਡਾਕਟਰਾਂ ਦਾ ਪ੍ਰਬੰਧ ਕਰਨ ਅਤੇ ਦਵਾਈਆਂ ਦੀ ਕਾਲਾਬਾਜਾਰੀ ਰੋਕਣ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼