Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਐਸਟ੍ਰਾਜ਼ੈਨੇਕਾ ਵੈਕਸੀਨ ਲਾਏ ਜਾਣ ਤੋਂ ਬਾਅਦ ਅਲਬਰਟਾ ਵਿੱਚ ਇੱਕ ਮਹਿਲਾ ਦੀ ਹੋਈ ਮੌਤ

May 05, 2021 06:40 PM

ਐਡਮੰਟਨ, 5 ਮਈ (ਪੋਸਟ ਬਿਊਰੋ) : ਕੋਵਿਡ-19 ਐਸਟ੍ਰਾਜ਼ੈਨੇਕਾ ਵੈਕਸੀਨ ਲੈਣ ਤੋਂ ਬਾਅਦ ਐਡਮੰਟਨ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ।
ਮਹਿਲਾ ਆਪਣੇ 50ਵਿਆਂ ਵਿੱਚ ਸੀ। ਕੈਨੇਡਾ ਵਿੱਚ ਕਥਿਤ ਤੌਰ ਉੱਤੇ ਕੋਵਿਡ-19 ਵੈਕਸੀਨੇਸ਼ਨ ਕਾਰਨ ਹੋਈ ਮੌਤ ਦਾ ਇਹ ਦੂਜਾ ਮਾਮਲਾ ਹੈ। ਇਹ ਮੌਤ ਵੈਕਸੀਨ ਲਾਏ ਜਾਣ ਤੋਂ ਬਾਅਦ ਥਰੌਂਬੌਟਿਕ ਥਰੌਂਬੋਸਾਇਟੋਪੇਨੀਆ ( ਵੀ ਆਈ ਟੀ ਟੀ ) ਕਾਰਨ ਹੋਈ ਦੱਸੀ ਜਾਂਦੀ ਹੈ। ਕੈਨੇਡਾ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਨਾਲ ਅਲਬਰਟਾ ਵਿੱਚ ਹੋਈ ਇਹ ਪਹਿਲੀ ਮੌਤ ਦੱਸੀ ਜਾਂਦੀ ਹੈ।
ਇਸ ਤੋਂ ਪਹਿਲਾਂ 27 ਅਪਰੈਲ ਨੂੰ ਕਿਊਬਿਕ ਵਿੱਚ ਵੀ ਆਈ ਟੀ ਟੀ ਕਾਰਨ ਇੱਕ 54 ਸਾਲਾ ਮਹਿਲਾ ਦੀ ਮੌਤ ਹੋ ਗਈ ਸੀ। ਮੰਗਲਵਾਰ ਸ਼ਾਮ ਨੂੰ ਡਾ· ਡੀਨਾ ਹਿਨਸਾਅ ਨੇ ਟਵੀਟ ਕਰਕੇ ਇਸ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਆਖਿਆ ਕਿ ਮਰੀਜ਼ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ ਤੇ ਇਸ ਸਬੰਧ ਵਿੱਚ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਰਹੀ।ਹਿਨਸਾਅ ਅਨੁਸਾਰ ਐਸਟ੍ਰਾਜੈ਼ਨੇਕਾ ਜਾਂ ਕੋਵੀਸ਼ੀਲਡ ਦੀਆਂ 253,000 ਡੋਜ਼ਾਂ ਪ੍ਰੋਵਿੰਸ ਵਿੱਚ ਹੁਣ ਤੱਕ ਦਿੱਤੀਆਂ ਜਾ ਚੁੱਕੀਆਂ ਹਨ।
ਅਲਬਰਟਾ ਦੇ ਉੱਘੇ ਡਾਕਟਰ ਨੇ ਆਖਿਆ ਕਿ ਕਿਸੇ ਵੈਕਸੀਨ ਤੋਂ ਮੌਤ ਹੋਣ ਦਾ ਖਤਰਾਂ ਜਾਂ ਹੋਰ ਤਰ੍ਹਾਂ ਦੀ ਕੋਈ ਦਿੱਕਤ ਦਾ ਖਤਰਾ ਬਹੁਤ ਹੀ ਘੱਟ ਹੈ।    

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ