Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

12 ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਿੱਤੀ ਜਾ ਸਕੇਗੀ ਫਾਈਜ਼ਰ ਵੈਕਸੀਨ : ਹੈਲਥ ਕੈਨੇਡਾ

May 06, 2021 01:08 AM

ਓਟਵਾ, 5 ਮਈ (ਪੋਸਟ ਬਿਊਰੋ) : ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਫਾਈਜ਼ਰ-ਬਾਇਓਐਨਟੈਕ ਕੋਵਿਡ-19 ਵੈਕਸੀਨ ਹੁਣ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਿੱਤੀ ਜਾ ਸਕਦੀ ਹੈ।ਅਜਿਹਾ ਕਰਨਾ ਬਿਲਕੁਲ ਸੁਰੱਖਿਅਤ ਹੈ।
ਫੈਡਰਲ ਹੈਲਥ ਏਜੰਸੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ 12 ਤੋਂ 15 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਵੈਕਸੀਨ ਲਾਏ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 16 ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਹ ਵੈਕਸੀਨ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ।ਕੈਨੇਡਾ ਐਨੇ ਨਿੱਕੇ ਬੱਚਿਆਂ ਨੂੰ ਕੋਵਿਡ-19 ਵੈਕਸੀਨ ਦੇ ਸ਼ੌਟਸ ਲਾਉਣ ਦੀ ਖੁੱਲ੍ਹ ਦੇਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।
ਹੈਲਥ ਕੈਨੇਡਾ ਦੀ ਚੀਫ ਮੈਡੀਕਲ ਐਡਵਾਈਜ਼ਰ ਡਾ· ਸੁਪਰੀਆ ਸ਼ਰਮਾ ਨੇ ਆਖਿਆ ਕਿ ਇਸ ਸਬੰਧ ਵਿੱਚ ਸਬੂਤਾਂ ਦਾ ਮੁਕੰਮਲ ਤੇ ਆਜ਼ਾਦਾਨਾ ਸਾਇੰਟਿਫਿਕ ਮੁਲਾਂਕਣ ਕਰਨ ਤੋਂ ਬਾਅਦ ਹੀ ਡਿਪਾਰਟਮੈਂਟ ਨੇ ਇਹ ਪਾਇਆ ਕਿ ਇਹ ਵੈਕਸੀਨ ਸੇਫ ਤੇ ਪ੍ਰਭਾਵਸ਼ਾਲੀ ਹੈ।ਇਸ ਨੂੰ ਨਿੱਕੀ ਉਮਰ ਦੇ ਬੱਚਿਆਂ ਉੱਤੇ ਵੀ ਵਰਤਿਆ ਜਾ ਸਕਦਾ ਹੈ।ਹੈਲਥ ਕੈਨੇਡਾ ਦਾ ਇਹ ਵੀ ਆਖਣਾ ਹੈ ਕਿ 12 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਬਾਲਗਾਂ ਜਿੰਨੀ ਡੋ਼ਜ ਹੀ ਦਿੱਤੀ ਜਾਵੇਗੀ। ਇਹ ਫੈਸਲਾ ਫਾਈਜ਼ਰ-ਬਾਇਓਐਨਟੈਕ ਵੱਲੋਂ 12 ਤੋਂ 15 ਸਾਲ ਉਮਰ ਵਰਗ ਦੇ 2,260 ਕਿਸ਼ੋਰਾਂ ਉੱਤੇ ਕੀਤੇ ਗਏ ਫੇਜ਼ 3 ਦੇ ਕਲੀਨਿਕਲ ਟ੍ਰਾਇਲ ਦੇ ਨਤੀਜਿਆਂ ਉੱਤੇ ਆਧਾਰਿਤ ਹੈ।    

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ