Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਗੁੜਗਾਉਂ ਵਿੱਚ ਆਕਸੀਜਨ ਮੁੱਕੀ, ਡਾਕਟਰ ਕੋਰੋਨਾ ਮਰੀਜ਼ਾਂ ਨੂੰ ਛੱਡ ਕੇ ਦੌੜੇ, 9 ਮੌਤਾਂ

May 06, 2021 08:24 AM

* ਰੁੜਕੀ ਵਿੱਚ ਆਕਸੀਜਨ ਮੁੱਕਣ ਨਾਲ 5 ਕੋਰੋਨਾ ਮਰੀਜ਼ਾਂ ਦੀ ਮੌਤ
* ਤਾਮਿਲ ਨਾਡੂ ਦੇ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਮੁੱਕੀ, 13 ਮੌਤਾਂ

ਗੁਰੂਗ੍ਰਾਮ, 5 ਮਈ, (ਪੋਸਟ ਬਿਊਰੋ)- ਹਰਿਆਣਾ ਦੇ ਗੁਰੂਗ੍ਰਾਮ(ਪੁਰਾਣਾ ਸ਼ਹਿਰ ਗੁੜਗਾਉਂ) ਦੇ ਕੀਰਤੀ ਹਸਪਤਾਲ ਵਿੱਚ ਇੱਕੋ ਰਾਤ 9 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ।ਵਾਰਸਾਂ ਨੇ ਦੋਸ਼ ਲਾਇਆ ਕਿ ਰਾਤ ਹਸਪਤਾਲ ਵਿੱਚ ਆਕਸੀਜਨ ਖ਼ਤਮ ਹੋ ਜਾਣ ਕਾਰਨ ਇਲਾਜ ਕਰਦੇ ਡਾਕਟਰ ਓਥੋਂ ਦੌੜ ਗਏ ਤੇ ਮਰੀਜ਼ਾਂ ਨੂੰ ਰੱਬ ਆਸਰੇ ਛੱਡ ਗਏ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਹੈ। ਖ਼ਬਰ ਮਿਲਦੇ ਸਾਰ ਮੌਕੇ ਉੱਤੇ ਪੁੱਜੀ ਪੁਲਸ ਨੇ ਡਾਕਟਰਾਂ ਦੀ ਟੀਮ ਬੁਲਾਈ, ਪਰ ਉਦੋਂ ਤੱਕ 9 ਮਰੀਜ਼ ਦਮ ਤੋੜ ਚੁੱਕੇ ਸਨ। ਰਾਤ ਸਾਢੇ 10 ਵਜੇ ਹਸਪਤਾਲ ਦੇ ਡਾਕਟਰ ਅਚਾਨਕ ਗਾਇਬ ਹੋ ਗਏ। ਮਰੀਜ਼ਾਂ ਦੇ ਵਾਰਸਾਂ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਆਕਸੀਜਨ ਖਤਮ ਹੋਣ ਪਿੱਛੋਂ ਇਲਾਜ ਕਰਦੇ ਡਾਕਟਰ ਓਥੋਂ ਦੌੜ ਗਏ ਤੇ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ।
ਉਤਰਾਖੰਡ ਦੇ ਰੁੜਕੀ ਵਿੱਚ ਇੱਕਪ੍ਰਾਈਵੇਟ ਹਸਪਤਾਲ ਵਿੱਚ ਆਕਸੀਜਨ ਮੁੱਕਣ ਨਾਲ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ। ਹਸਪਤਾਲ ਨੇ ਮਰੀਜ਼ਾਂ ਦੇ ਵਾਰਸਾਂ ਨੂੰ ਕਿਹਾ ਕਿ ਉਨ੍ਹਾਂ ਦਾ ਆਕਸੀਜਨ ਕੋਟਾ ਸਰਕਾਰ ਨੇ ਅੱਧਾ ਕਰ ਦਿੱਤਾ ਹੈ। ਰੁੜਕੀ ਦੇ ਪ੍ਰਾਰਥਨਾ ਹਸਪਤਾਲ ਵਿੱਚ ਕਰੀਬ 80 ਕੋਰੋਨਾ ਮਰੀਜ਼ਾਂ ਵਿਚੋਂ ਕਈ ਆਕਸੀਜਨ ਉੱਤੇ ਸਨ। ਸੋਮਵਾਰ ਰਾਤ ਸਾਢੇ 12ਵਜੇ ਡਾਕਟਰਾਂ ਨੇ ਮਰੀਜ਼ਾਂ ਦੇ ਵਾਰਸਾਂ ਨੂੰ ਦੱਸਿਆ ਕਿ ਆਕਸੀਜਨ ਮੁੱਕਣਵਾਲੀ ਹੈ ਤੇ ਉਹ ਲੋਕ ਆਪਣੇ ਮਰੀਜ਼ ਕਿਤੇ ਹੋਰ ਲੈ ਜਾਣ, ਜਿੱਥੇ ਆਕਸੀਜਨ ਹੋਵੇ। ਰਾਤ ਕਰੀਬ 2 ਵਜੇ ਆਕਸੀਜਨ ਖ਼ਤਮ ਹੋਈ ਤਾਂ ਕੁਝ ਲੋਕਾਂ ਦੀ ਕੋਸ਼ਿਸ਼ ਨਾਲ ਛੋਟੇ ਆਕਸੀਜਨ ਸਿਲੰਡਰਾਂ ਦਾ ਪ੍ਰਬੰਧ ਕੀਤਾ ਅਤੇ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਕੋਸ਼ਿਸ਼ ਕੀਤੀ, ਪਰ ਕਰੀਬ 3 ਵਜੇ ਤੱਕ ਇਹ ਆਕਸੀਜਨ ਵੀ ਮੁੱਕ ਗਈ। ਇਸ ਪਿੱਛੋਂ ਕੋਈ ਪ੍ਰਬੰਧ ਨਹੀਂ ਹੋ ਸਕਿਆ, ਜਿਸ ਕਾਰਨ ਓਥੇ ਦਾਖਲਾ 5 ਮਰੀਜ਼ਾਂ ਦੀ ਮੌਤ ਹੋ ਗਈ।
ਤਾਮਿਲ ਨਾਡੂ ਦੇ ਇਕ ਸਰਕਾਰੀ ਹਸਪਤਾਲ ਵਿੱਚ 24 ਘੰਟਿਆਂ ਵਿੱਚ 13 ਮਰੀਜ਼ਾਂ ਦੀ ਮੌਤ ਹੋ ਗਈ। ਮਰੀਜ਼ਾਂ ਦੇ ਵਾਰਸਾਂ ਨੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋਣਾ ਦੱਸਿਆ ਹੈ। ਜ਼ਿੰਮੇਵਾਰ ਅਧਿਕਾਰੀਆਂ ਨੇ ਆਕਸੀਜਨ ਦੀ ਕਮੀ ਹੋਣ ਤੋਂ ਸਾਫ਼ ਇਨਕਾਰ ਕੀਤਾ ਹੈ। ਪਤਾ ਲੱਗਾ ਹੈ ਕਿ ਚੇਂਗਲਪੱਟੂ ਮੈਡੀਕਲ ਕਾਲਜ ਵਿੱਚਇੱਕੋ ਦਿਨ ਵਿੱਚ 40 ਤੋਂ 85 ਸਾਲ ਦੀ ਉਮਰ ਦੇ 13 ਮਰੀਜ਼ਾਂ ਦੀ ਮੌਤ ਹੋਈ ਹੈ। ਲੋਕਾਂ ਦਾ ਦੋਸ਼ ਹੈ ਕਿ ਸਾਰੀਆਂ ਮੌਤਾਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਹਨ, ਪਰ ਚੇਂਗਲਪੱਟੂ ਦੇ ਜ਼ਿਲ੍ਹਾ ਕੁਲੈਕਟਰ ਨੇ ਆਕਸੀਜਨ ਦੀ ਘਾਟ ਤੋਂ ਇਨਕਾਰ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ