Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੋਰੋਨਾ ਨਾਲ ਲਗਾਤਾਰ ਵਿਗੜਦੇ ਹਾਲਾਤ ਕਾਰਨ ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ

May 06, 2021 08:28 AM

ਚੰਡੀਗੜ੍ਹ, 5 ਮਈ, (ਪੋਸਟ ਬਿਊਰੋ)- ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਕੇਸਾਂਤੇ ਮੌਤਾਂ ਕਾਰਨ ਪੈਦਾ ਹੋਏ ਖ਼ਤਰੇ ਨੂੰ ਵੇਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜਬੁੱਧਵਾਰ ਨੂੰ ਮੰਤਰੀ ਮੰਡਲ ਨੇਸਾਰੇ ਆਕਸੀਜਨ ਉਤਪਾਦਕ ਯੂਨਿਟਾਂ ਨੂੰ ਪਹਿਲ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦਿੱਤੀਤੇ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਲਈ ਨੋਡਲ ਅਧਿਕਾਰੀ ਦੀ ਨਿਯੁਕਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖ ਕੇ ਅਗਲੇ ਦਿਨਾਂ ਵਿਚ ਸਥਿਤੀ ਵਿਗੜਨ ਦਾ ਡਰ ਹੈ ਅਤੇ ਇਹ ਕੋਈ ਨਹੀਂ ਜਾਣਦਾ ਕਿ ਭਾਰਤ ਅਤੇਪੰਜਾਬ ਵਿਚ ਹਾਲੇ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਉੱਠਣਗੀਆਂ।
ਅੱਜ ਏਥੇ ਹੋਈ ਪੰਜਾਬ ਕੈਬਨਿਟ ਦੀ ਵਰਚੂਅਲ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਗਈ ਕਿ ਰੋਜ਼ ਘੱਟੋ-ਘੱਟ 700 ਸਿਲੰਡਰ (5 ਐੱਮ ਟੀ) ਆਕਸੀਜਨ ਪੈਦਾ ਕਰਨ ਦੀ ਸਮਰੱਥਾ ਵਾਲੇ ਯੂਨਿਟਾਂ ਅਤੇ ਆਕਸੀਜਨ ਸਿਲੰਡਰ ਬਣਾਉਣ ਅਤੇ ਆਕਸੀਜਨ ਕੰਸਟ੍ਰੇਟਰ ਉਤਪਾਦਕ ਯੂਨਿਟ ਉੱਤੇਪਹਿਲ ਦਾ ਦਰਜਾ ਲਾਗੂ ਹੋਵੇਗਾ। ਆਕਸੀਜਨ ਦੀ ਰੀ-ਫਿਲਿੰਗ ਕਰਨ ਵਾਲੇ ਯੂਨਿਟ ਵਿਸ਼ੇਸ਼ ਦਰਜੇ ਹੇਠ ਨਹੀਂ ਆਉਣਗੇ। ਇਸ ਫ਼ੈਸਲੇ ਨਾਲ ਇਹ ਯੂਨਿਟ(ਨਵੇਂ ਤੇ ਪੁਰਾਣੇ ਦੋਵੇਂ) ਸੀ ਐੱਲ ਯੂ /ਬਾਹਰੀ ਵਿਕਾਸ ਖਰਚੇ (ਈ ਡੀ ਸੀ), ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਅਤੇ ਇਸ ਵਿਚਲੀਨਿਵੇਸ਼ ਸਬਸਿਡੀ, ਜੋ ਜ਼ਮੀਨ ਅਤੇ ਮਸ਼ੀਨਰੀ ਵਿਚ ਕੀਤੇ ਪੱਕੇ ਪੂੰਜੀ ਨਿਵੇਸ਼ ਦੇ 125 ਫ਼ੀਸਦੀ ਤੱਕ ਜੀ ਐਸ ਟੀ ਦੀ ਸਪਲਾਈ ਰਾਹੀਂ ਦਿੱਤੀ ਜਾਂਦੀ ਹੈ, ਤੋਂ 100 ਫ਼ੀਸਦੀ ਤੱਕ ਛੋਟ ਲੈ ਸਕਣਗੇ।ਕੈਬਨਿਟ ਨੇ ਇਹ ਫ਼ੈਸਲਾਪੰਜਾਬ ਵਿਚ ਕੋਵਿਡ ਦੀ ਮਾਰ ਕਾਰਨ ਵਧਦੇ ਕੇਸਾਂ ਮਗਰੋਂ ਆਕਸੀਜਨ ਦੀ ਥੁੜ ਕਾਰਨ ਪੈਦਾ ਹੋਈ ਹਾਲਤ ਵਿੱਚ ਲਿਆ ਹੈ।ਇਸ ਸਮੇਂ ਪੰਜਾਬ ਨੂੰਦੂਸਰੇ ਰਾਜਾਂ ਤੋਂ 195 ਐੱਮ ਟੀ ਆਕਸੀਜਨ ਸਪਲਾਈਰੋਜ਼ ਮਿਲਦੀ ਹੈ।
ਸਿਹਤ ਸੈਕਟਰੀ ਹੁਸਨ ਲਾਲ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਦੀ ਪਾਜ਼ੇਟੀਵਿਟੀ ਦਰ 10 ਫ਼ੀਸਦੀ ਤੇ 6 ਜ਼ਿਲ੍ਹਿਆਂ ਵਿਚ 11 ਫ਼ੀਸਦੀ ਹੈ। ਮੋਹਾਲੀ ਵਿਚ ਸਭ ਤੋਂ ਵੱਧ 25 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਹਾਲਾਤ ਨਾਜ਼ੁਕ ਹਨ ਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਲੈਵਲ-2 ਦੇ 70 ਫ਼ੀਸਦੀ ਅਤੇ ਲੈਵਲ 3 ਦੇ 80 ਫ਼ੀਸਦੀ ਬਿਸਤਰੇ ਭਰੇ ਹੋਏ ਹਨ ਤੇ ਰੋਜ਼ 10-30 ਮਰੀਜ਼ ਵੈਂਟੀਲੇਟਰ ਉੱਤੇ ਜਾਣ ਨਾਲ ਆਸਾਰ ਚੰਗੇ ਨਹੀਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਮੈਡੀਕਲ ਕਾਲਜਾਂ, ਜ਼ਿਲ੍ਹਾਂ ਹਸਪਤਾਲਾਂ ਤੇ ਬਠਿੰਡਾ ਅਤੇ ਮੋਹਾਲੀ ਦੇ ਆਰਜੀ ਹਸਪਤਾਲਾਂ ਵਿਚ 2000 ਬਿਸਤਰੇ ਹੋਰ ਇਸ ਮਹੀਨੇ ਦੇ ਅੰਤ ਤੱਕ ਵਧਾਉਣ ਲਈ ਰੈਗੂਲਰ ਸਟਾਫ ਦੀ ਭਰਤੀ ਸ਼ੁਰੂ ਕਰ ਦਿੱਤੀਤੇ ਵਿਸ਼ੇਸ਼ ਕੋਵਿਡ ਡਿਊਟੀਆਂ ਲਈ ਵਿਦਿਆਰਥੀਆਂ, ਸਿਖਿਆਰਥੀਆਂ ਤੇ ਆਊਟ ਸੋਰਸ ਅਮਲਾ ਨਿਯੁਕਤ ਕੀਤਾ ਹੈ।ਉਨ੍ਹਾ ਦੱਸਿਆ ਕਿ ਜ਼ਰੂਰੀ ਦਵਾਈਆਂ, ਜਿਨ੍ਹਾਂ ਵਿਚ 50 ਲੱਖ ਰੈਮਡੇਸੀਵੀਰ 100 ਐਮ ਜੀ ਟੀਕੇ ਸ਼ਾਮਲ ਹਨ, ਦੇ ਆਰਡਰ ਦੇ ਦਿੱਤੇ ਹਨ ਅਤੇ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਦੀ ਸਪਲਾਈ ਹੋ ਜਾਣ ਦੀ ਆਸ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ