Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਡਬਲਿਯੂ ਟੀ ਓ ਵਿੱਚ ਅਮਰੀਕਾ ਵੱਲੋਂ ਭਾਰਤ ਦਾ ਸਮਰਥਨ ਕਰਨ ਦਾ ਐੱਮ ਪੀਜ਼ ਵੱਲੋਂ ਵਿਰੋਧ

May 06, 2021 11:09 PM

ਵਾਸ਼ਿੰਗਟਨ, 6 ਮਈ (ਪੋਸਟ ਬਿਊਰੋ)- ਅਮਰੀਕਾ ਦੇ 12 ਰਿਪਬਲੀਕਨ ਪਾਰਲੀਮੈਂਟ ਮੈਂਬਰਾਂ ਨੇ ਬਾਈਡੇਨ ਸਰਕਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵੱਲੋਂ ਵਿਸ਼ਵ ਵਪਾਰ ਸੰਗਠਨ (ਡਬਲਯੂ ਟੀ ਓ) ਕੋਲ ਰੱਖੀ ਗਈ ਉਸ ਤਜਵੀਜ਼ ਦਾ ਸਮਰਥਨ ਨਾ ਕਰਨ ਦੀ ਅਪੀਲ ਕੀਤੀ ਹੈ, ਜਿਸ ਵਿੱਚ ਕੋਰੋਨਾਦੌਰਾਨ ਕੁਝ ਬੌਧਿਕ ਜਾਇਦਾਦਾਂਦੇ ਅਧਿਕਾਰਾਂ ਦੇ ਵਪਾਰ ਲਈ ਸਬੰਧਤ ਪਹਿਲੂਆਂ (ਟਿ੍ਰਪਸ) ਵਿੱਚ ਅਸਥਾਈ ਛੋਟ ਦੇਣ ਦੀ ਬੇਨਤੀ ਕੀਤੀ ਗਈ ਹੈ।
ਅਮਰੀਕੀ ਵਪਾਰ ਪ੍ਰਤੀਨਿਧੀ ਕੈਥਰੀਨ ਟਾਯ ਨੂੰ ਕੱਲ੍ਹ ਲਿਖੇ ਗਏ ਪੱਤਰ ਵਿੱਚ ਇਨ੍ਹਾਂ 12 ਪ੍ਰਭਾਵਸ਼ਾਲੀ ਮੈਬਰਾਂ ਨੇ ਤਰਕ ਦਿੱਤਾ ਕਿ ਜੇ ਅਮਰੀਕਾ ਬੌਧਿਕ ਜਾਇਦਾਦ ਅਧਿਕਾਰਾਂ ਨੂੰ ਛੱਡ ਦੇਵੇ ਤਾਂ ਇਹ ਉਤਪਾਦਨ ਨੂੰ ਨੁਕਸਾਨ ਪਹੁੰਚਾਏਗਾ ਅਤੇ ਇਸਦੇ ਨਤੀਜੇ ਵਜੋਂ ਘੱਟ ਲੋਕਾਂ ਨੂੰ ਟੀਕਾ ਲੱਗ ਸਕੇਗਾ। ਇਹ ਪੱਤਰ ਭਾਰਤ ਅਤੇ ਦੱਖਣੀ ਅਫਰੀਕਾ ਦੀ ਅਗਵਾਈ ਵਿੱਚ 60 ਵਿਕਾਸਸ਼ੀਲ ਦੇਸ਼ਾਂ ਵੱਲੋਂ ਇਸ ਬਾਰੇ ਦਿੱਤੀ ਗਈ ਤਜਵੀਜ਼ ਦੇ ਜਵਾਬ ਵਿੱਚ ਲਿਖਿਆ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਨੂੰ ਵਿਸ਼ਵ ਵਪਾਰ ਸੰਗਠਨ (ਡਬਲਯੂ ਟੀ ਓ) ਦੇ ਸਾਰੇ ਮੈਂਬਰਾਂ ਲਈ ਬੌਧਿਕ ਜਾਇਦਾਦ ਵਪਾਰ ਨਾਲ ਸਬੰਧਤ ਪਹਿਲੂਆਂ ਉੱਤੇ ਸਮਝੌਤੇ ਦੇ ਕੁਝ ਅੰਸ਼ਾਂ ਨੂੰ ਛੱਡ ਦੇਣ ਦੀ ਭਾਰਤ, ਦੱਖਣੀ ਅਫਰੀਕਾ ਅਤੇ ਹੋਰਨਾਂ ਦੇਸ਼ਾਂ ਦੀ ਬੇਨਤੀ ਦਾ ਵਿਰੋਧ ਕਰਦੇ ਕਹਿਣਾ ਚਾਹੀਦਾ ਹੈ।
ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਵਪਾਰ ਪ੍ਰਤੀਨਿਧੀ ਕੈਥਰੀਨ ਟਾਯ ਨੇ ਇਸ ਪ੍ਰਸਤਾਵ ਉਤੇ ਰਾਸ਼ਟਰਪਤੀ ਜੋਅ ਬਾਈਡੇਨ ਅੱਗੇ ਹਾਲ ਦੀ ਘੜੀ ਕੋਈ ਸਿਫਾਰਸ਼ ਨਹੀਂ ਕੀਤੀ ਹੈ। ਡਬਲਯੂ ਟੀ ਓ ਪੰਜ ਤੋਂ ਛੇ ਮਈ ਜਨੇਵਾ ਵਿੱਚ ਆਪਣੀ ਜਨਰਲ ਕੌਂਸਲ ਬੈਠਕ ਵਿੱਚ ਇਸ ਬਾਰੇ ਵਿਚਾਰ ਕਰੇਗਾ। ਕਈ ਡੈਮੋਕ੍ਰੇਟਿਕ ਪਾਰਲੀਮੈਂਟ ਮੈਂਬਰਾਂ ਨੇ ਭਾਰਤ ਅਤੇ ਦੱਖਣੀ ਅਫਰੀਕਾ ਦੇ ਸਮਰਥਨ ਵਿੱਚ ਟੀਕੇ ਨੂੰ ਇਨ੍ਹਾਂ ਪਹਿਲੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ