Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਵਿਦੇਸ਼ੀ ਮੱਦਦ ਵਜੋਂ ਮੈਡੀਕਲ ਯੰਤਰ ਕੋਰੋਨਾ ਪੀੜਤਾਂ ਵਾਸਤੇ ਮਿਲੇ, ਡੱਬਿਆਂ ਵਿੱਚ ਰੱਖਣ ਲਈ ਨਹੀਂ : ਹਾਈਕੋਰਟ

May 06, 2021 11:17 PM

ਨਵੀਂ ਦਿੱਲੀ, 6 ਮਈ (ਪੋਸਟ ਬਿਊਰੋ)- ਦਿੱਲੀ ਹਾਈਕੋਰਟ ਦੇ ਜਸਟਿਸ ਵਿਪਿਨ ਸਾਂਗੀ ਅਤੇ ਜਸਟਿਸ ਰੇਖਾ ਪੱਲੀ ਦੇ ਇੱਕ ਬੈਂਚ ਨੇ ਕਿਹਾ ਹੈ ਕਿ ਵਿਦੇਸ਼ੀ ਸਹਾਇਤਾ ਵਜੋਂ ਮਿਲੇ ਮੈਡੀਕਲ ਜੰਤਰ ਕੋਰੋਨਾ ਮਰੀਜ਼ਾਂ ਦੀ ਮੱਦਦ ਵਾਸਤੇ ਹਨ, ਨਾ ਕਿ ਕੁਝ ਸੰਸਥਾਵਾਂ ਦੇ ਡੱਬਿਆਂ ਵਿੱਚ ਰੱਖਣ ਲਈ ਕਿ ਜਿੱਥੇ ਇਹ ਪਏ-ਪਏ ਕਬਾੜ ਬਣ ਜਾਣ।
ਐਮਿਕਸ ਕਿਊਰੀ (ਨਿਆਂ ਮਿੱਤਰ) ਅਤੇ ਸੀਨੀਅਰ ਵਕੀਲ ਰਾਜਸ਼ੇਖਰ ਰਾਓ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਸਹਾਇਤਾ ਦੇ ਤੌਰ ਉਤੇ ਮਿਲੇ ਮੈਡੀਕਲ ਜੰਤਰਾਂ ਦੀ ਵੰਡ ਕਰਨ ਦੇ ਤਰੀਕੇ ਉਤੇ ਪ੍ਰਗਟਾਈ ਚਿੰਤਾ ਬਾਰੇ ਅਦਾਲਤ ਨੇ ਇਹ ਟਿੱਪਣੀ ਕੀਤੀ ਹੈ। ਰਾਓ ਨੇ ਕਿਹਾ ਕਿ ਲੇਡੀ ਹਾਰਡਿੰਗ ਕਾਲਜ ਨੂੰ ਕਰੀਬ 260 ਆਕਸੀਜਨ ਕੰਨਸਟ੍ਰੇਟਰ ਦਿੱਤੇ ਗਏ ਜਦਕਿ ਉਥੇ ਏਨੀ ਲੋੜ ਨਹੀਂ ਸੀ। ਇਸ ਉਤੇ ਅਦਾਲਤ ਨੇ ਕੇਂਦਰ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਵਿਦੇਸ਼ੀ ਮਦਦ ਦੀ ਵੰਡਬਾਰੇ ਜ਼ਮੀਨੀ ਸਥਿਤੀ ਦੀ ਪੁਸ਼ਟੀ ਕਰਨ ਦਾ ਆਦੇਸ਼ ਦਿੱਤਾ। ਲੋਕ ਸੇਵਾ ਵਿੱਚ ਲੱਗੀਆਂ ਸਵੈ-ਸੇਵੀ ਸੰਸਥਾਵਾਂ ਜਿਵੇਂ ਗੁਰਦੁਆਰੇ ਅਤੇ ਗ਼ੈਰ ਸਰਕਾਰੀ ਸੰਗਠਨਾਂ ਨੂੰ ਮੈਡੀਕਲ ਜੰਤਰ ਦੇਣ ਉੱਤੇ ਵਿਚਾਰ ਕਰਨ ਨੂੰ ਵੀ ਕਿਹਾ ਹੈ। ਇਸੇ ਦੌਰਾਨ ਦਿੱਲੀ ਹਾਈਕੋਰਟ ਨੇ ਇਹ ਵੀ ਕਿਹਾ ਕਿ ਇੰਝ ਜਾਪਦਾ ਹੈ ਕਿ ਦਿੱਲੀ ਸਰਕਾਰ ਨੇ ਤਰਲ ਮੈਡੀਕਲ ਆਕਸੀਜਨ (ਐਲ ਐਮ ਓ) ਬਣਾਉਣ ਅਤੇ ਰਾਜਧਾਨੀ ਵਿੱਚ ਇਸ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ਕਦਮ ਨਹੀਂ ਚੁੱਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ