Welcome to Canadian Punjabi Post
Follow us on

29

March 2024
 
ਭਾਰਤ

ਸੁਬਰਾਮਣੀਅਮ ਸਵਾਮੀ ਦੀ ਮੋਦੀ ਨੂੰ ਸਲਾਹ: ਕੋਰੋਨਾ ਵਿਰੁੱਧ ਜੰਗ ਦੀ ਕਮਾਂਡ ਗਡਕਰੀ ਨੂੰ ਸੌਂਪ ਦਿਓ

May 06, 2021 11:18 PM

ਨਵੀਂ ਦਿੱਲੀ, 6 ਮਈ (ਪੋਸਟ ਬਿਊਰੋ)- ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਤੇਜ਼ ਰਫ਼ਤਾਰ ਨਾਲ ਇਨਫੈਕਸ਼ਨ ਫੈਲਾ ਰਹੀ ਹੈ। ਕਾਂਗਰਸ ਪਾਰਟੀ ਅਤੇ ਉਸ ਦੇ ਨੇਤਾ ਰਾਹੁਲ ਗਾਂਧੀ ਸਮੇਤ ਸਾਰੇ ਵਿਰੋਧੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ 'ਤੇ ਸਵਾਲ ਉਠਾ ਰਹੇ ਹਨ। ਅਜਿਹੇ ਮਾਹੌਲ ਵਿੱਚ ਮੋਦੀ ਨੂੰ ਉਨ੍ਹਾਂ ਦੀ ਪਾਰਟੀ ਦੇ ਵੱਡੇ ਨੇਤਾ ਸੁਬਰਾਮਣੀਅਮ ਸਵਾਮੀ ਨੇ ਵਿਸ਼ੇਸ਼ ਸਲਾਹ ਦਿੱਤੀ ਹੈ।
ਸੁਬਰਾਮਣੀਅਮ ਸਵਾਮੀ ਨੇ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੋਰੋਨਾ ਵਿਰੁੱਧ ਜੰਗ ਦੀ ਕਮਾਂਡ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕੋਰੋਨਾ ਦੇ ਕਹਿਰ ਨਾਲ ਨਜਿੱਠ ਲਵੇਗਾ, ਜਿਵੇਂ ਉਸ ਨੇ ਇਸਲਾਮਿਕ ਹਮਲਾਵਰਾਂ ਤੇ ਬ੍ਰਿਟਿਸ਼ ਸਾਮਰਾਜਵਾਦੀਆਂ ਦਾ ਸਾਹਮਣਾ ਕੀਤਾ ਹੈ, ਪਰ ਜੇ ਸਾਵਧਾਨੀ ਨਹੀਂ ਵਰਤੀ ਜਾਂਦੀ ਹੈ ਸਾਨੂੰ ਅਗੇ ਦਿਨਾਂ ਵਿੱਚ ਇੱਕ ਹੋਰ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਬੱਚਿਆਂ ਨੂੰ ਟਾਰਗੇਟ ਕਰ ਸਕਦੀ ਹੈ।ਇੱਕ ਟਵਿਟਰ ਯੂਜ਼ਰ ਨੇ ਜਦ ਸੁਬਰਾਮਣੀਅਮ ਸਵਾਮੀ ਤੋਂ ਪੁੱਛਿਆ ਕਿ ਸਿਹਤ ਮੰਤਰੀ ਹਰਸ਼ਵਰਧਨ ਨੂੰ ਹਟਾ ਦੇਣਾ ਚਾਹੀਦਾ ਤਾਂ ਉਨ੍ਹਾਂ ਕਿਹਾ, ਨਹੀਂ, ਹਰਸ਼ਵਰਧਨ ਨੂੰ ਫਰੀ ਹੈਂਡ ਨਹੀਂ ਦਿੱਤਾ ਗਿਆ ਹੈ ਅਤੇ ਉਹ ਆਪਣੇ ਅਧਿਕਾਰੀਆਂ ਦੇ ਪ੍ਰਤੀ ਬਹੁਤ ਨਰਮ ਹਨ, ਗਡਕਰੀ ਦੇ ਨਾਲ ਉਹੀ ਅਧਿਕਾਰੀ ਚੰਗਾ ਕੰਮ ਕਰਨਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ