Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨਾ ਭੇਜਣ ਬਾਰੇ ਸ਼ੱਕ ਕਾਇਮ

May 06, 2021 11:44 PM

ਅੰਮ੍ਰਿਤਸਰ, 6 ਮਈ (ਪੋਸਟ ਬਿਊਰੋ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਜਾ ਸਕੇਗਾ? ਇਹ ਸਵਾਲ ਹਾਲੇ ਵੀ ਕਾਇਮ ਹੈ।
ਕੋਰੋਨਾ ਵਾਇਰਸ ਦੇ ਕਾਰਨ ਬਣੇ ਹਾਲਾਤ ਦੇ ਕਾਰਨ ਇਹ ਸਵਾਲ ਉੱਠ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਨੇ ਭਾਰਤ-ਪਾਕਿ ਵਿਚਾਲੇ ਯਾਤਰਾ ਬਾਰੇ ਹੋਏ ਸਮਝੌਤੇ ਮੁਤਾਬਕ ਤਿਆਰੀਆਂ ਕੀਤੀਆਂ ਹਨ, ਪਰ ਮੌਜੂਦਾ ਹਾਲਾਤ ਕਾਰਨ ਜਥਾ ਪਾਕਿਸਤਾਨ ਨਾ ਜਾਣ ਦੇ ਸੰਕੇਤ ਮਿਲ ਰਹੇ ਹਨ।ਸਮਝੌਤੇ ਮੁਤਾਬਕ ਸਾਲ ਵਿਚ ਚਾਰ ਸਿੱਖ ਜਥੇ ਵਿਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ। ਪਿਛਲੇ ਸਾਲ 2020 ਵਿੱਚ ਕੋਰੋਨਾ ਦੇ ਕਾਰਨ ਵਿਸਾਖੀ, ਪੰਜਵੇਂ ਗੁਰੂ ਜੀ ਦਾ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ, ਪਰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਗਿਆ ਸੀ। ਕੋਰੋਨਾਦੇ ਕਾਰਨ ਨਨਕਾਣਾ ਸਾਹਿਬ ਸ਼ਤਾਬਦੀ ਮੌਕੇ ਫਰਵਰੀ 2021 ਵਿੱਚ ਜਥੇ ਨੂੰ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਨੇ ਆਗਿਆ ਨਹੀਂ ਦਿੱਤੀ ਸੀ, ਪਰ ਵਿਸਾਖੀ ਮੌਕੇ 816 ਸਿੱਖ ਯਾਤਰੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਗਿਆ ਤੇ ਵਾਪਸੀ ਵੇਲੇ ਜਥੇ ਵਿੱਚ 100 ਦੇ ਕਰੀਬ ਯਾਤਰੂਆਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ।
ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਮੁਖੀ ਬਲਵਿੰਦਰ ਸਿੰਘ ਖ਼ੈਰਾਬਾਦ ਨੇ ਦੱਸਿਆ ਕਿ ਇਸ ਵਾਰ ਛੇ ਜੂਨ ਤੋਂ 15 ਜੂਨ ਤੱਕ ਸ਼ਹੀਦੀ ਦਿਹਾੜਾ ਮਨਾਉਣ ਲਈ ਜਥਾ ਪਾਕਿਸਤਾਨ ਭੇਜਣ ਦੀ ਮੰਗ ਕੀਤੀ ਹੈ। ਪੰਜਵੇਂ ਗੁਰੂ ਸਾਹਿਬ ਦਾ ਸ਼ਹੀਦੀ ਪੁਰਬ ਮਨਾ ਕੇ ਜਥਾ 15 ਜੂਨ ਨੂੰ ਵਾਪਸ ਪਰਤੇਗਾ, ਇਸ ਵਾਰ ਕਰੀਬ 135 ਯਾਤਰੀ ਪਾਕਿਸਤਾਨ ਜਾਣੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ