Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਕੁੱਤੇ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਗ੍ਰਿਫਤਾਰ

May 07, 2021 12:21 AM

ਪਟਿਆਲਾ, 6 ਮਈ (ਪੋਸਟ ਬਿਊਰੋ)- ਪਾਤੜਾਂ ਪੁਲਸ ਨੇ ਖਾਸਪੁਰ ਪਿੰਡ ਦੇ ਤਰਨਜੀਤ ਸਿੰਘ ਨਾਂਅ ਦੇ ਨੌਜਵਾਨ ਨੂੰ ਕੁੱਤੇ ਨੂੰ ਗੋਲੀ ਮਾਰ ਕੇ ਮਾਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਸ ਦੀ ਕੁੱਤੇ ਨੂੰ ਗੋਲੀ ਮਾਰ ਕੇ ਮਾਰਨ ਦੀ ਵਾਇਰਲ ਵੀਡੀਓ ਦਾ ਕਈਆਂ ਨੇ ਗੰਭੀਰ ਨੋਟਿਸ ਲਿਆ।
ਇਸੇ ਵੀਡੀਓ ਨੂੰ ਇੰਸਟਾਗਰਾਮ ਉੱਤੇ ਸਾਂਝਾ ਕਰਦਿਆਂ ਮਨਸ਼ਾ ਬਹਿਲ ਨਾਂਅ ਦੀ ਇੱਕ ਅਦਾਕਾਰਾ ਨੇ ਦੋਸ਼ੀ ਦੇ ਖਿਲਾਫ ਕਾਰਵਾਈ ਉੱਤੇ ਜ਼ੋਰ ਦਿੱਤਾ ਸੀ। ਇਸ ਉੱਤੇ ਜਾਨਵਰਾਂ ਦੀ ਰੱਖਿਆ ਵਾਲੀ ‘ਪੀਟਾ' (ਪੀਪਲਜ਼ ਫਾਰ ਐਥੀਕਲ ਟਰੀਟਮੈਂਟ ਫਾਰ ਐਨੀਮਲਜ਼) ਨਾਂਅ ਦੀ ਸੰਸਥਾ ਨੇ ਘਟਨਾ ਦਾ ਗੰਭੀਰ ਨੋਟਿਸ ਲਿਆ। ਇਸ ਦੀ ਅਹੁਦੇਦਾਰ ਅਤੇ ਵਕੀਲ ਮੀਤ ਅਸ਼ਰ ਨੇ ਇਸ ਬਾਰੇ ਪਟਿਆਲਾ ਪੁਲਸ ਨੂੰ ਈ-ਮੇਲ ਭੇਜੀ, ਜਿਸ ਉੱਤੇ ਪਟਿਆਲਾ ਦੇ ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਪਾਤੜਾਂ ਪੁਲਸ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਥਾਣਾ ਪਾਤੜਾਂ ਦੇ ਐਸ ਐਚ ਓ ਇੰਸਪੈਕਟਰ ਰਣਬੀਰ ਸਿੰਘ ਨੇ ਦੋਸ਼ੀ ਤਰਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕੀਤਾ ਹੈ।ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਵਰਤੀ ਗਈ 12 ਬੋਰ ਦੀ ਰਾਈਫਲ ਵੀ ਬਰਾਮਦ ਕਰ ਲਈ ਹੈ, ਜੋ ਉਸ ਦੇ ਨਾਂਅ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਸਟਾਫ ਦੀ ਮੱਦਦ ਨਾਲ ਪੁਲਸ ਨੇ ਕੁੱਤੇ ਦੀ ਲਾਸ਼ ਵੀ ਬਰਾਮਦ ਕਰ ਲਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ