Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਕੋਵਿਡ-19 ਦੀ ਜਾਅਲੀ ਰਿਪੋਰਟ ਦੇਣ ਵਾਲੇ ਦੋ ਟਰੈਵਲਰਜ਼ ਨੂੰ ਕੀਤਾ ਗਿਆ ਭਾਰੀ ਜੁਰਮਾਨਾ

May 07, 2021 01:38 AM

ਟੋਰਾਂਟੋ, 6 ਮਈ (ਪੋਸਟ ਬਿਊਰੋ) : ਪਿੱਛੇ ਜਿਹੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਪਹੁੰਚੇ ਦੋ ਵਿਅਕਤੀਆਂ ਵੱਲੋਂ ਕੋਵਿਡ-19 ਸਬੰਧੀ ਜਾਅਲੀ ਪ੍ਰੀ ਡਿਪਾਰਚਰ ਟੈਸਟ ਰਿਜ਼ਲਟ ਪੇਸ਼ ਕਰਨ ਉੱਤੇ ਉਨ੍ਹਾਂ ਨੂੰ ਹਜ਼ਾਰਾਂ ਡਾਲਰ ਦਾ ਜੁਰਮਾਨਾ ਕੀਤਾ ਗਿਆ ਹੈ।
ਵੀਰਵਾਰ ਸਵੇਰੇ ਟਰਾਂਸਪੋਰਟ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਨਿਊਜ਼ ਰਲੀਜ਼ ਵਿੱਚ ਆਖਿਆ ਗਿਆ ਕਿ ਪਹਿਲੇ ਪੈਸੈਂਜਰ ਨੂੰ 8 ਫਰਵਰੀ ਨੂੰ ਡੌਮਨਿਕਨ ਰਿਪਬਲਿਕ ਤੋਂ ਟੋਰਾਂਟੋ ਆਉਣ ਉੱਤੇ ਸੋਧਿਆ ਹੋਇਆ ਕੋਵਿਡ-19 ਟੈਸਟ ਪੇਸ਼ ਕਰਨ ਉੱਤੇ 2500 ਡਾਲਰ ਦਾ ਜੁਰਮਾਨਾ ਕੀਤਾ ਗਿਆ। ਦੂਜਾ ਪੈਸੈਂਜਰ ਜਿਹੜਾ ਅਮਰੀਕਾ ਤੋਂ 3 ਅਪਰੈਲ ਨੂੰ ਟੋਰਾਂਟੋ ਆਇਆ, ਨੂੰ ਜਾਅਲੀ ਕੋਵਿਡ-19 ਟੈਸਟ ਰਿਪੋਰਟ ਪੇਸ਼ ਕਰਨ ਉੱਤੇ 6,500 ਡਾਲਰ ਦਾ ਜੁਰਮਾਨਾ ਕੀਤਾ ਗਿਆ। ਫੈਡਰਲ ਏਜੰਸੀ ਨੇ ਦੋਸ ਲਾਇਆ ਕਿ ਇਨ੍ਹਾਂ ਪੈਸੈਂਜਰਜ਼ ਵੱਲੋਂ ਆਪਣੀ ਹੈਲਥ ਸਬੰਧੀ ਸਟੇਟਸ ਬਾਰੇ ਏਅਰਲਾਈਨ ਨੂੰ ਵੀ ਝੂਠੀ ਸਟੇਟਮੈਂਟ ਦਿੱਤੀ ਗਈ।
ਨਵੇਂ ਨਿਯਮਾਂ ਅਨੁਸਾਰ ਏਅਰ ਟਰੈਵਲਰਜ਼ ਨੂੰ ਕੈਨੇਡਾ ਲਈ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗੇਟਿਵ ਰਿਪੋਰਟ ਪੇਸ਼ ਕਰਨੀ ਹੁੰਦੀ ਹੈ।ਮਹਾਂਮਾਰੀ ਕਾਰਨ ਵਿਗੜੇ ਹਾਲਾਤ ਕਾਰਨ ਹੀ ਇਹ ਫੈਸਲਾ ਕੀਤਾ ਗਿਆ ਹੈ ਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ