Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਕੈਨੇਡਾ

ਈ ਆਈ ਨਾਲ ਲੈਸ ਮੈਟਰਨਿਟੀ ਲੀਵ ਦੇ ਰਾਹ ਵਿੱਚ ਆਉਣ ਵਾਲੇ ਅੜਿੱਕੇ ਖਤਮ ਕਰਨ ਲਈ ਵਿਰੋਧੀ ਧਿਰਾਂ ਨੇ ਲਿਬਰਲਾਂ ਉੱਤੇ ਪਾਇਆ ਦਬਾਅ

May 07, 2021 01:42 AM

ਓਟਵਾ, 6 ਮਈ (ਪੋਸਟ ਬਿਊਰੋ) : ਨਵੀਂਆਂ ਮਾਂਵਾਂ ਨੂੰ ਇੰਪਲੌਇਮੈਂਟ ਇੰਸ਼ੋਰੈਂਸ ਨਾਲ ਪੂਰੀ ਤਰ੍ਹਾਂ ਲੈਸ ਮੈਟਰਨਿਟੀ ਲੀਵ ਲੈਣ ਦੇ ਰਾਹ ਵਿੱਚ ਅੜਿੱਕਾ ਬਣਨ ਵਾਲੀਆਂ ਚੋਰ ਮੋਰੀਆਂ ਬੰਦ ਕਰਨ ਲਈ ਫੈਡਰਲ ਸਰਕਾਰ ਉੱਤੇ ਚੁਫੇਰਿਓਂ ਦਬਾਅ ਪੈ ਰਿਹਾ ਹੈ।
ਵਿਰੋਧੀ ਧਿਰ ਕੰਜ਼ਰਵੇਟਿਵਾਂ ਵੱਲੋਂ ਲਿਬਰਲਾਂ ਨੂੰ ਇਹ ਆਖਿਆ ਜਾ ਰਿਹਾ ਹੈ ਕਿ ਉਹ ਉਸ ਸੂਰਤ ਵਿੱਚ ਵੀ ਗਰਭਵਤੀ ਮਾਂਵਾਂ ਨੂੰ ਫੁੱਲ ਇੰਪਲੌਇਮੈਂਟ ਇੰਸ਼ੋਰੈਂਸ ਪੇਰੈਂਟਲ ਲੀਵ ਲੈਣ ਲਈ ਯੋਗ ਕਰਾਰ ਦੇਣ ਜੇ ਉਹ ਇਸ ਸਮੇਂ ਫੈਡਰਲ ਅਨਇੰਪਲੌਇਮੈਂਟ ਏਡ ਲੈ ਰਹੀਆਂ ਹੋਣ। ਇਸ ਤਰ੍ਹਾਂ ਦੀ ਹੀ ਮੰਗ ਫੈਡਰਲ ਐਨਡੀਪੀ ਵੱਲੋਂ ਇੰਪਲੌਇਮੈਂਟ ਮੰਤਰੀ ਕਾਰਲਾ ਕੁਆਲਤਰੋ ਤੋਂ ਕੀਤੀ ਗਈ ਹੈ। ਇਸ ਵਿੱਚ ਆਖਿਆ ਗਿਆ ਹੈ ਕਿ ਇਸ ਸਮੇਂ ਬੇਰੋਜ਼ਗਾਰ ਮਾਂਵਾਂ ਦੇ ਇੰਪਲੌਇਮੈਂਟ ਇੰਸ਼ੋਰੈਂਸ ਲਈ ਯੋਗ ਹੋਣ ਦੇ ਮਾਪਦੰਡ ਬਹੁਤੇ ਕਾਰਗਰ ਨਹੀਂ ਹਨ।
ਇਸ ਸਮੇਂ ਵਰਕਰਜ਼ ਨੂੰ ਇੰਪਲੌਇਮੈਂਟ ਇੰਸ਼ੋਰੈਂਸ ਬੈਨੇਫਿਟਸ ਲਈ ਯੋਗ ਹੋਣ ਵਾਸਤੇ ਕੰਮ ਉੱਤੇ ਘੱਟ ਤੋਂ ਘੱਟ ਕੁੱਝ ਘੰਟੇ ਬਿਤਾਉਣ ਦੀ ਲੋੜ ਪੈਂਦੀ ਹੈ। ਜਦੋਂ ਕੋਈ ਨਵੀਂ ਮਾਂ, ਜਿਹੜੀ ਇੰਪਲੌਇਮੈਂਟ ਇੰਸ਼ੋਰੈਂਸ ਬੈਨੇਫਿਟਸ ਲੈ ਰਹੀ ਹੋਵੇ, ਬੱਚੇ ਨੂੰ ਜਨਮ ਦਿੰਦੀ ਹੈ ਤਾਂ ਉਨ੍ਹਾਂ ਨੂੰ ਨਵਾਂ ਇੰਪਲੌਇਮੈਂਟ ਇੰਸ਼ੋਰੈਂਸ ਕਲੇਮ ਫਾਈਲ ਕਰਨਾ ਪੈਂਦਾ ਹੈ। ਇਸ ਤੋਂ ਭਾਵ ਹੈ ਕਿ ਮਹਾਂਮਾਰੀ ਕਾਰਨ ਭਾਵੇਂ ਉਹ ਕੰਮ ਕਰਨ ਤੋਂ ਅਸਮਰੱਥ ਹੋਣ ਪਰ ਮੌਕੇ ਦੇ ਹਿਸਾਬ ਨਾਲ ਲੋੜ ਪੂਰੀ ਕਰਨੀ ਪੈਂਦੀ ਹੈ।
ਵਿਰੋਧੀ ਧਿਰਾਂ ਦੇ ਕ੍ਰਿਟਿਕਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਨਵੇਂ ਮਾਪਿਆਂ ਨੂੰ ਆਮਦਨ ਤੋਂ ਬਿਨਾਂ ਹੀ ਘਰ ਵਿੱਚ ਰਹਿਣ ਲਈ ਮਜਬੂਰ ਕੀਤਾ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਦੇ ਤਿਆਰ ਤੇ ਸਮਰੱਥ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕੰਮ ਦੀ ਤਲਾਸ਼ ਲਈ ਮਜਬੂਰ ਕੀਤਾ ਜਾ ਸਕਦਾ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤ ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ