Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਡਿਫੈਂਸ ਕਮੇਟੀ ਸਾਹਮਣੇ ਗਵਾਹੀ ਲਈ ਤਿਆਰ ਹੈ ਟਰੂਡੋ ਦੀ ਚੀਫ ਆਫ ਸਟਾਫ

May 07, 2021 08:35 AM

ਓਟਵਾ, 6 ਮਈ (ਪੋਸਟ ਬਿਊਰੋ) : ਕੈਨੇਡੀਅਨ ਆਰਮਡ ਫੋਰਸਿਜ਼ ਵਿੱਚ ਜਿਨਸੀ ਸ਼ੋਸ਼ਣ ਦੇ ਚੱਲ ਰਹੇ ਮੁਲਾਂਕਣ ਦੌਰਾਨ ਪ੍ਰਧਾਨ ਮੰਤਰੀ ਦੀ ਚੀਫ ਆਫ ਸਟਾਫ ਕੇਟੀ ਟੈਲਫੋਰਡ ਨੇ ਸ਼ੁੱਕਰਵਾਰ ਨੂੰ ਹਾਊਸ ਆਫ ਕਾਮਨਜ਼ ਦੀ ਡਿਫੈਂਸ ਕਮੇਟੀ ਸਾਹਮਣੇ ਪੇਸ਼ ਹੋਣ ਦੀ ਪੇਸ਼ਕਸ਼ ਕੀਤੀ ਹੈ।
ਇਸ ਸਮੇਂ ਵਿਰੋਧੀ ਧਿਰਾਂ ਵੱਲੋਂ ਲਿਬਰਲਾਂ ਉੱਤੇ ਦਬਾਅ ਪਾ ਕੇ ਇਹ ਪੁੱਛਿਆ ਜਾ ਰਿਹਾ ਹੈ ਕਿ ਮਾਰਚ 2018 ਵਿੱਚ ਜਦੋਂ ਸਾਬਕਾ ਡਿਫੈਂਸ ਚੀਫ ਜਨਰਲ ਜੌਨਾਥਨ ਵੈਂਸ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਗਏ ਤਾਂ ਇਨ੍ਹਾਂ ਦੋਸ਼ਾਂ ਬਾਰੇ ਉਹ ਕਿੰਨਾਂ ਕੁ ਜਾਣਦੇ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਬਾਰੇ ਸ਼ੁਰੂ ਤੋਂ ਇਹੋ ਆਖਿਆ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਇਸ ਸੱਭ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪਰ ਟਰੂਡੋ ਦੇ ਸਾਬਕਾ ਸੀਨੀਅਰ ਐਡਵਾਈਜ਼ਰ ਐਲਡਰ ਮਾਰਕਸ ਵੱਲੋਂ ਦਿੱਤੀ ਗਈ ਗਵਾਹੀ ਅਨੁਸਾਰ ਪ੍ਰਧਾਨ ਮੰਤਰੀ ਦੇ ਆਫਿਸ ਦੇ ਮੈਂਬਰਾਂ ਜਿਨ੍ਹਾਂ ਵਿੱਚ ਟੈਲਫੋਰਡ ਵੀ ਸ਼ਾਮਲ ਹੈ, ਵੈਂਸ ਖਿਲਾਫ ਲਾਏ ਗਏ ਦੋਸ਼ਾਂ ਤੋਂ ਜਾਣੂ ਸੀ। ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਸੀ ਕਿ ਇਹ ਸਿ਼ਕਾਇਤ ਜਿਨਸੀ ਸ਼ੋਸ਼ਣ ਦੇ ਸਬੰਧ ਵਿੱਚ ਸੀ।
ਟਰੂਡੋ ਉਦੋਂ ਤੋਂ ਹੀ ਇਹ ਆਖ ਰਹੇ ਹਨ ਕਿ ਇਹ ਕੋਈ ਨਹੀਂ ਸੀ ਜਾਣਦਾ ਕਿ ਇਹ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਿ਼ਕਾਇਤ ਸੀ। ਇਸ ਹਫਤੇ ਕੰਜ਼ਰਵੇਟਿਵਾਂ ਵੱਲੋਂ ਮਤਾ ਪੇਸ਼ ਕਰਕੇ ਟੈਲਫੋਰਡ ਨੂੰ ਨੌਕਰੀ ਤੋਂ ਕੱਢਣ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਇਹ ਮਤਾ ਪਾਸ ਨਹੀਂ ਹੋ ਸਕਿਆ। ਇਸ ਸਬੰਧ ਵਿੱਚ ਸੱਭ ਤੋਂ ਪਹਿਲਾਂ ਪਹਿਲੀ ਮਾਰਚ, 2018 ਨੂੰ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਸਾਬਕਾ ਮਿਲਟਰੀ ਓਮਬਡਸਮੈਨ ਗੈਰੀ ਵਾਲਬੋਰਨ ਵੱਲੋਂ ਸਿ਼ਕਾਇਤ ਕੀਤੀ ਗਈ ਸੀ।
ਵਾਲਬੋਰਨ ਨੇ ਇੱਕ ਵੱਖਰੀ ਗਵਾਹੀ ਵਿੱਚ ਦੱਸਿਆ ਸੀ ਕਿ ਉਸ ਸਮੇਂ ਸੱਜਣ ਨੇ ਉਨ੍ਹਾਂ ਸਬੂਤਾਂ ਨੂੰ ਵੇਖਣ ਤੋਂ ਇਨਕਾਰ ਕਰ ਦਿੱਤਾ ਸੀ ਜਿਹੜੇ ਮੌਜੂਦ ਸਨ ਸਗੋਂ ਉਨ੍ਹਾਂ ਇਨ੍ਹਾਂ ਦੋਸ਼ਾਂ ਦੇ ਹੋਰ ਵੇਰਵੇ ਬਾਰੇ ਹੋਰ ਤੱਥ ਲੱਭਣ ਲਈ ਆਖਿਆ ਸੀ।ਬਾਅਦ ਵਿੱਚ ਸੱਜਣ ਦੇ ਆਫਿਸ ਵੱਲੋਂ ਪ੍ਰਿਵੀ ਕਾਊਂਸਲ ਆਫਿਸ ਨੂੰ ਹਾਲਾਤ ਤੋਂ ਜਾਣੂ ਕਰਵਾਇਆ ਗਿਆ ਸੀ ਕਿਉਂਕਿ ਇਹ ਗਵਰਨਰ-ਇਨ-ਕਾਊਂਸਲ ਦੀ ਅਪੁਆਇੰਅਮੈਂਟ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਓਮਬਡਸਮੈਨ ਵੱਲੋਂ ਦਿੱਤੀ ਜਾਣਕਾਰੀ ਬਾਰੇ ਪਤਾ ਕਰਨ ਲਈ ਆਖਿਆ ਗਿਆ ਸੀ ਪਰ ਅਜਿਹਾ ਕਰਨ ਉੱਤੇ ਵਾਲਬੋਰਨ ਨੇ ਆਖਿਆ ਕਿ ਉਹ ਹੋਰ ਵੇਰਵੇ ਮੁਹੱਈਆ ਕਰਵਾਉਣ ਤੋਂ ਅਸਫਲ ਰਹੇ।
ਫਰਵਰੀ ਵਿੱਚ ਵੈਂਸ ਖਿਲਾਫ ਲੱਗੇ ਇਨ੍ਹਾਂ ਦੋਸ਼ਾਂ ਦੀ ਜਾਂਚ ਲਈ ਮਿਲਟਰੀ ਜਾਂਚ ਸ਼ੁਰੂ ਕੀਤੀ ਗਈ ਤੇ ਉਦੋਂ ਤੋਂ ਹੀ ਹਾਊਸ ਆਫ ਕਾਮਨਜ਼ ਦੀਆਂ ਦੋ ਕਮੇਟੀਆਂ ਕੈਨੇਡੀਅਨ ਆਰਮਡ ਫੋਰਜਿ਼ਜ਼ ਵਿੱਚ ਜਿਨਸੀ ਸੋਸ਼ਣ ਦੇ ਮਾਮਲਿਆਂ ਦੇ ਅਧਿਐਨ ਵਿੱਚ ਲੱਗੀਆਂ ਹੋਈਆਂ ਹਨ। ਡਿਫੈਂਸ ਕਮੇਟੀ ਵਿੱਚ ਮੌਜੂਦ ਵਿਰੋਧੀ ਧਿਰਾਂ ਦੇ ਮੈਂਬਰ ਹੁਣ ਟੈਲਫੋਰਡ ਦਾ ਪੱਖ ਜਾਣਨ ਲਈ ਪੱਬਾਂ ਭਾਰ ਹਨ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਪ੍ਰਧਾਨ ਮੰਤਰੀ ਇਸ ਸੱਭ ਬਾਰੇ ਕਿੰਨੇ ਕੁ ਜਾਣੂ ਸਨ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼