Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਘੱਟ ਤੇ ਦਰਮਿਆਨੀ ਆਮਦਨ ਵਾਲੇ ਦੇਸ਼ਾਂ ਲਈ ਕੈਨੇਡਾ ਵੱਲੋਂ ਦਿੱਤੀ ਜਾ ਰਹੀ ਹੈ 375 ਮਿਲੀਅਨ ਡਾਲਰ ਦੀ ਹੋਰ ਮਦਦ

May 08, 2021 01:34 AM

ਓਟਵਾ, 7 ਮਈ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਐਕਸੈੱਸ ਕੋਵਿਡ-19 ਟੂਲਜ਼ ਐਕਸੇਲਰੇਟਰ ਪ੍ਰੋਗਰਾਮ ਲਈ 375 ਮਿਲੀਅਨ ਡਾਲਰ ਦਾ ਹੋਰ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੀ ਗਈ।
ਟਰੂਡੋ ਦਾ ਕਹਿਣਾ ਹੈ ਕਿ ਇਨ੍ਹਾਂ ਫੰਡਾਂ ਨਾਲ ਘੱਟ ਤੇ ਦਰਮਿਆਨੀ ਆਮਦਨ ਵਾਲੇ ਮੁਲਕਾਂ ਵਿੱਚ ਡਾਇਗਨੌਸਟਿਕਜ਼, ਥੈਰੇਪਿਊਟਿਕਸ ਅਤੇ ਵੈਕਸੀਨਜ਼ ਨੂੰ ਵਿਕਸਤ ਕਰਨ, ਤਿਆਰ ਕਰਨ ਤੇ ਵੰਡਣ ਵਿੱਚ ਮਦਦ ਮਿਲੇਗੀ। ਟਰੂਡੋ ਨੇ ਆਖਿਆ ਕਿ ਕੈਨੇਡਾ ਵਿੱਚ ਤੇ ਹੋਰਨਾਂ ਦੇਸ਼ਾਂ ਵਿੱਚ ਮਹਾਂਮਾਰੀ ਨੂੰ ਖਤਮ ਕਰਨ ਲਈ ਸਾਨੂੰ ਵਾਇਰਸ ਤੇ ਇਸ ਦੇ ਹੋਰਨਾਂ ਵੇਰੀਐਂਟਸ ਨਾਲ ਲੜਨ ਦੀ ਲੋੜ ਹੈ।ਇਸੇ ਲਈ ਸਾਰੇ ਦੇਸ਼ਾਂ ਦੀ ਵੈਕਸੀਨਜ਼ ਤੱਕ ਅਤੇ ਇਲਾਜ ਤੱਕ ਪਹੁੰਚ ਹੋਣੀ ਚਾਹੀਦੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਲੜਾਈ ਵਿੱਚ ਕੋਈ ਵੀ ਪਿੱਛੇ ਨਾ ਰਹੇ।
ਪ੍ਰਧਾਨ ਮੰਤਰੀ ਨੇ ਆਖਿਆ ਕਿ ਇਸ ਸਮੇਂ ਭਾਰਤ ਜਿਸ ਸੰਕਟ ਵਿੱਚੋਂ ਲੰਘ ਰਿਹਾ ਹੈ ਉਸ ਦੀ ਮਦਦ ਲਈ ਕੈਨੇਡੀਅਨ ਰੈੱਡ ਕਰੌਸ ਰਾਹੀਂ 10 ਮਿਲੀਅਨ ਡਾਲਰ ਭੇਜੇ ਗਏ ਹਨ।ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਵੈਂਟੀਲੇਟਰਜ਼ ਦੇ ਨਾਲ ਨਾਲ ਐਂਟੀ ਵਾਇਰਲ ਵੈਕਸੀਨ ਨਾਲ ਲੱਦਿਆ ਇੱਕ ਕਾਰਗੋ ਜਹਾਜ਼ ਵੀ ਭਾਰਤ ਭੇਜਿਆ ਗਿਆ ਹੈ ਤੇ ਅਜੇ ਹੋਰ ਮਦਦ ਵੀ ਦਿੱਤੀ ਜਾਵੇਗੀ।ਟਰੂਡੋ ਨੇ ਆਖਿਆ ਕਿ ਭਾਰਤ ਭੇਜੀ ਜਾਣ ਵਾਲੀ ਸਪਲਾਈ ਵਾਧੂ ਸਪਲਾਈ ਸੀ ਤੇ ਇਸ ਲਈ ਕੈਨੇਡੀਅਨ ਲੋੜ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ ਫੈਡਰਲ ਸਰਕਾਰ ਨੇ ਨਿੱਕੇ ਤੇ ਮੀਡੀਅਮ ਬਿਜ਼ਨਸਾਂ ਦੇ ਰੈਪਿਡ ਕੋਵਿਡ-19 ਟੈਸਟਸ ਨੂੰ ਸੁਖਾਲਾ ਬਣਾਉਣ ਲਈ ਨਵਾਂ ਪੋਰਟਲ ਕਾਇਮ ਕੀਤਾ ਹੈ। ਉਨ੍ਹਾਂ ਆਖਿਆ ਕਿ ਟੈਸਟਿੰਗ ਨਾਲ ਹੀ ਫਾਇਦਾ ਹੈ।    

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ