Welcome to Canadian Punjabi Post
Follow us on

15

June 2021
 
ਪੰਜਾਬ

ਗਾਇਬ ਹੋਏ 328 ਸਰੂਪਾਂ ਬਾਰੇ ਕੇਸ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਦਰਜਾ ਪਹੁੰਚਿਆ

May 09, 2021 02:44 AM

ਅੰਮ੍ਰਿਤਸਰ, 8 ਮਈ (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠਲੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਗ ਲੱਗਣ ਪਿੱਛੋਂ 328 ਸਰੂਪ ਗਾਇਬ ਹੋਣ ਦੀ ਜਾਂਚ ਲਈ ਅਕਾਲੀ ਦਲ ਅੰਮ੍ਰਿਤਸਰ ਨੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿਖੇ ਜੱਜ ਸਤਨਾਮ ਸਿੰਘ ਕਲੇਰ ਦੀ ਅਦਾਲਤ ਵਿੱਚ ਪਹੁੰਚ ਕੀਤੀ ਹੈ।
ਕੋਰਟ ਤੋਂ ਬਾਹਰ ਆ ਕੇ ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹੋਰਨਾਂ ਨੇ ਕਿਹਾ ਕਿ ਜੋ ਕੰਮ ਸਿੱਖਾਂ ਦੀ ਸਰਬ ਉਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਕਰਨਾ ਚਾਹੀਦਾ ਸੀ, ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ ਨਹੀਂ ਮਿਲਿਆ ਤਾਂ ਅਕਾਲੀ ਦਲ ਅੰਮ੍ਰਿਤਸਰ ਨੂੰ ਜੁਡੀਸ਼ਲ ਕਮਿਸ਼ਨਵਿੱਚ ਜਾਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਹ ਸਿਲਸਿਲਾ 1984 ਸਮੇਂ ਤੋਸ਼ੇਖਾਨੇ ਵਿੱਚੋਂ ਸਿੱਖ ਜਗਤ ਦੀਆਂ ਇਤਿਹਾਸਕ ਵਸਤਾਂ ਚੁੱਕੇ ਜਾਣ ਅਤੇ ਵਾਪਸ ਨਾ ਮਿਲਣ ਤੋਂ ਸ਼ੁਰੂ ਹੋਇਆ ਸੀ। ਸਿੱਖ ਕੌਮ ਹਮਲਿਆਂ ਦਾ ਪੂਰਾ ਟਾਕਰਾ ਨਾ ਕਰ ਸਕੀ, ਜਿਸ ਕਾਰਨ ਹਾਲੇ ਤੱਕ ਨਾ ਨਕੋਦਰ ਕਾਂਡ, ਨਾ ਬਰਗਾੜੀ, ਬਹਿਬਲ ਕਲਾਂ ਤੇ ਨਾ ਜਗ੍ਹਾ-ਜਗ੍ਹਾ ਹੋਈ ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਗਾਇਬ ਕੀਤੇ ਗਏ 328 ਪਾਵਨ ਸਰੂਪਾਂ ਦੇ ਕੇਸਾਂ ਵਿੱਚ ਇਨਸਾਫ਼ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦਾ ਕੋਰਮ ਪੂਰਾ ਨਾ ਹੋਣ ਕਾਰਨ ਅਗਲੀ ਤਾਰੀਖ 28 ਮਈ ਨੂੰ ਹੈ। ਐਡਵੋਕੇਟ ਨਵਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਕਾਗਜ਼ ਪੱਤਰ ਸੌਂਪ ਕੇ ਸਾਰਾ ਕੇਸ ਜੱਜ ਸਤਨਾਮ ਸਿੰਘ ਕਲੇਰ ਨਾਲ ਡਿਸਕਸ ਕੀਤਾ ਗਿਆ ਤਾਂ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਹੈ, ਪਰ ਅਜਿਹੇ ਕੇਸਾਂ ਵਿੱਚ ਦੋ ਜੱਜਾਂ ਦਾ ਪੈਨਲ ਬੈਠਦਾ ਹੈ ਅਤੇ ਅੱਜ ਕੋਰਟ ਵਿਖੇ ਸਿਰਫ਼ ਇੱਕੋ ਜੱਜ ਸੀ। ਇਸਦੇ ਇਲਾਵਾ ਉਨ੍ਹਾਂ ਦੀ ਸਟੈਨੋ ਕੋਰੋਨਾ ਦੇ ਕਾਰਨ ਕੁਆਰੰਟਾਈਨ ਹੈ, ਜਿਸ ਦਾ ਸਮਾਂ 14 ਦਿਨਾਂ ਹੈ। ਜੱਜ ਸਾਹਿਬ ਨੇ ਅਗਲੀ ਤਾਰੀਖ 28 ਮਈ ਦੀ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ਜਾਂਚ ਟੀਮ ਨਾਲ ਸਹਿਯੋਗ ਕਰਾਂਗਾ, ਪਰ ਹਾਲੇ ਪੇਸ਼ ਨਹੀਂ ਹੋ ਸਕਦਾ
ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
ਪਿਆਰ ਵਿੱਚ ਅੜਿੱਕਾ ਬਣੇ ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵੱਲੋਂ ਖੁਦਕੁਸ਼ੀ
ਕੋਰੋਨਾ ਦੀ ਮਾਰ ਨਾਲ 50 ਹਜ਼ਾਰ ਟੈਕਸੀ ਡਰਾਈਵਰਾਂ ਦਾ ਧੰਦਾ ਚੌਪਟ
ਕਾਂਗਰਸ ਵਿਧਾਇਕ ਕੰਬੋਜ ਨੂੰ ਪਿੰਡ ਵਾਲਿਆਂ ਨੇ ਭਾਜੜ ਪਾਈ
ਕੋਟਕਪੂਰਾ ਗੋਲੀਕਾਂਡ ਕੇਸ: ਨਵੀਂ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ
ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਪੀੜਤਾ ਨੇ ਬਿਆਨ ਦਰਜ ਕਰਾਏ
ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਹਾਈ ਕੋਰਟ ਵੱਲੋਂ ਬਰੀ
ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਦੇ ਖਿਲਾਫ ਕੇਸ ਦਰਜ