Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬੈਂਕ ਨਾਲ 17 ਕਰੋੜ ਰੁਪਏ ਦੀ ਠੱਗੀ ਮਾਰ ਕੇ ਜੋੜਾ ਨਿਊਜੀਲੈਂਡ ਭੱਜ ਗਿਆ

May 09, 2021 02:52 AM

ਚੰਡੀਗੜ੍ਹ, 8 ਮਈ (ਪੋਸਟ ਬਿਊਰੋ)- ਤਿੰਨ ਸਾਲ ਪਹਿਲਾਂ ਆਈ ਡੀ ਬੀ ਆਈ ਬੈਂਕ ਦੇ ਨਾਲ 17 ਕਰੋੜ 29 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ ਹੋਇਆ ਸੀ, ਜਿਸ ਦੀ ਜਾਂਚ ਸੀ ਬੀ ਆਈ ਕਰ ਰਹੀ ਹੈ, ਪਰ ਅਜੇ ਤੱਕ ਕੋਰਟ ਵਿੱਚ ਇਸ ਕੇਸ ਦਾ ਟ੍ਰਾਇਲ ਸ਼ੁਰੂ ਨਹੀਂ ਹੋ ਸਕਿਆ। ਕਾਰਨ ਇਹ ਹੈ ਕਿ ਇਸ ਕੇਸ ਵਿੱਚ ਮੁੱਖ ਦੋਸ਼ੀ ਅੰਕੁਸ਼ ਸੂਦ ਤੇ ਉਸ ਦੀ ਪਤਨੀ ਸਲੋਨੀ ਸੂਦ ਨਿਊਜੀਲੈਂਡ ਭੱਜ ਗਏ ਹਨ। ਇਨ੍ਹਾਂ ਨੂੰ ਵਾਪਸ ਇੰਡੀਆ ਲਿਆ ਕੇ ਕੋਰਟ ਵਿੱਚ ਪੇਸ਼ ਕਰਨ ਲਈ ਸੀ ਬੀ ਆਈ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਸੰਬੰਧ ਵਿੱਚ ਸੀ ਬੀ ਆਈ ਦੀ ਅਦਾਲਤ ਨੇ ਇਨ੍ਹਾਂ ਦੋ ਦੋਸ਼ੀਆਂ ਨੂੰ ਉਨ੍ਹਾਂ ਦੇ ਨਿਊਜ਼ੀਲੈਂਡ ਦੇ ਐਡਰੈੱਸ ਉੱਤੇ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਗ੍ਰਹਿ ਮੰਤਰਾਲੇ ਦੇ ਰਾਹੀਂ ਨਿਊਜ਼ੀਲੈਂਡ ਵਿੱਚ ਕੌਂਸਲੇਟ ਆਫ ਇੰਡੀਆ ਨੂੰ ਨੋੋਟਿਸ ਭੇਜੇ ਹਨ, ਪਰ ਉਸਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਗ੍ਰਹਿ ਮੰਤਰਾਲੇ ਨੂੰ ਰਿਮਾਈਂਡਰ ਭੇਜਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 13 ਮਈ ਨੂੰ ਹੋਵੇਗੀ। ਜੇ ਅਜੇ ਵੀ ਦੋਸ਼ੀ ਕੋਰਟ ਵਿੱਚ ਪੇਸ਼ ਨਹੀਂ ਹੋਏ ਤਾਂ ਸੀ ਬੀ ਆਈ ਉਨ੍ਹਾਂ ਨੂੰ ਭਗੌੜਾ ਐਲਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੀ ਹੈ।
ਅੰਕੁਸ਼ ਸੂਦ ਨੇ ਸੱਤ ਫਰਵਰੀ 2009 ਨੂੰ ਆਈ ਡੀ ਬੀ ਆਈ ਦੇ ਡੀ ਜੀ ਐਮ ਕੋਲ ਕਰਜ਼ੇ ਵਾਸਤੇ ਅਪਲਾਈ ਕੀਤਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਅੰਕੁਸ਼ ਨੇ ਕਰਜ਼ਾ ਲੈਣ ਸਮੇਂ ਕੰਪਨੀ ਦੇ ਜੋ ਡਾਕੂਮੈਂਟਸ ਜਮ੍ਹਾ ਕਰਵਾਏ ਸਨ ਅਤੇ ਉਹ ਫਰਜ਼ੀ ਨਿਕਲੇ ਸਨ। ਸੀ ਬੀ ਆਈ ਨੇ ਆਈ ਡੀ ਬੀ ਆਈ ਸੈਕਟਰ-17 ਦੇ ਡੀ ਜੀ ਐਮ ਜਤਿੰਦਰ ਦੀ ਸ਼ਿਕਾਇਤਉੱਤੇ ਐਸ ਐਸ ਟੈਕਨੋ ਕੰਸਲਟੈਂਟ ਪ੍ਰਾਈਵੇਟ ਲਿਮਿਟਿਡ, ਏ ਏ ਏ, ਐਡਪਲਾਸਟ ਪ੍ਰਾਈਵੇਟ ਲਿਮਿਟਿਡ, ਨਿਊਟਾਈਮ ਕਾਨਟ੍ਰੈਕਟਰਸ ਅਤੇ ਬਿਲਡਰਸ ਪ੍ਰਾਈਵੇਟ ਲਿਮਿਟਿਡ, ਅੰਕੁਸ਼ ਸੂਦ, ਸਲੋਨੀ ਅਤੇ ਸੰਜੀਵ ਦੇ ਖ਼ਿਲਾਫ਼ ਕੇਸ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ