Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਕੱਟੜਪੰਥੀਆਂ ਵੱਲੋਂ ਫਤਵਾ: ਪਾਕਿਸਤਾਨ ਵਿੱਚ ਕੋਈ ਨਵਾਂ ਮੰਦਰ ਨਹੀਂ ਬਣਨ ਦਿਆਂਗੇ

May 09, 2021 03:06 AM

ਲਾਹੌਰ, 8 ਮਈ (ਪੋਸਟ ਬਿਊਰੋ)- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਪਾਕਿਸਤਾਨ ਸਰਕਾਰ ਦੀ ਮਦਦ ਨਾਲ ਬਣਨ ਵਾਲੇ ਸ਼੍ਰੀ ਕ੍ਰਿਸ਼ਨ ਮੰਦਰ ਬਾਰੇ ਜਿੱਥੇ ਪਾਕਿਸਤਾਨ ਹਿੰਦੂ ਪੰਚਾਇਤ ਨੇ ਨਾਅਰਾ ਦਿੱਤਾ ਹੈ ਕਿ ‘ਮੰਦਰ ਇੱਥੇ ਹੀ ਬਣਾਇਆ ਜਾਵੇ', ਉਥੇ ਮੁਸਲਿਮ ਕੱਟਣਪੰਥੀਆਂ ਨੇ ਇਹ ਨਾਅਰਾ ਦੇ ਦਿੱਤਾ ਹੈ ਕਿ ‘ਪਾਕਿਸਤਾਨ ਵਿੱਚ ਕੋਈ ਨਵਾਂ ਮੰਦਰ ਨਹੀਂ ਬਣੇਗਾ।' ਇਸ ਵਿਵਾਦ ਦੇ ਕਾਰਨ ਇਸਲਾਮਾਬਾਦ ਵਿੱਚ ਇਸ ਇਤਿਹਾਸਕ ਮੰਦਰ ਦੇ ਬਣਨ ਦਾ ਕੰਮ ਸ਼ੁਰੂ ਹੁੰਦਾ ਦਿਖਾਈ ਨਹੀਂ ਦਿੰਦਾ, ਜਦਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਹ ਮੰਦਰ ਬਣਾਉਣ ਲਈ 10 ਕਰੋੜ ਰੁਪਏ ਦੇਣ ਦਾ ਬੀਤੇ ਸਾਲ ਐਲਾਨ ਕੀਤਾ ਅਤੇ ਸੰਸਾਰ ਭਰ ਵਿੱਚ ਸ਼ਲਾਘਾ ਹਾਸਲ ਕੀਤੀ ਸੀ।
ਪਤਾ ਲੱਗਾ ਹੈ ਕਿ ਇਸਲਾਮਾਬਾਦ ਵਿੱਚਜਾਮੀਆ ਅਸਰਾਫੀਆਂ ਮਦਰੱਸੇ ਦੇ ਮੌਲਵੀ ਨੇ ਬੀਤੇ ਦਿਨੀਂ ਫਤਵਾ ਜਾਰੀ ਕਰ ਕੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਵਿੱਚ ਸ਼ਰੀਅਤ ਕਾਨੂੰਨ ਅਨੁਸਾਰ ਕੋਈ ਨਵਾਂ ਮੰਦਰ ਨਹੀਂ ਬਣ ਸਕਦਾ। ਜਿੱਥੇ ਜ਼ਰੂਰੀ ਹੋਵੇ, ਉਥੇ ਮੰਦਰ ਦੀ ਮੁਰੰਮਤ ਹੋ ਸਕਦੀ ਹੈ। ਇਸ ਵਿਵਾਦ ਨਾਲ ਇਸਲਾਮਾਬਾਦ ਵਿੱਚ ਸ਼੍ਰੀ ਕ੍ਰਿਸ਼ਨ ਮੰਦਰ ਦੇ ਬਣਨ ਦੀ ਗੱਲ ਤਾਂ ਦੂਰ, ਉਸਾਰੀ ਸ਼ੁਰੂ ਕਰਨ ਉੱਤੇ ਵੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਜਾਣਕਾਰ ਸੂਤਰਾਂ ਅਨੁਸਾਰ ਮੁਸਲਿਮ ਕੱਟੜਪੰਥੀਆਂ ਨੇ ਐਲਾਨ ਕੀਤਾ ਹੈ ਕਿ ਅੱਗੇ ਤੋਂ ਪਾਕਿਸਤਾਨ ਵਿੱਚ ਨਵਾਂ ਕੋਈ ਮੰਦਰ, ਗੁਰਦੁਆਰਾ ਤੇ ਚਰਚ ਨਹੀਂ ਬਣਨ ਦਿਆਂਗੇ। ਉਨ੍ਹਾਂ ਨੇਇਹ ਵੀ ਕਿਹਾ ਕਿ ਸਰਕਾਰ ਦੀ ਰਕਮ ਵੀ ਕਿਸੇ ਗੈਰ-ਮੁਸਲਿਮ ਧਾਰਮਿਕ ਸਥਾਨ ਨੂੰ ਨਹੀਂ ਦੇਣ ਦਿਆਂਗੇ, ਕਿਉਂਕਿ ਸਰਕਾਰ ਕੋਲ ਜੋ ਫੰਡ ਹੈ, ਉਹ ਮੁਸਲਿਮ ਲੋਕਾਂ ਤੋਂ ਲਏ ਟੈਕਸ ਦਾ ਹਿੱਸਾ ਹੈ ਅਤੇ ਇਸ ਉੱਤੇ ਕੇਵਲ ਮੁਸਲਿਮਾਂ ਦਾ ਅਧਿਕਾਰ ਹੈ। ਦੂਜੇ ਪਾਸੇ ਪਾਕਿਸਤਾਨ ਹਿੰਦੂ ਪੰਚਾਇਤ ਦੇ ਨੇਤਾ ਡਾ. ਰਮੇਸ਼ ਬਿਕਵਾਨੀ, ਜੋ ਇਸ ਸਮੇਂ ਸੱਤਾਧਾਰੀ ਪਾਰਟੀ ਦੇ ਨੇਤਾ ਹਨ, ਨੇ ਐਲਾਨ ਕੀਤਾ ਹੈ ਕਿ ਇਸਲਾਮਾਬਾਦ ਵਿੱਚ ਮੰਦਰ ਬਣ ਕੇ ਰਹੇਗਾ। ਜੇ ਸਰਕਾਰ ਪੈਸਾ ਨਾ ਦੇਵੇਗੀ ਤਾਂ ਹਿੰਦੂ ਇਹ ਮੰਦਰ ਬਣਾ ਲੈਣਗੇ। ਇਸਲਾਮਾਬਾਦ ਵਿੱਚ ਅਸੀਂ ਲਗੱਭਗ 3000 ਪਰਵਾਰ ਹਾਂ ਅਤੇ ਸਾਨੂੰ ਪੂਜਾ-ਪਾਠ ਕਰਨ ਲਈ ਧਾਰਮਿਕ ਸਥਾਨ ਦੀ ਲੋੜ ਹੈ, ਇਸ ਲਈ ਮੰਦਰ ਬਣ ਕੇ ਰਹੇਗਾ।ਬਿਕਵਾਨੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੇਵਲ ਮੁਸਲਿਮ ਹੀ ਟੈਕਸ ਨਹੀਂ ਦਿੰਦੇ, ਗੈਰ-ਮੁਸਲਿਮ ਵੀ ਦਿੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ