Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨਵਜੋਤ ਸਿੱਧੂ ਵੱਲੋਂ ਨਵਾਂ ਦੋਸ਼ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਚੱਲਦੀ ਹੈ ਪੰਜਾਬ ਦੀ ਸਰਕਾਰ

May 10, 2021 08:10 AM

ਚੰਡੀਗੜ੍ਹ, 9 ਮਈ, (ਪੋਸਟ ਬਿਊਰੋ)- ਪੰਜਾਬ ਦੇ ਕਾਂਗਰਸੀ ਆਗੂ ਅਤੇਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂਅੱਜਕੱਲ੍ਹ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਲੱਗੇ ਹਨ।
ਅੱਜ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉੱਤੇਨਵਾਂ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ਉੱਤੇ ਸਹਿਮਤੀ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਬਣ ਕੇ ਚੱਲਦੀ ਪਈ ਹੈ।ਸਿੱਧੂ ਨੇ ਇਹ ਵੀ ਦੋਸ਼ ਲਾਇਆ ਕਿ ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਣਨ ਦੀ ਥਾਂਸਿਵਲ ਦੇ ਅਫ਼ਸਰ ਅਤੇ ਪੁਲਸ ਦੇ ਸਾਰੇ ਅਧਿਕਾਰੀ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰਦੇ ਹਨ ਅਤੇ ਪੰਜਾਬ ਸਰਕਾਰ ਲੋਕ ਭਲਾਈ ਲਈ ਨਹੀਂ, ਸਗੋਂ ਮਾਫੀਆ ਰਾਜ ਨੂੰ ਕਾਇਮ ਰੱਖਣ ਲਈ ਚੱਲ ਰਹੀ ਹੈ।
ਵਰਨਣ ਯੋਗ ਹੈ ਕਿ ਬੀਤੇ ਸ਼ਨੀਵਾਰ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕਿਹਾ ਸੀ ਕਿ ‘ਅਫ਼ਸੋਸ! ਗ੍ਰਹਿ ਮੰਤਰੀ ਆਪਣੀਅਯੋਗਤਾ ਕਰਕੇ ਸਰਕਾਰ ਹਾਈਕੋਰਟ ਦੇ ਉਹ ਵੀ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸ ਦੇ ਵਿਰੁੱਧ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (ਐੱਸ ਆਈ ਟੀ) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਅਗਲੀਆਂ ਚੋਣਾਂ ਦਾ ਜ਼ਾਬਤਾਲਾਗੂ ਹੋਣ ਤੱਕ ਲਟਕਾਉਣਾ ਹੈ।’ ਸਰਕਾਰ ਦੇ ਫ਼ੈਸਲੇ ਉੱਤੇ ਸਵਾਲ ਕਰਦੇ ਹੋਏ ਸਿੱਧੂ ਨੇ ਕਿਹਾ ਸੀ: ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕ-ਰਾਏ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ ਬਣਨ ਕਰ ਕੇ ਸਬੂਤ ਕਮਜ਼ੋਰ ਹੋਏ ਤੇ ਇੱਕੋ ਦੋਸ਼ ਦੀ ਵਾਰ-ਵਾਰ ਜਾਂਚ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਸਿਆਣੇ ਹੋਏ ਹਨ।’
ਨਵਜੋਤ ਸਿੰਘ ਸਿੱਧੂਪਿਛਲੇ ਲੰਮੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਹਮਲੇ ਬੋਲ ਰਹੇ ਹਨ।ਏਦੂੰ ਪਹਿਲਾਂ ਸਿੱਧੂ ਨੇ ਮੁੱਖ ਮੰਤਰੀ ਨੂੰ ਸਾਲ 2016 ਵਿਚ ਦਿੱਤਾ ਉਨ੍ਹਾਂ ਦਾ ਬਿਆਨ ਯਾਦ ਕਰਵਾ ਕੇ ਕਿਹਾ ਸੀ ਕਿ ਵੱਡੇ-ਵੱਡੇ ਵਾਅਦੇ ਕਰ ਲਏ, ਪਰ ਨਿਕਲਿਆ ਕੁਝ ਨਹੀਂ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉੱਤੇਸਾਲ 2016 ਅਤੇ 2021 ਦੀ ਆਡਿਟ ਕੀਤੀ ਵੀਡੀਓ ਸ਼ੇਅਰ ਕੀਤੀ ਸੀ।ਸਾਲ 2016 ਦੀ ਵੀਡੀਓ ਵਿਚ ਕੈਪਟਨ ਅਮਰਿੰਦਰ ਸਿੰਘ ਆਖਦੇ ਹਨ ਕਿ ਜੇ ਉਨ੍ਹਾਂ ਦੀ ਸਰਕਾਰ ਪੰਜਾਬ ਵਿਚ ਬਣੀ ਤਾਂ ਬਹਿਬਲ ਕਲਾਂ ਅਤੇ ਬੇਅਦਬੀ ਦੀ ਜਾਂਚ ਕਰਾਉਣਗੇ ਅਤੇ ਇਸ ਵਿਚ ਬਾਦਲ ਦੋਸ਼ੀ ਨਿਕਲਣਗੇ। ਉਹ ਆਖਦੇ ਹਨ ਕਿ ਬਾਦਲਾਂ ਨੇ ਕੋਟਕਪੂਰਾ ਵਿਚ ਗੋਲ਼ੀ ਚਲਵਾਈ ਸੀ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਵੀਡੀਓ ਵਿਚ ਕੈਪਟਨ ਕਹਿ ਰਹੇ ਹਨ ਕਿ ਬਹਿਬਲ ਕਲਾਂ ਵਿੱਚ ਪੁਲਸ ਨੂੰ ਗੋਲ਼ੀ ਚਲਾਉਣ ਦਾ ਹੁਕਮ ਐੱਸ ਪੀ ਨੇ ਦਿੱਤਾ, ਪਰ ਐੱਸ ਪੀ ਨੂੰ ਹੁਕਮ ਮੁੱਖ ਮੰਤਰੀ ਨੇ ਦਿੱਤਾ ਸੀ।ਨਵੇਂ ਵੀਡੀਓ ਵਿਚ 2021 ਦੀ ਇਕ ਹੋਰ ਵੀਡੀਓ ਜੋੜੀ ਗਈ ਸੀ, ਜਿਸ ਵਿਚ ਮੁੱਖ ਮੰਤਰੀ ਕਹਿੰਦੇ ਹਨ,‘ਇਹ ਕਹਿਣ ਦੀਆਂ ਗੱਲਾਂ ਹਨ ਕਿ ਬਾਦਲਾਂ ਨੂੰ ਫੜ ਕੇ ਅੰਦਰ ਦੇ ਦਿਓ,ਅਸੀਂ ਏਦਾਂ ਕਿੱਦਾਂ ਕਿਸੇ ਨੂੰ ਫੜ ਕੇ ਅੰਦਰ ਕਰ ਸਕਦੇ ਹਾਂ।ਅਸੀਂ ਸਿਰਫ ਐੱਸ ਆਈ ਟੀ ਬਣਾ ਸਕਦੇ ਹਾਂ, ਪਰ ਐੱਸ ਆਈ ਟੀ ਦੇ ਕੰਮ ਵਿਚ ਦਖ਼ਲ ਨਹੀਂ ਦੇ ਸਕਦੇ।’
ਇਸ ਲੜੀ ਵਿੱਚ ਨਵਜੋਤ ਸਿੱਧੂ ਵਲੋਂ ਕੀਤੇ ਜਾ ਰਹੇ ਹਮਲਿਆਂਦੇ ਬਾਅਦ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤਸਿੱਧੂ ਨੂੰ ਪਟਿਆਲਾ ਤੋਂ ਆਪਣੇ ਮੁਕਾਬਲੇ ਚੋਣ ਲੜਨ ਦੀ ਚੁਣੌਤੀ ਦੇ ਦਿੱਤੀਤੇ ਇਥੋਂ ਤੱਕ ਕਿਹਾ ਸੀ ਕਿ ਸਿੱਧੂ ਕਿਸੇ ਹੋਰ ਪਾਰਟੀ ਵਿਚ ਜਾਣ ਦੀ ਤਿਆਰੀ ਵਿਚ ਹੈ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਕੋਈ ਵਿਧਾਇਕ ਆਪਣੇ ਮੁੱਖ ਮੰਤਰੀ ਉੱਤੇ ਹਮਲੇ ਬੋਲਦਾ ਹੈ ਤਾਂ ਇਸ ਦਾ ਮਤਲਬ ਕਿ ਉਹ ਕਿਸੇ ਹੋਰ ਪਾਰਟੀ ਵਿਚ ਜਾਣ ਦੀ ਤਿਆਰੀ ਵਿਚ ਹੈ। ਇਹੀ ਨਹੀਂ, ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਸਾਫ ਸ਼ਬਦਾਂ ਵਿੱਚ ਕਿਹਾ ਸੀ ਕਿ ਉਸ ਲਈ ਉਨ੍ਹਾਂ ਦੇ ਬੂਹੇ ਪੂਰੀ ਤਰ੍ਹਾਂ ਬੰਦ ਹਨਅਤੇ ਅੱਗੇ ਹਾਈਕਮਾਨ ਨੇ ਤੈਅ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂਮੌਕਾਪ੍ਰਸਤ ਵਿਅਕਤੀ ਹੈ ਤੇ ਪਟਿਆਲਾ ਤੋਂ ਕੇਜਰੀਵਾਲ ਨਾਲ ਰਲ ਕੇ ਚੋਣ ਲੜਨ ਦੇ ਸੁਫ਼ਨੇ ਦੇਖ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਮੈਨੂੰ ਕਾਂਗਰਸ ਨੇ ਪੰਜਾਬ ਦੀ ਜਿ਼ੰਮੇਵਾਰੀ ਦਿੱਤੀ ਹੈ, ਉਹ ਮੇਰੇ ਉੱਤੇ ਨਹੀਂ, ਅਸਿੱਧੇ ਤੌਰ ਉੱਤੇ ਮੇਰੀ ਲੀਡਰਸਿ਼ਪ ਉੱਤੇ ਹਮਲਾ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਲੱਗਦਾ ਹੈ ਕਿ ਕ੍ਰਿਕਟਰ ਵਜੋਂਬੜਾ ਚਰਚਿਤ ਚਿਹਰਾ ਹੈ, ਪਰ ਉਹ ਪੁਰਾਣੀ ਗੱਲ ਹੈ, ਜਿਸ ਨੂੰ ਕੋਈ ਯਾਦ ਨਹੀਂ ਕਰਦਾ।ਕੈਪਟਨ ਨੇ ਕਿਹਾ ਸੀ ਕਿ ਸਿੱਧੂਮੰਤਰੀ ਬਣਾਇਆ ਸੀ ਤਾਂ ਇਸ ਲਈ ਛੁੱਟੀ ਕਰਨੀ ਪਈ ਸੀ ਕਿ ਉਸ ਦੇ ਦਫਤਰ ਤੋਂ 7-7 ਮਹੀਨੇ ਫਾਈਲਾਂ ਨਹੀਂ ਨਿਕਲਦੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ