Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਵੈਨਕੂਵਰ ਏਅਰਪੋਰਟ ਦੇ ਬਾਹਰ ਹੋਈ ਸ਼ੂਟਿੰਗ ਗੈਂਗ ਵਾਰ ਨਾਲ ਸਬੰਧਤ ਹੋਣ ਦਾ ਸ਼ੱਕ

May 10, 2021 04:17 PM

ਮਾਰੇ ਗਏ 28 ਸਾਲਾ ਵਿਅਕਤੀ ਨੂੰ ਜਾਣਦੀ ਸੀ ਪੁਲਿਸ

ਵੈਨਕੂਵਰ, 10 ਮਈ (ਪੋਸਟ ਬਿਊਰੋ) : ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਦੇ ਬਾਹਰ ਐਤਵਾਰ ਦੁਪਹਿਰ ਨੂੰ ਜਿਸ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਉਸ 28 ਸਾਲਾ ਵਿਅਕਤੀ ਨੂੰ ਪੁਲਿਸ ਜਾਣਦੀ ਸੀ। ਪੁਲਿਸ ਦਾ ਇਹ ਵੀ ਆਖਣਾ ਹੈ ਕਿ ਇਹ ਘਟਨਾ ਗੈਂਗ ਵਾਰ ਨਾਲ ਸਬੰਧਤ ਹੋ ਸਕਦੀ ਹੈ।
ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਫਰੈਂਕ ਜੈਂਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ 28 ਕਿਲੋਮੀਟਰ ਦੀ ਦੂਰੀ ਉੱਤੇ ਸਰ੍ਹੀ ਵਿੱਚ ਇੱਕ ਐਸਯੂਵੀ ਮਿਲੀ ਜਿਸ ਨੂੰ ਅੱਗ ਲੱਗੀ ਹੋਈ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਇਹੀ ਉਹ ਗੱਡੀ ਸੀ ਜਿਸ ਵਿੱਚ ਮਸ਼ਕੂਕ ਵੱਲੋਂ ਫਰਾਰ ਹੋਣ ਦੀ ਕੋਸਿ਼ਸ਼ ਕੀਤੀ ਗਈ। ਜੈਂਗ ਨੇ ਦੱਸਿਆ ਕਿ ਗੱਡੀ ਵਿੱਚ ਦੋ ਮਸ਼ਕੂਕ ਸਵਾਰ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਪੁਲਿਸ ਦਾ ਮੰਨਣਾ ਹੈ ਕਿ ਇਸ ਗੱਡੀ ਵਿੱਚ ਹੋਰ ਲੋਕ ਵੀ ਸਵਾਰ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਇਹ ਸ਼ੂਟਿੰਗ ਲੋਅਰ ਮੇਨਲੈਂਡ ਵਿੱਚ ਜਾਰੀ ਗੈਂਗ ਵਾਰ ਨਾਲ ਵੀ ਸਬੰਧਤ ਹੋ ਸਕਦੀ ਹੈ।
ਅਧਿਕਾਰੀਆਂ ਵੱਲੋਂ ਲੋਕਾਂ ਤੋਂ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਸਰ੍ਹੀ ਵਿੱਚ ਪ੍ਰਿੰਸੈੱਸ ਡਰਾਈਵ ਦੇ 9700 ਬਲਾਕ ਤੇ ਏਅਰਪੋਰਟ ਦਰਮਿਆਨ ਵਾਲੇ ਰੂਟ ਦੀ ਕੋਈ ਡੈਸ਼ ਕੈਮ ਵੀਡੀਓ ਜਾਂ ਕਿਸੇ ਹੋਰ ਕਿਸਮ ਦੀ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰਨ।ਇਸ ਦੌਰਾਨ ਰਿਚਮੰਡ ਆਰਸੀਐਮਪੀ ਡਿਟੈਚਮੈ਼ਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਉਨ੍ਹਾਂ ਦਾ ਟਾਕਰਾ ਸ਼ੱਕੀ ਗੱਡੀ ਵਿੱਚ ਸਵਾਰ ਲੋਕਾਂ ਨਾਲ ਹੋਇਆ ਸੀ ਤੇ ਗੱਡੀ ਵਿੱਚੋਂ ਪੁਲਿਸ ਅਧਿਕਾਰੀਆਂ ਉੱਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ ਪਰ ਇਸ ਘਟਨਾ ਵਿੱਚ ਕੋਈ ਵੀ ਅਧਿਕਾਰੀ ਜ਼ਖ਼ਮੀ ਨਹੀਂ ਸੀ ਹੋਇਆ।  
ਇਸ ਤੋਂ ਪਹਿਲਾਂ ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ ਨੂੰ ਰਿਚਮੰਡ, ਬੀਸੀ ਦੇ ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਦੇ ਮੁੱਖ ਟਰਮੀਨਲ ਦੇ ਬਾਹਰ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਮਾਰੇ ਜਾਣ ਦੇ ਮਾਮਲੇ ਦੀ ਹੋਮੀਸਾਈਡ ਡਿਟੈਕਟਿਵਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਟਵੀਟ ਵਿੱਚ ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਇਸ ਕਤਲ ਦੀ ਪੁਸ਼ਟੀ ਕੀਤੀ ਗਈ। ਬੀਸੀ ਐਮਰਜੰਸੀ ਹੈਲਥ ਸਰਵਿਸਿਜ਼ ਦੇ ਬੁਲਾਰੇ ਨੇ ਆਖਿਆ ਕਿ ਏਅਰਪੋਰਟ ਉੱਤੇ ਮੌਜੂਦ ਬਾਈਸਾਈਕਲ ਪੈਰਾਮੈਡਿਕਸ ਦੁਪਹਿਰੇ 3:00 ਵਜੇ ਤੋਂ ਪਹਿਲਾਂ ਘਟਨਾ ਵਾਲੀ ਥਾਂ ਉੱਤੇ ਪਹੁੰਚੇ। ਸ਼ੂਟਿੰਗ ਤੋਂ ਬਾਅਦ ਦੋ ਐੱਬੂਲੈਂਸਾਂ ਵੀ ਏਅਰਪੋਰਟ ਰਵਾਨਾ ਕੀਤੀਆਂ ਗਈਆਂ ਪਰ ਕਿਸੇ ਨੂੰ ਹਸਪਤਾਲ ਨਹੀਂ ਲਿਜਾਇਆ ਗਿਆ।
ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਪੁਲਿਸ ਵੱਲੋਂ ਟੇਪ ਲਾ ਦਿੱਤੀ ਗਈ ਹੈ ਤੇ ਆਲੇ ਦੁਆਲੇ ਨੂੰ ਕਵਰ ਕਰ ਦਿੱਤਾ ਗਿਆ ਹੈ ਤਾਂ ਕਿ ਲੋਕ ਸ਼ੂਟਿੰਗ ਵਾਲੀ ਥਾਂ ਨੂੰ ਨਾ ਵੇਖ ਸਕਣ। ਪੁਲਿਸ ਵੱਲੋਂ ਮਸ਼ਕੂਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕੈਨੇਡਾ ਦੇ ਕਈ ਲਾਈਨ ਸਟੇਸ਼ਨਜ਼ ਤੇ ਏਅਰਪੋਰਟ ਦੇ ਨੇੜੇ ਤੇੜੇ ਦੀਆਂ ਕਈ ਮੇਨ ਰੋਡਜ਼ ਨੂੰ ਬੰਦ ਕਰ ਦਿੱਤਾ ਹੈ।ਮੈਟਰੋ ਵੈਨਕੂਵਰ ਟਰਾਂਜਿ਼ਟ ਪੁਲਿਸ ਨੇ ਦੱਸਿਆ ਕਿ ਸਕਾਇ ਟਰੇਨ ਨੂੰ ਬੰਦ ਕੀਤਾ ਜਾਣਾ ਅਹਿਤਿਆਤਨ ਚੁੱਕਿਆ ਗਿਆ ਕਦਮ ਹੈ।
ਦੁਪਹਿਰੇ 4:00 ਵਜੇ ਸੜਕਾਂ ਉੱਤੇ ਆਵਾਜਾਈ ਮੁੜ ਖੋਲ੍ਹ ਦਿੱਤੀ ਗਈ ਤੇ ਏਅਰਪੋਰਟ ਨੂੰ ਜਾਣ ਵਾਲੀ ਕੈਨੇਡਾ ਲਾਈਨ ਮੁੜ ਸ਼ੁਰੂ ਕਰ ਦਿੱਤੀ ਗਈ। ਏਅਰਪੋਰਟ ਨੇ ਆਖਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਉਹ ਆਰਸੀਐਮਪੀ ਨਾਲ ਰਲ ਕੇ ਕੰਮ ਕਰ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ