Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕਈ ਯੂਨੀਵਰਸਿਟੀਜ਼ ਨੂੰ ਨਹੀਂ ਚਾਹੀਦਾ ਵੈਕਸੀਨੇਸ਼ਨ ਦਾ ਸਬੂਤ

May 10, 2021 04:20 PM

ਓਟਵਾ, 10 ਮਈ (ਪੋਸਟ ਬਿਊਰੋ) : ਸਤੰਬਰ ਵਿੱਚ ਕੁੱਝ ਯੂਨੀਵਰਸਿਟੀਜ਼ ਵਿੱਚ ਫਿਜ਼ੀਕਲ ਕਲਾਸਰੂਮ ਵਿੱਚ ਪਰਤਣ ਲਈ ਲਾਜ਼ਮੀ ਤੌਰ ਉੱਤੇ ਕੋਵਿਡ-19 ਵੈਕਸੀਨ ਲੱਗੇ ਹੋਣਾ ਜ਼ਰੂਰੀ ਸ਼ਰਤ ਨਹੀਂ ਰੱਖੀ ਗਈ ਹੈ। ਕਈ ਵੱਡੀਆਂ ਯੂਨੀਵਰਸਿਟੀਜ਼ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਇਮਿਊਨਾਈਜ਼ੇਸ਼ਨ ਦਾ ਸਬੂਤ ਲਾਜ਼ਮੀ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।
ਹਾਲਾਂਕਿ ਅਜੇ ਤੱਕ ਕਈ ਸਕੂਲਾਂ ਵੱਲੋਂ ਇਸ ਵਿਸ਼ੇ ਦੇ ਸਬੰਧ ਵਿੱਚ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ, ਯੂਨੀਵਰਸਿਟੀ ਆਫ ਅਲਬਰਟਾ ਤੇ ਮੈਕਗਿੱਲ ਯੂਨੀਵਰਸਿਟੀ ਵੱਲੋਂ ਇਹ ਫੈਸਲਾ ਉਸ ਸਮੇਂ ਆਇਆ ਜਦੋਂ ਦੁਨੀਆ ਭਰ ਦੀਆਂ ਸਰਕਾਰਾਂ ਇਹ ਫੈਸਲਾ ਨਹੀਂ ਕਰ ਪਾ ਰਹੀਆਂ ਕਿ ਤਥਾ ਕਥਿਤ ਵੈਕਸੀਨ ਪਾਸਪੋਰਟਸ ਨੂੰ ਕਿਸ ਤਰ੍ਹਾਂ ਹੈਂਡਲ ਕੀਤਾ ਜਾਵੇ।
ਇਸ ਦੌਰਾਨ ਮੈਕਗਿਲ ਐਸੋਸਿਏਸ਼ਨ ਆਫ ਯੂਨੀਵਰਸਿਟੀ ਟੀਚਰਜ਼ ਦੇ ਹੈੱਡ ਤੇ ਇੰਜੀਨੀਅਰਿੰਗ ਦੇ ਪ੍ਰੋਫੈਸਰ ਐਂਡਰਿਊ ਕਰਕ ਨੇ ਆਖਿਆ ਕਿ ਅਜੇ ਤੱਕ ਅਸੀਂ ਕੋਈ ਫੈਸਲਾ ਨਹੀਂ ਕੀਤਾ ਹੈ।ਕੁੱਝ ਪ੍ਰੋਫੈਸਰਜ਼ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੇ ਲੈਬੌਰਟਰੀਜ਼ ਤੇ ਲੈਕਚਰ ਹਾਲਜ਼ ਵਿੱਚ ਪਰਤਣ ਤੋਂ ਪਹਿਲਾਂ ਉਨ੍ਹਾਂ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ ਹੈ। ਹੋਰਨਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਖੁਦ ਦੀ ਵੈਕਸੀਨੇਸ਼ਨ ਪੂਰੀ ਤਰ੍ਹਾਂ ਹੋਈ ਪਈ ਹੈ ਤੇ ਦੂਜਿਆਂ ਵੱਲੋਂ ਪੂਰੀ ਅਹਿਤਿਆਤ ਵਰਤੀ ਜਾਂਦੀ ਹੈ ਉਦੋਂ ਤੱਕ ਇਸ ਦੀ ਕੋਈ ਲੋੜ ਨਹੀਂ ਹੈ।
ਭਾਵੇਂ ਫੈਕਲਟੀ ਐਸੋਸਿਏਸ਼ਨ ਦੀ ਅਜੇ ਇਸ ਮੁੱਦੇ ਉੱਤੇ ਕੋਈ ਰਾਇ ਨਹੀਂ ਹੈ ਪਰ ਮੈਕਗਿਲ ਯੂਨੀਵਰਸਿਟੀ ਦੀ ਤਰਜ਼ਮਾਨ ਨੇ ਆਖਿਆ ਕਿ ਯੂਨੀਵਰਸਿਟੀ ਕਈ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਚੱਲ ਰਹੀ ਹੈ ਪਰ ਉਨ੍ਹਾਂ ਕਿਆਸ ਲਗਾਇਆ ਕਿ ਕੋਵਿਡ-19 ਲਈ ਹਾਈ ਰਿਸਕ ਹਰ ਸ਼ਖਸ ਦਾ ਟੀਕਾਕਰਣ ਸਾਲ ਦੇ ਅੰਤ ਤੱਕ ਹੋ ਚੁੱਕਿਆ ਹੋਵੇਗਾ।  
ਇਸ ਦੌਰਾਨ ਫੈਡਰਲ ਸਰਕਾਰ ਹੋਰਨਾਂ ਜੀ-20 ਦੇਸ਼ਾਂ ਨਾਲ ਰਲ ਕੇ ਇੰਟਰਨੈਸ਼ਨਲ ਟਰੈਵਲ ਲਈ ਸਾਂਝੇ ਵੈਕਸੀਨ ਪਾਸਪੋਰਟ ਦੀ ਰੂਪ ਰੇਖਾ ਤਿਆਰ ਕਰਨ ਉੱਤੇ ਲੱਗੀ ਹੋਈ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ