Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਸੁਪਰਮਾਰਕਿਟ ਵਿੱਚ ਇੱਕ ਸਿਰਫਿਰੇ ਨੇ ਚਾਕੂ ਨਾਲ ਕੀਤਾ ਹਮਲਾ, 5 ਜ਼ਖ਼ਮੀ

May 10, 2021 04:23 PM

ਵੈਲਿੰਗਟਨ, ਨਿਊਜ਼ੀਲੈਂਡ, 10 ਮਈ (ਪੋਸਟ ਬਿਊਰੋ) : ਨਿਊਜ਼ੀਲੈਂਡ ਦੀ ਇੱਕ ਸੁਪਰਮਾਰਕਿਟ ਵਿੱਚ ਸ਼ਾਪਿੰਗ ਕਰ ਰਹੇ ਲੋਕਾਂ ਅਤੇ ਸਟਾਫ ਮੈਂਬਰਾਂ ਉੱਤੇ ਚਾਕੂ ਨਾਲ ਹਮਲਾ ਕਰਕੇ ਇੱਕ ਸਿਰਫਿਰੇ ਨੇ ਪੰਜ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਪਰ ਇਸ ਹਮਲੇ ਤੋਂ ਫੌਰੀ ਬਾਅਦ ਹੀ ਮਾਰਕਿਟ ਵਿੱਚ ਮੌਜੂਦ ਲੋਕਾਂ ਤੇ ਸਟਾਫ ਮੈਂਬਰਾਂ ਵੱਲੋਂ ਉਸ ਨੂੰ ਕਾਬੂ ਕਰ ਲਏ ਜਾਣ ਦੀ ਅਧਿਕਾਰੀਆਂ ਵੱਲੋਂ ਖੂਬ ਸਿਫਤ ਕੀਤੀ ਜਾ ਰਹੀ ਹੈ।
ਨਿਊਜ਼ੀਲੈਂਡ ਪੁਲਿਸ ਸੁਪਰਡੈਂਟ ਪਾਲ ਬਾਸਮ ਨੇ ਆਖਿਆ ਕਿ ਕਾਊਂਟਡਾਊਨ ਸੁਪਰਮਾਰਕਿਟ ਵਿੱਚ ਹੋਏ ਇਸ ਹਮਲੇ ਦੀ ਫੁਟੇਜ ਤੋਂ ਸਾਹਮਣੇ ਆਇਆ ਹੈ ਕਿ ਪੁਲਿਸ ਦੇ ਆਉਣ ਤੱਕ ਹਮਲਾਵਰ ਨੂੰ ਉੱਥੇ ਖੜ੍ਹੇ ਲੋਕਾਂ ਨੇ ਕਿਸ ਤਰ੍ਹਾਂ ਕਾਬੂ ਕਰੀ ਰੱਖਿਆ। ਅਜਿਹਾ ਕਰਦਿਆਂ ਹੋਇਆਂ ਕਈ ਖੁਦ ਜ਼ਖ਼ਮੀ ਹੋ ਗਏ ਪਰ ਉਨ੍ਹਾਂ ਸਾਰਿਆਂ ਨੇ ਉਸ ਹਮਲਾਵਰ ਨੂੰ ਹੋਰਨਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕ ਲਿਆ।
ਜ਼ਖ਼ਮੀਆਂ ਵਿੱਚ ਸੁਪਰਮਾਰਕਿਟ ਦੇ ਦੋ ਸਟਾਫ ਮੈਂਬਰ ਵੀ ਸਨ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਵੀ ਜ਼ਖ਼ਮੀ ਹੋ ਗਿਆ ਤੇ ਉਸ ਦਾ ਇਲਾਜ ਪੁਲਿਸ ਦੇ ਸਾਹਮਣੇ ਕੀਤਾ ਗਿਆ। ਪੁਲਿਸ ਵੱਲੋਂ ਉਸ ਨੂੰ ਅਜੇ ਚਾਰਜ ਕੀਤਾ ਜਾਣਾ ਹੈ। ਕੁੱਝ ਲੋਕ ਤਾਂ ਚੀਕਾਂ ਮਾਰ ਕੇ ਇੱਧਰ ਉੱਧਰ ਭੱਜਣ ਲੱਗੇ ਤੇ ਕੁੱਝ ਜ਼ਖ਼ਮੀਆਂ ਦੀ ਮਦਦ ਲਈ ਭੱਜੇ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਖਿਆ ਕਿ ਇਸ ਹਮਲੇ ਦਾ ਅਸਲ ਕਾਰਨ ਅਜੇ ਤੱਕ ਸਮਝ ਨਹੀਂ ਆਇਆ ਪਰ ਇਸ ਗੱਲ ਦੇ ਵੀ ਕੋਈ ਸਬੂਤ ਨਹੀਂ ਮਿਲੇ ਹਨ ਕਿ ਇਹ ਮਾਮਲਾ ਘਰੇਲੂ ਅੱਤਵਾਦ ਨਾਲ ਜੁੜਿਆ ਹੈ।ਆਰਡਰਨ ਨੇ ਆਖਿਆ ਕਿ ਪੰਜ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਡਿਊਨਡਿਨ ਹਸਪਤਾਲ ਲਿਜਾਇਆ ਗਿਆ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ