Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਐਨਡੀਪੀ ਵੱਲੋਂ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਮੌਤਾਂ ਦੀ ਜਾਂਚ ਕਰਨ ਦੀ ਮੰਗ ਦਾ ਮੁਲਾਂਕਣ ਕਰ ਰਹੀ ਹੈ ਪੁਲਿਸ

May 11, 2021 09:18 AM

ਓਨਟਾਰੀਓ, 10 ਮਈ (ਪੋਸਟ ਬਿਊਰੋ) : ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦਾ ਮੁਲਾਂਕਣ ਕਰ ਰਹੀ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਮੌਤਾਂ ਲਈ ਮੁਜਰਮਾਨਾ ਚਾਰਜਿਜ਼ ਲਾਏ ਜਾਣੇ ਚਾਹੀਦੇ ਹਨ ਜਾਂ ਨਹੀਂ। ਅਜਿਹਾ ਕਰਨ ਲਈ ਓਨਟਾਰੀਓ ਦੀ ਨੈਸ਼ਨਲ ਡੈਮੋਕ੍ਰੈਟਿਕ ਪਾਰਟੀ ਵੱਲੋਂ ਬੇਨਤੀ ਕੀਤੀ ਗਈ ਹੈ।
ਪਿਛਲੇ ਹਫਤੇ ਐਨਡੀਪੀ ਦੀ ਆਗੂ ਐਂਡਰੀਆ ਹੌਰਵਥ ਨੇ ਓਪੀਪੀ ਦੇ ਕਮਿਸ਼ਨਰ ਥਾਮਸ ਕਰੀਕ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਮੌਤਾਂ ਦੀ ਜਾਂਚ ਕੀਤੀ ਜਾਵੇ ਕਿਉਂਕਿ ਕਈ ਰਿਪੋਰਟਾਂ ਅਨੁਸਾਰ ਉੱਥੇ ਹੋਈਆਂ ਮੌਤਾਂ ਅਣਗਹਿਲੀ ਕਾਰਨ ਹੋਈਆਂ ਸਨ। ਅਸਲ ਵਿੱਚ ਲਾਂਗ ਟਰਮ ਕੇਅਰ ਸੈਟਿੰਗਜ਼ ਵਿੱਚ ਫੋਰਡ ਸਰਕਾਰ ਵੱਲੋਂ ਕੋਵਿਡ-19 ਸੰਕਟ ਨਾਲ ਜਿਸ ਤਰ੍ਹਾਂ ਨਜਿੱਠਿਆ ਗਿਆ ਐਨਡੀਪੀ ਉਸ ਦੀ ਜਾਂਚ ਕਰਵਾਉਣੀ ਚਾਹੁੰਦੀ ਹੈ।
ਆਪਣੇ ਪੱਤਰ ਵਿੱਚ ਹੌਰਵਥ ਨੇ ਅਜਿਹੇ 26 ਸੀਨੀਅਰਜ਼ ਦਾ ਜਿ਼ਕਰ ਕੀਤਾ ਹੈ ਜਿਨ੍ਹਾਂ ਦੀ ਮੌਤ ਕੋਵਿਡ-19 ਕਾਰਨ ਨਹੀਂ ਸਗੋਂ ਡੀਹਾਈਡ੍ਰੇਸ਼ਨ ਅਤੇ ਨਿਜੀ ਸਾਂਭ ਸੰਭਾਲ ਦੀ ਘਾਟ ਕਾਰਨ ਹੋਈ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਕਈ ਓਨਟਾਰੀਓ ਵਾਸੀਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਬਜ਼ੁਰਗਾਂ ਦੀ ਮੌਤ ਇਨ੍ਹਾਂ ਲਾਂਗ ਟਰਮ ਕੇਅਰ ਹੋਮਜ਼ ਵਿੱਚ ਇਸ ਲਈ ਹੋਈ ਕਿਉਂਕਿ ਓਨਟਾਰੀਓ ਸਰਕਾਰ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਕਮਜ਼ੋਰ ਬਜ਼ੁਰਗਾਂ ਦੀ ਹਿਫਾਜ਼ਤ ਕਰਨ ਵਿੱਚ ਅਸਫਲ ਰਹੀ।  
ਇਸ ਪੱਤਰ ਦੇ ਜਵਾਬ ਵਿੱਚ ਸੋਮਵਾਰ ਨੂੰ ਕਰੀਕ ਨੇ ਆਖਿਆ ਕਿ ਓਪੀਪੀ ਵੱਲੋਂ ਐਨਡੀਪੀ ਦੀ ਬੇਨਤੀ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਲਾਏ ਗਏ ਦੋਸ਼ਾਂ ਦੀ ਜਾਂਚ ਤੋਂ ਬਾਅਦ ਹੀ ਇਸ ਸਬੰਧ ਵਿੱਚ ਕੁੱਝ ਆਖਿਆ ਜਾ ਸਕਦਾ ਹੈ। ਜਿ਼ਕਰਯੋਗ ਹੈ ਕਿ ਜਦੋਂ ਕੋਵਿਡ-19 ਆਊਟਬ੍ਰੇਕਸ ਦੌਰਾਨ ਮਿਲਟਰੀ ਨੂੰ ਲਾਂਗ ਟਰਮ ਕੇਅਰਜ਼ ਵਿੱਚ ਮਦਦ ਵਾਸਤੇ ਸੱਦਿਆ ਗਿਆ ਸੀ ਤਾਂ ਉਨ੍ਹਾਂ ਨੂੰ ਇਹ ਪਤਾ ਲੱਗਿਆ ਸੀ ਕਿ 26 ਸੀਨੀਅਰਜ਼ ਦੀ ਮੌਤ ਡੀਹਾਈਡ੍ਰੇਸ਼ਨ ਤੇ ਕੁਪੋਸ਼ਣ ਕਾਰਨ ਹੋਈ ਸੀ ਤੇ ਉਹ ਵੀ ਸੀਏਐਫ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ।ਇਹ ਖੁਲਾਸਾ ਲਾਂਗ ਟਰਮ ਕੇਅਰ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕੀਤਾ ਸੀ। ਫੌਜ ਨੇ ਵੀ ਇਹੋ ਰਿਪੋਰਟ ਕੀਤੀ ਸੀ।


   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ