Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਭਾਜਪਾ ਨੇ ਮਮਤਾ ਬੈਨਰਜੀ ਨੂੰ ਚਿੜਾਉਣ ਲਈ ਸੁਵੇਂਦੂ ਅਧਿਕਾਰੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ

May 11, 2021 09:58 AM

* ਬੰਗਾਲ ਦੇ 61 ਭਾਜਪਾ ਵਿਧਾਇਕਾਂ ਨੂੰ ਵੱਡੀ ਸੁਰੱਖਿਆ ਦਿੱਤੀ ਗਈ

ਕੋਲਕਾਤਾ, 10 ਮਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂਦੇ ਦੌਰਾਨ ਦੂਸਰੀ ਸਭ ਤੋਂ ਵੱਡੀ ਸਿਆਸੀ ਪਾਰਟੀਬਣ ਕੇ ਉੱਭਰੀ ਭਾਰਤੀ ਜਨਤਾ ਪਾਰਟੀ ਨੇ ਅੱਜ ਸੋਮਵਾਰ ਨੂੰ ਸੁਵੇਂਦੂ ਅਧਿਕਾਰੀ ਨੂੰ ਓਥੋਂ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਅਤੇ ਇੰਜ ਮਮਤਾ ਬੈਨਰਜੀ ਨੂੰ ਚਿੜਾਉਣ ਦਾ ਯਤਨ ਕੀਤਾ ਹੈ।
ਭਾਰਤ ਦੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਪਾਰਟੀ ਵਿਧਾਇਕਾਂ ਨਾਲ ਬੈਠਕ ਕਰਨ ਤੋਂ ਬਾਅਦ ਸੁਵੇਂਦੂ ਅਧਿਕਾਰੀ ਨੂੰ ਭਾਜਪਾ ਵਿਧਾਇਕ ਦਲ ਵੱਲੋਂ ਨੇਤਾ ਚੁਣੇ ਜਾਣ ਦਾ ਐਲਾਨ ਕੀਤਾ।ਵਰਨਣ ਯੋਗ ਹੈ ਕਿ ਸੁਵੇਂਦੂ ਅਧਿਕਾਰੀ ਨੇ ਇਕ ਸਖ਼ਤ ਮੁਕਾਬਲੇ ਵਿੱਚਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਨੰਦੀਗ੍ਰਾਮ ਵਿਧਾਨ ਸਭਾ ਹਲਕੇ ਤੋਂ 1900 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਮਮਤਾ ਸਰਕਾਰ ਵਿੱਚ ਮੰਤਰੀ ਤੇ ਮਮਤਾ ਦਾ ਖਾਸ ਚੇਲਾ ਬਣ ਕੇ ਲੰਮਾ ਸਮਾਂ ਉਸ ਦੇ ਨਾਲ ਰਹਿ ਚੁੱਕੇ ਸੁਵੇਂਦੂ ਅਧਿਕਾਰੀ ਚੋਣਾਂ ਤੋਂ ਕੁਝ ਹੀ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਨੰਦੀਗ੍ਰਾਮਹਲਕੇ ਵਿੱਚਤਿੱਖੀ ਟੱਕਰ ਤੋਂ ਬਾਅਦ ਵਿਧਾਨ ਸਭਾ ਵਿੱਚ ਮਮਤਾ ਬੈਨਰਜੀਤੇ ਸੁਵੇਂਦੂ ਅਧਿਕਾਰੀ ਫਿਰਇੱਕ ਦੂਸਰੇ ਦੇ ਸਾਹਮਣੇ ਹੋਣਗੇ।ਕੁੱਲ 294 ਮੈਂਬਰੀ ਵਿਧਾਨ ਸਭਾ ਵਿੱਚ ਤ੍ਰਿਣਮੂਲ ਕਾਂਗਰਸ ਨੇ 213 ਸੀਟਾਂਜਿੱਤੀਆਂ ਅਤੇ ਉਹ ਇਸ ਰਾਜ ਵਿੱਚ ਲਗਾਤਾਰ ਤੀਸਰੀ ਵਾਰ ਸੱਤਾ ਵਿੱਚ ਆਈ ਹੈ। ਭਾਜਪਾ ਨੇ 77 ਸੀਟਾਂਜਿੱਤ ਕੇ ਪਹਿਲੀ ਵਾਰ ਇਸ ਰਾਜ ਦੀ ਮੁੱਖ ਵਿਰੋਧੀ ਧਿਰ ਦੀਜਗ੍ਹਾ ਬਣਾਈ ਅਤੇ ਕਾਂਗਰਸ ਪਾਰਟੀ ਤੇ ਖੱਬੇ ਪੱਖੀਆਂ ਦਾ ਇੱਕ ਵੀ ਉਮੀਦਵਾਰ ਜਿੱਤ ਨਹੀਂ ਸੀ ਸਕਿਆ। ਇਸ ਨਾਲ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਦੀ ਸਿੱਧੀ ਖਹਿਬਾਜ਼ੀ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ।
ਇਸ ਦੌਰਾਨ ਪੱਛਮੀ ਬੰਗਾਲ ਵਿੱਚਵਿਧਾਨ ਸਭਾ ਚੋਣਾਂ ਮਗਰੋਂਹਿੰਸਾ ਦੀਆਂ ਘਟਨਾਵਾਂ ਦੇ ਬਹਾਨੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਰਾਜ ਦੇ 61 ਭਾਜਪਾ ਵਿਧਾਇਕਾਂ ਨੂੰ ਐਕਸ ਕੈਟੇਗਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।ਇਨ੍ਹਾਂ 61 ਵਿਧਾਇਕਾਂ ਨੂੰ ਕੇਂਦਰੀ ਉਦਯੋਗਿਕ ਸਕਿਓਰਟੀ ਫੋਰਸ (ਸੀ ਆਈ ਐੱਸ ਐੱਫ) ਦੀ ਸੁਰੱਖਿਆ ਦੇਣ ਵਾਲਾ ਫੈਸਲਾ ਇੱਕ ਵੱਡੀ ਵਿਚਾਰਦੇ ਬਾਅਦਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨਾਲ ਸੰਬੰਧਤ 70 ਹੋਰ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਸੀ, ਜਿਹੜੀ ਸਿਰਫ 15 ਮਈ ਤੱਕ ਸੀ ਅਤੇਭਾਜਪਾ ਦੇ ਇਨ੍ਹਾਂ 70 ਨੇਤਾਵਾਂ ਦੀ ਸੁਰੱਖਿਆ ਵਿੱਚ ਵੀ ਨਵੇਂ ਫੈਸਲੇ ਮੁਤਾਬਕ ਸੀ ਆਈ ਐੱਸ ਐੱਫ ਨੂੰ ਤਾਇਨਾਤ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ