Welcome to Canadian Punjabi Post
Follow us on

12

July 2025
 
ਅੰਤਰਰਾਸ਼ਟਰੀ

ਰੂਸ ਦੇ ਸਕੂਲ ਵਿੱਚ ਹੋਈ ਸ਼ੂਟਿੰਗ ਵਿੱਚ 7 ਵਿਦਿਆਰਥੀਆਂ ਦੀ ਹੋਈ ਮੌਤ, ਇੱਕ ਟੀਚਰ ਵੀ ਮਾਰਿਆ ਗਿਆ

May 11, 2021 06:30 PM

ਮਾਸਕੋ, 11 ਮਈ (ਪੋਸਟ ਬਿਊਰੋ) : ਇੱਕ ਗੰਨਮੈਨ ਨੇ ਮੰਗਲਵਾਰ ਸਵੇਰੇ ਰੂਸ ਦੀ ਕਜ਼ਨ ਸਿਟੀ ਵਿੱਚ ਇੱਕ ਸਕੂਲ ਉੱਤੇ ਹਮਲਾ ਕਰਕੇ ਇੱਕ ਅਧਿਆਪਕ ਤੋਂ ਇਲਾਵਾ ਸੱਤ ਵਿਦਿਆਰਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ 21 ਵਿਅਕਤੀ ਹੋਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਰੂਸੀ ਅਧਿਕਾਰੀਆਂ ਨੇ ਦਿੱਤੀ।
ਰੂਸੀ ਮੀਡੀਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੁੱਝ ਵਿਦਿਆਰਥੀ ਭੱਜ ਕੇ ਆਪਣੀਆਂ ਜਾਨਾਂ ਬਚਾਉਣ ਵਿੱਚ ਕਾਮਯਾਬ ਹੋ ਗਏ ਜਦਕਿ ਬਾਕੀ ਅੰਦਰੇ ਹੀ ਫਸੇ ਰਹਿ ਗਏ। ਹੌਲੀ ਹੌਲੀ ਵਿਦਿਆਰਥੀਆਂ ਨੂੰ ਨੇੜਲੇ ਕਿੰਡਰਗਾਰਟਨ ਵਿੱਚ ਲਿਜਾਇਆ ਗਿਆ ਤੇ ਉੱਥੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ। ਹਮਲੇ ਤੋਂ ਬਾਅਦ ਦਰਜਨਾਂ ਦੀ ਗਿਣਤੀ ਵਿੱਚ ਐਂਬੂਲੈਂਸਾ ਸਕੂਲ ਦੇ ਬਾਹਰ ਖੜ੍ਹੀਆਂ ਨਜ਼ਰ ਆਈਆਂ। ਸਕੂਲ ਦੀ ਇਮਾਰਤ ਨੂੰ ਵੀ ਪੁਲਿਸ ਵੱਲੋਂ ਵੀ ਘੇਰਾ ਪਾਇਆ ਗਿਆ ਸੀ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕ੍ਰਿਮੀਨਲ ਜਾਂਚ ਸ਼ੁਰੂ ਕੀਤੀ ਗਈ ਹੈ। ਤਾਤਾਰਸਤਾਨ ਰਿਪਬਲਿਕ, ਜਿਸ ਦੀ ਰਾਜਧਾਨੀ ਕਜ਼ਨ ਹੈ, ਦੇ ਗਵਰਨਰ ਰੁਸਤਮ ਮਿਨੀਖਾਨੋਵ ਨੇ ਆਖਿਆ ਕਿ ਚਾਰ ਲੜਕੇ ਤੇ ਤਿੰਨ ਲੜਕੀਆਂ (ਸਾਰੇ ਅੱਠਵੀਂ ਕਲਾਸ ਦੇ ਵਿਦਿਆਰਥੀ) ਇਸ ਸ਼ੂਟਿੰਗ ਵਿੱਚ ਮਾਰੇ ਗਏ। ਮਿਨੀਖਾਨੋਵ ਨੇ ਬਾਅਦ ਵਿੱਚ ਐਲਾਨ ਕੀਤਾ ਕਿ ਇਸ ਘਟਨਾ ਵਿੱਚ ਇੱਕ ਟੀਚਰ ਦੀ ਵੀ ਮੌਤ ਹੋ ਗਈ। ਮਿਨੀਖਾਨੋਵ ਨੇ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਉਹ 19 ਸਾਲਾਂ ਦਾ ਹੈ। ਉਸ ਦੇ ਨਾਂ ਉੱਤੇ ਹਥਿਆਰ ਵੀ ਰਜਿਸਟਰਡ ਮਿਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕਿਊਰਿਟੀ ਪੂਰੀ ਤਰ੍ਹਾਂ ਬਹਾਲ ਕਰ ਲਈ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮਾਸਕੋ ਤੋਂ 700 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਕਜ਼ਨ ਸਿਟੀ ਦੇ ਸਾਰੇ ਸਕੂਲਾਂ ਵਿੱਚ ਸਕਿਊਰਿਟੀ ਦੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ।     

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ