Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਵਿਦੇਸ਼ ਮੰਤਰੀ ਦੇ ਦੌਰਿਆਂ ਨੂੰ ਟਰੂਡੋ ਨੇ ਦੱਸਿਆ ਅਸੈਂਸ਼ੀਅਲ

May 12, 2021 01:08 AM

ਓਟਵਾ, 11 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਵਿਦੇਸ਼ ਮੰਤਰੀ ਦੇ ਪਿੱਛੇ ਜਿਹੇ ਕੀਤੇ ਗਏ ਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਵਿਦੇਸ਼ ਦੌਰਿਆਂ ਨੂੰ ਕੰਮ ਨਾਲ ਸਬੰਧਤ ਜ਼ਰੂਰੀ ਦੌਰਿਆਂ ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਕੈਨੇਡੀਅਨਾਂ ਨੂੰ ਭਰੋਸਾ ਦਿਵਾਇਆ ਕਿ ਕੁਆਰਨਟੀਨ ਤੇ ਟੈਸਟਿੰਗ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾਣਗੀਆਂ।
ਇਹ ਪੁੱਛੇ ਜਾਣ ਉੱਤੇ ਕਿ ਕੌਮਾਂਤਰੀ ਟਰੈਵਲ ਦੇ ਸਬੰਧ ਵਿੱਚ ਸਰਕਾਰ ਦੋਹਰੇ ਮਾਪਦੰਡ ਕਿਉਂ ਅਪਣਾ ਰਹੀ ਹੈ, ਇੱਕ ਪਾਸੇ ਤਾਂ ਕੌਮਾਂਤਰੀ ਟਰੈਵਲ ਇੱਕ ਸਾਲ ਤੋਂ ਬੰਦ ਕੀਤਾ ਗਿਆ ਹੈ ਪਰ ਵਿਦੇਸ਼ ਮੰਤਰੀ ਮਾਰਕ ਗਾਰਨਿਊ ਉੱਤੇ ਇਸ ਤਰ੍ਹਾਂ ਦੀ ਕੋਈ ਰੋਕ ਨਹੀਂ ਲਾਈ ਗਈ, ਟਰੂਡੋ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾਂ ਅਸੈਂਸ਼ੀਅਲ ਟਰੈਵਲ ਉੱਤੇ ਜ਼ੋਰ ਦਿੱ਼ਤਾ ਗਿਆ ਹੈ।
ਓਟਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਫੂਡ ਤੇ ਅਸੈਂਸ਼ੀਅਲ ਵਸਤਾਂ ਨਾਲ ਭਰੇ ਹਜ਼ਾਰਾਂ ਟਰੱਕ ਅਮਰੀਕਾ ਦਾ ਬਾਰਡਰ ਕਰੌਸ ਕਰਦੇ ਹਨ।ਅਸੀਂ ਅਸੈਂਸ਼ੀਅਲ ਟਰੈਵਲ ਤੋਂ ਤਾਂ ਮਨ੍ਹਾਂ ਨਹੀਂ ਕਰਦੇ, ਪਰ ਹਮੇਸ਼ਾਂ ਇਹ ਸਵਾਲ ਬਣਿਆ ਰਹਿੰਦਾ ਹੈ ਕਿ ਅਸੈਂਸ਼ੀਅਲ ਟਰੈਵਲ ਹੈ ਕੀ ਤੇ ਕੀ ਇਸ ਦੌਰਾਨ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।
ਜਿ਼ਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਜੀ-7 ਦੇਸ਼ਾਂ ਦੇ ਵਿਦੇਸ਼ ਤੇ ਵਿਕਾਸ ਮੰਤਰੀਆਂ ਦੀ ਇਨ ਪਰਸਨ ਮੀਟਿੰਗ ਵਿੱਚ ਹਿੱਸਾ ਲੈਣ ਲਈ ਗਾਰਨਿਊ ਯੂਕੇ ਗਏ ਸਨ।ਅਗਲੇ ਹਫਤੇ ਆਈਸਲੈਂਡ ਵਿੱਚ ਆਰਕਟਿਕ ਕਾਊਂਸਲ ਦੀ ਮੰਤਰੀ ਪੱਧਰ ਦੀ 12ਵੀਂ ਇਨ ਪਰਸਨ ਮੀਟਿੰਗ ਵਿੱਚ ਵੀ ਗਾਰਨਿਊ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ।ਟਰੂਡੋ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਅਗਲੇ ਮਹੀਨੇ ਯੂ ਕੇ ਵਿੱਚ ਹੋਣ ਵਾਲੀ ਜੀ-7 ਆਗੂਆਂ ਦੀ ਮੀਟਿੰਗ ਵਿੱਚ ਉਹ ਹਿੱਸਾ ਲੈ ਪਾਉਣਗੇ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ