Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿਸਤਾਨ ਐੱਫ ਏ ਟੀ ਐੱਫ ਦੀਆਂ ਮੰਗਾਂ ਪੂਰੀਆਂ ਕਰਨ ਲਈ ਨਵੇਂ ਨਿਯਮ ਬਣਾਉਣ ਲੱਗਾ

May 12, 2021 03:08 AM

ਇਸਲਾਮਾਬਾਦ, 11 ਮਈ (ਪੋਸਟ ਬਿਊਰੋ)- ਫਾਈਨੈਂਸ਼ੀਲ ਐਕਸ਼ਨ ਟਾਸਕ ਫੋਰਸ (ਐਫ ਏ ਟੀ ਐਫ) ਵੱਲੋਂ ‘ਗ੍ਰੇਅ’ ਸੂਚੀ ਤੋਂ ਨਿਕਲਣ ਲਈ ਕਾਹਲਾ ਪਾਕਿਸਤਾਨ ਮਨੀ ਲਾਂਡਰਿੰਗ ਰੋਕੂ ਕੇਸਾਂ ਦੇ ਸਬੰਧ ਵਿੱਚ ਨਵੇਂ ਨਿਯਮ ਲਿਆਉਣ ਅਤੇ ਮੁਕੱਦਮਾ ਪ੍ਰਕਿਰਿਆ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਿਹਾ ਹੈ।
ਮੀਡੀਆ ਵਿੱਚ ਆਈ ਇੱਕ ਖ਼ਬਰਮਨੀ ਲਾਂਡਰਿੰਗ ਅਤੇ ਅੱਤਵਾਦ ਦੀ ਫੰਡਿੰਗ ਦੇ ਕੇਸਾਂ ਦੀ ਨਿਗਰਾਨੀ ਕਰਨ ਵਾਲੀ ਕੌਮਾਂਤਰੀ ਸੰਸਥਾ ਪੈਰਿਸ ਵਿਚਲੀ ਐਫ ਏ ਟੀ ਐਫ ਨੇ ਜੂਨ 2018 ਵਿੱਚ ਪਾਕਿਸਤਾਨ ਨੂੰ ‘ਗ੍ਰੇਅ’ ਸੂਚੀ ਵਿੱਚ ਪਾ ਦਿੱਤਾ ਸੀ ਅਤੇ ਓਦੋਂ ਤੋਂ ਇਹ ਦੇਸ਼ ਇਸ ਵਿੱਚੋਂ ਨਿਕਲਣ ਦੀ ਕੋਸ਼ਿਸ਼ ਵਿੱਚ ਕਰ ਰਿਹਾ ਹੈ। ‘ਡਾਨ' ਅਖ਼ਬਾਰ ਨੇ ਖ਼ਬਰ ਦਿੱਤੀ ਹੈ ਕਿ ਇਨ੍ਹਾਂ ਬਦਲਾਵਾਂ ਵਿੱਚ ਮਨੀ ਲਾਂਡਰਿੰਗ ਰੋਕੂ (ਏ ਸੀ ਈ) ਅਤੇ ਹੋਰ ਏਜੰਸੀਆਂ ਬਾਰੇ ਖਾਸ ਏਜੰਸੀਆਂ ਨੂੰ ਅਧਿਕਾਰ ਦੇਣਾ ਇਨ੍ਹਾਂ ਦੋ ਨਿਯਮਾਂ ਦਾ ਹਿੱਸਾ ਹੈ ਜਿਨ੍ਹਾਂ ਵਿੱਚ ਏ ਐਮ ਐਲ (ਜ਼ਬਤ ਜਾਇਦਾਦ ਪ੍ਰਬੰਧ) ਨਿਯਮ 2022 ਅਤੇ ਏ ਐਮ ਐਲ (ਰੈਫਰਲ) ਨਿਯਮ 2021 ਸ਼ਾਮਲ ਹਨ, ਜਿਹੜੇ ‘ਨੈਸ਼ਨਲ ਪਾਲਿਸੀ ਸਟੇਟਮੈਂਟ ਆਨ ਫਾਲੋ ਮਨੀ' ਦੇ ਹੇਠ ਆਉਂਦੇ ਹਨ। ਖ਼ਬਰਮੁਤਾਬਕ ਇਸ ਨੂੰ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ।
ਮਨੀ ਲਾਂਡਰਿੰਗ ਰੋਕੂ ਐਕਟ 2010 (ਏ ਐਮ ਐਲ ਏ) ਦੀ ਮੌਜੂਦਾ ਸੂਚੀ ਵਿੱਚ ਕੁਝ ਬਦਲਾਅ ਲਈ ਨਿਯਮ ਅਤੇ ਸਬੰਧਤ ਨੋਟੀਫਿਕੇਸ਼ਨ ਪ੍ਰਸ਼ਾਸਕਾਂ ਅਤੇ ਵਿਸ਼ੇਸ਼ ਸਰਕਾਰੀ ਵਕੀਲਾਂ ਦੀ ਨਿਯੁਕਤੀ ਦੇ ਬਾਅਦ ਲਾਗੂ ਹੋਵੇਗੀ। ਇਨ੍ਹਾਂ ਉਪਾਵਾਂ ਦੇ ਆਧਾਰ ਉੱਤੇ ਐਫ ਏ ਟੀ ਐਫ ਤੈਅ ਕਰੇਗਾ ਕਿ ਕੀ 27 ਵਿੱਚੋਂ ਤਿੰਨ ਬਾਕੀ ਗੱਲਾਂ ਨੂੰ ਪਾਕਿਸਤਾਨ ਨੇ ਪੂਰਾ ਕੀਤਾ ਹੈ ਜਾਂ ਨਹੀਂ, ਜਿਸ ਕਾਰਨ ਪਾਕਿਸਤਾਨ ਇਸ ਸਾਲ ਫਰਵਰੀ ਵਿੱਚ ‘ਗ੍ਰੇਅ’ ਸੂਚੀ ਤੋਂ ਨਹੀਂ ਨਿਕਲ ਸਕਿਆ। ਐਫ ਏ ਟੀ ਐਫ ਦੀਆਂ ਕਈ ਮੀਟਿੰਗਾਂ ਜੂਨ ਦੇ ਦੂਸਰੇ ਹਫ਼ਤੇ ਹੋਣੀਆਂ ਹਨ ਅਤੇ ਪੂਰਾ ਸੈਸ਼ਨ 21-25 ਜੂਨ ਨੂੰ ਹੋਵੇਗਾ।
ਇਸ ਦੇ ਬਾਅਦ ਸਰਕਾਰ ਨੇ ਦਰਜਨਾਂ ਪ੍ਰਸ਼ਾਸਕਾਂ ਲਾਏ ਹਨ, ਜਿਨ੍ਹਾਂ ਨੇ ਜਾਇਦਾਦਾਂ ਦੇ ਮੁੱਲ ਨੂੰ ਸੁਰੱਖਿਅਤ ਰੱਖਣ ਲਈ ਜ਼ਬਤ ਕਰਨ, ਪ੍ਰਾਪਤ ਕਰਨ, ਪ੍ਰਬੰਧ ਕਰਨ, ਕਿਰਾਏ ਉੱਤੇ ਦੇਣ, ਨਿਲਾਮੀ ਕਰਨ, ਤਬਾਦਲੇ ਜਾਂ ਨਿਪਟਾਉਣ ਜਾਂ ਹੋਰ ਉਪਾਅ ਕਰਨ ਦੇ ਅਧਿਕਾਰ ਦਿੱਤੇ ਹਨ। ਮਨੀ ਲਾਂਡਰਿੰਗ ਰੋਕੂ (ਰੈਫਲ) ਨਿਯਮ 2021 ਨੂੰ ਇੱਕ ਤੋਂ ਵੱਧ ਏਜੰਸੀਆਂ ਦੇ ਮਾਮਲਿਆਂ ਨੂੰ ਟਰਾਂਸਫਰ ਕਰਨ ਲਈ ਲਿਆਂਦਾ ਜਾ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ