Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਨੇਪਾਲ ਨੇ ਪਰਬਤਾਰੋਹੀਆਂ ਤੋਂ ਆਕਸੀਜਨ ਦੇ ਸਿਲੰਡਰ ਮੰਗੇ

May 12, 2021 03:09 AM

ਕਾਠਮੰਡੂ, 11 ਮਈ (ਪੋਸਟ ਬਿਊਰੋ)- ਨੇਪਾਲ ਵਿੱਚ ਆਕਸੀਜਨ ਦੇ ਸਿਲੰਡਰਾਂ ਦੀ ਏਨੀ ਕਮੀ ਹੋ ਗਈ ਹੈ ਕਿ ਮਾਊਂਟ ਐਵਰੈਸਟ ਦੇ ਪਰਬਤਾਰੋਹੀਆਂ ਨੂੰ ਵਾਪਸੀ ਵੇਲੇ ਖਾਲੀ ਸਿਲੰਡਰ ਲਿਆਉਣ ਲਈ ਕਿਹਾ ਜਾ ਰਿਹਾ ਹੈ।
ਕੋਰੋਨਾ ਦੀ ਦੂਜੀ ਲਹਿਰ ਤੋਂ ਪ੍ਰੇਸ਼ਾਨ ਨੇਪਾਲ ਨੇ ਕੱਲ੍ਹ ਇਹ ਅਪੀਲ ਜਾਰੀ ਕੀਤੀ ਹੈ। ਨੇਪਾਲ ਨੇ ਅਪ੍ਰੈਲ-ਮਈ ਦੇ ਸੀਜ਼ਨ ਲਈ ਸੱਤ ਸੌ ਤੋਂ ਵੱਧ ਪਰਬਤਾਰੋਹੀਆਂ ਨੂੰ 16 ਚੋਟੀਆਂ ਦੇ ਲਈ ਪਰਮਿਟ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ 408 ਪਰਬਤਾਰੋਹੀਆਂ ਨੂੰ ਮਾਊਂਟ ਐਵਰੈਸਟ ਲਈ ਪਰਮਿਟ ਦਿੱਤਾ ਸੀ, ਤਾਂ ਜੋ ਨੇਪਾਲ ਵਿੱਚ ਪਰਬਤਾਰੋਹੀ ਅਤੇ ਸੈਰ ਸਪਾਟਾ ਇੰਡਸਟਰੀ ਇੱਕ ਵਾਰੀ ਫਿਰਵਧੇ ਫੁੱਲੇ। ਨੇਪਾਲ ਦੇ ਪਰਬਤਾਰੋਹੀ ਸੰਗਠਨ (ਐਨ ਐਮ ਓ) ਨੇ ਪਰਬਤਾਰੋਹੀਆਂ ਨੂੰ ਕੋਵਿਡ-19 ਦੇ ਇਨਫੈਕਸ਼ਨ ਦੌਰ ਵਿੱਚ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਵਿਡ ਦੀ ਦੂਜੀ ਲਹਿਰ ਵਿੱਚ ਨੇਪਾਲ ਦਾ ਪਹਿਲਾਂ ਹੀ ਕਮਜ਼ੋਰ ਸਿਹਤ ਮਹਿਕਮਾ ਹੋਰ ਬਦਹਾਲ ਹੋ ਗਿਆ ਹੈ। ਐਨ ਐਮ ਏ ਦੇ ਇੱਕ ਸੀਨੀਅਰ ਅਧਿਕਾਰੀ ਕੁਲ ਬਹਾਦਰ ਗੁਰੰਗ ਦਾ ਕਹਿਣਾ ਹੈ ਕਿ ਇਸ ਸੀਜ਼ਨ ਵਿੱਚ ਪਰਬਤਾਰੋਹੀਆਂ ਤੇ ਉਨ੍ਹਾਂ ਦੇ ਸ਼ੇਰਪਾ ਗਾਈਡਾਂ ਕੋਲ 3500 ਆਕਸੀਜਨ ਦੀਆਂ ਬੋਤਲਾਂ ਹਨ। ਮੁਹਿੰਮ ਦੇ ਅੰਤ ਵਿੱਚ ਇਹ ਖਾਲੀ ਬੋਤਲਾਂ ਜਾਂ ਤਾਂ ਤੂਫਾਨ ਵਿੱਚ ਕਿਤੇ ਦੱਬ ਜਾਂਦੀਆਂ ਹਨ ਜਾਂ ਪਰਬਤਾਰੋਹੀ ਇਨ੍ਹਾਂ ਨੂੰ ਰਸਤੇ ਵਿੱਚ ਛੱਡ ਆਉਂਦੇ ਹਨ। ਗੁਰੰਗ ਨੇ ਇਨ੍ਹਾਂ ਪਰਬਤਾਰੋਹੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਪਸੀ ਵਿੱਚ ਆਕਸੀਜਨ ਦੀਆਂ ਖਾਲੀ ਬੋਤਲਾਂ ਨੂੰ ਵਾਪਸ ਲੈ ਲੈਣ ਤਾਂ ਜੋ ਉਨ੍ਹਾਂ ਦੀ ਦੁਬਾਰਾ ਵਰਤੋਂ ਕਰ ਕੇ ਆਕਸੀਜਨ ਦੀ ਘਾਟ ਨਾਲ ਮਰ ਰਹੇ ਲੋਕਾਂ ਦੀ ਜਾਨ ਬਚਾਈ ਜਾ ਸਕੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ