Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਹੁਣ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਨਹੀਂ ਦਿੱਤੀ ਜਾਵੇਗੀ ਫਰਸਟ ਡੋਜ਼ : ਵਿਲੀਅਮਜ਼

May 12, 2021 07:59 AM

ਟੋਰਾਂਟੋ, 11 ਮਈ (ਪੋਸਟ ਬਿਊਰੋ) : ਰੇਅਰ ਬਲੱਡ ਕਲੌਟਸ ਦੀਆਂ ਰਿਪੋਰਟਾਂ ਵਿੱਚ ਹੋਏ ਵਾਧੇ ਤੋਂ ਬਾਅਦ ਓਨਟਾਰੀਓ ਵੱਲੋਂ ਐਸਟ੍ਰਾਜ਼ੈਨੇਕਾ ਦੀ ਕੋਵਿਡ-19 ਵੈਕਸੀਨ ਦੀਆਂ ਪਹਿਲੀਆਂ ਡੋਜ਼ਾਂ ਦੇਣ ਉੱਤੇ ਰੋਕ ਲਾ ਦਿੱਤੀ ਗਈ ਹੈ।
ਇਹ ਐਲਾਨ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਵੱਲੋਂ ਮੰਗਲਵਾਰ ਦੁਪਹਿਰ ਨੂੰ ਕੀਤਾ ਗਿਆ। ਇਸ ਮੌਕੇ ਵਿਲੀਅਮਜ਼ ਨੇ ਆਖਿਆ ਕਿ ਇਹ ਫੈਸਲਾ ਅਹਿਤਿਆਤਨ ਲਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਅਜਿਹਾ ਨਹੀਂ ਹੈ ਕਿ ਇਸ ਵੈਕਸੀਨ ਕਾਰਨ ਲੋਕਾਂ ਵਿੱਚ ਬਲੱਡ ਕਲੌਟਸ ਦੇ ਮਾਮਲਿਆ ਵਿੱਚ ਬੇਹੱਦ ਵਾਧਾ ਹੋਇਆ ਹੋਵੇ ਪਰ ਅਸੀਂ ਕਿਸੇ ਵੀ ਤਰ੍ਹਾਂ ਦਾ ਖਤਰਾ ਮੁੱਲ ਨਾ ਲੈਂਦਿਆਂ ਹੋਇਆਂ ਹੋਰ ਡਾਟਾ ਤੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹਾਂ।
ਐਸਟ੍ਰਾਜੈ਼ਨੇਕਾ ਵੈਕਸੀਨ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪ੍ਰੋਵਿੰਸ ਭਰ ਦੀਆਂ ਕਈ ਫਾਰਮੇਸੀਜ਼ ਉੱਤੇ ਦਿੱਤੀ ਗਈ। ਚੀਫ ਹੈਲਥ ਪ੍ਰੋਟੈਕਸ਼ਨ ਐਂਡ ਐਮਰਜੰਸੀ ਪ੍ਰੀਪੇਅਰਡਨੈੱਸ ਆਫੀਸਰ ਡਾ· ਜੈਸਿਕਾ ਹੌਪਕਿੰਨਜ਼ ਅਨੁਸਾਰ ਓਨਟਾਰੀਓ ਵਿੱਚ ਵੈਕਸੀਨ ਕਾਰਨ ਥਰੌਂਬੌਟਿਕ ਥਰੌਂਬੋਸਾਇਟੋਪੇਨੀਆ (ਵੀ ਆਈ ਟੀ ਟੀ) ਹੋਣ ਦਾ ਖਤਰਾ 60,000 ਵਿੱਚੋਂ ਇੱਕ ਹੈ। ਬਾਅਦ ਵਿੱਚ ਹੌਪਕਿੰਨਜ਼ ਨੇ ਸਪਸ਼ਟ ਕੀਤਾ ਕਿ 8 ਮਈ ਤੱਕ ਵੈਕਸੀਨ ਕਾਰਨ 8 ਓਨਟਾਰੀਓ ਵਾਸੀਆਂ ਨੂੰ ਬਲੱਡ ਕਲੌਟਸ ਨਾਲ ਸਬੰਧਤ ਦਿੱਕਤ ਹੋਈ।
ਉਨ੍ਹਾਂ ਆਖਿਆ ਕਿ ਸਾਰੇ ਅੰਕੜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੀ ਆਈ ਟੀ ਟੀ ਦੇ ਖਤਰੇ ਨੁੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਤੇ ਇਸੇ ਲਈ ਐਸਟ੍ਰਾਜ਼ੈਨੇਕਾ ਨੂੰ ਰੋਕਣਾ ਹੀ ਠੀਕ ਹੋਵੇਗਾ।ਉਨ੍ਹਾਂ ਇਹ ਵੀ ਆਖਿਆ ਕਿ ਐਸਟ੍ਰਾਜ਼ੈਨੇਕਾ ਵੈਕਸੀਨ ਨਾਲ ਕੋਵਿਡ-19 ਦਾ ਖਤਰਾ ਘਟਦਾ ਹੈ, ਹਸਪਤਾਲ ਵਿੱਚ ਭਰਤੀ ਹੋਣ ਤੇ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਵੀ ਘਟਦੀਆਂ ਹਨ। ਜਿਨ੍ਹਾਂ ਨੇ ਇਹ ਵੈਕਸੀਨ ਲਵਾਈ ਹੈ ਉਨ੍ਹਾਂ ਨੇ ਬਿਲਕੁਲ ਸਹੀ ਕਦਮ ਚੁੱਕਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਫਾਈਜ਼ਰ-ਬਾਇਓਐਨਟੈਕ ਤੇ ਮੌਡਰਨਾ ਵੈਕਸੀਨਜ਼ ਦੀਆਂ ਡੋਜ਼ਾਂ ਵਿੱਚ ਵੀ ਵਾਧਾ ਹੋਇਆ ਹੈ। ਵਿਲੀਅਮਜ਼ ਨੇ ਆਖਿਆ ਕਿ ਇਸ ਭਰੋਸੇਮੰਗ ਵੈਕਸੀਨ ਦੀ ਸਪਲਾਈ ਵਿੱਚ ਵਾਧਾ ਹੋਣ ਕਾਰਨ ਵੀ ਇਹ ਫੈਸਲਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਐਸਟ੍ਰਾਜ਼ੈਨੇਕਾ ਦੀ ਜਿੰਨੀ ਬਚੀ ਹੋਈ ਸਪਲਾਈ ਓਨਟਾਰੀਓ ਕੋਲ ਪਈ ਹੈ ਉਸ ਨੂੰ ਦੂਜੀ ਡੋਜ਼ ਲਈ ਵਰਤਿਆ ਜਾਵੇਗਾ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ