Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਗੋਆ ਮੈਡੀਕਲ ਕਾਲਜ ਵਿੱਚ ਆਕਸੀਜਨ ਸਪਲਾਈ ਰੁਕਣ ਨਾਲ 26 ਮਰੀਜ਼ਾਂ ਦੀ ਮੌਤ

May 12, 2021 10:28 AM

* ਆਂਧਰਾ ਪ੍ਰਦੇਸ਼ ਵਿੱਚ ਵੀ ਆਕਸੀਜਨ ਦੀ ਘਾਟ ਕਾਰਨ 11 ਮੌਤਾਂ


ਪਣਜੀ, 11 ਮਈ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਆਕਸੀਜਨ ਦੀ ਪੂਰੀ ਸਪਲਾਈ ਨਾ ਹੋਣ ਕਰ ਕੇ ਕਈ ਮਰੀਜ਼ਾਂ ਦੀ ਮੌਤ ਦੀਆਂ ਖਬਰਾਂ ਪਹਿਲਾਂ ਵੱਖ-ਵੱਖ ਰਾਜਾਂ ਤੋਂ ਆਈਆਂ ਹਨ। ਅੱਜ ਇਸ ਤਰ੍ਹਾਂ ਦੀਆਂ ਖਬਰਾਂ ਗੋਆ ਅਤੇਆਂਧਰਾ ਪ੍ਰਦੇਸ਼ ਵਿੱਚ ਵੀ ਆ ਗਈਆਂ ਹਨ।
ਗੋਆ ਵਿੱਚਅੱਜ ਮੰਗਲਵਾਰ ਆਕਸੀਜਨਸਪਲਾਈ ਰੁਕਣ ਨਾਲ ਸਿਰਫ 4 ਘੰਟਿਆਂਵਿੱਚ 26 ਮਰੀਜ਼ਾਂ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਤੜਕੇ 2 ਵਜੇ ਤੋਂ 6 ਵਜੇ ਦੌਰਾਨ ਆਕਸੀਜਨ ਦੀ ਸਪਲਾਈ ਵਿੱਚਅਚਾਨਕ ਕੁਝ ਅੜਿੱਕਾ ਪੈਣ ਨਾਲ ਸਿਰਫ ਚਾਰ ਘੰਟ ਮਾਰੂ ਸਾਬਤ ਹੋਏ ਤੇ 26 ਮਰੀਜ਼ਾਂ ਦੀ ਮੌਤ ਹੋ ਗਈ।ਰਾਜ ਦੀ ਭਾਜਪਾ ਸਰਕਾਰ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਜਾਂਚ ਹੋਵੇਗੀ ਤੇ ਹਾਈ ਕੋਰਟ ਵੀ ਇਸ ਦੀਰਿਪੋਰਟ ਮੰਗ ਸਕਦੀ ਹੈ।ਗੋਆ ਮੈਡੀਕਲ ਕਾਲਜ ਹਸਪਤਾਲ ਵਿੱਚ 26 ਮੌਤਾਂ ਹੋਣ ਨਾਲ ਹਰ ਪਾਸੇ ਤਰਥੱਲੀ ਮੱਚਦੀ ਜਾਪਦੀ ਹੈ। ਇਸ ਬਾਰੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਏਦਾਂ ਨਹੀਂ ਲੱਗਦਾ ਕਿ ਇਹ ਘਟਨਾ ਡਾਕਟਰਾਂ ਦੀ ਲਾਪਰਵਾਹੀ ਜਾਂ ਦੇਰੀ ਕਾਰਨ ਹੋਈ ਹੈ। ਜਿਲਾ ਪ੍ਰਸ਼ਾਸਨ ਨੇ ਕੱਲ੍ਹ ਰਾਤ 2 ਵਜੇ ਤੋਂ ਸਵੇਰੇ 6 ਵਜੇ ਦੇ ਵਿਚਾਲੇ ਗੋਆ ਮੈਡੀਕਲ ਕਾਲਜ ਵਿੱਚ ਆਕਸੀਜਨ ਦੀ ਕਮੀ ਬਾਰੇ ਦੱਸਿਆ ਤਾਂ ਤੁਰੰਤ ਸਪਲਾਈ ਪੁਚਾਉਣ ਲਈ ਐੱਸ ਓ ਐੱਸ ਸਿਸਟਮ ਰਾਹੀਂ ਅੱਗੇਸੂਚਨਾ ਦੇ ਦਿੱਤੀ ਗਈ ਸੀ। ਅੱਗੇ ਬਾਰੇ ਉਹ ਕੁਝ ਨਹੀਂ ਦੱਸ ਸਕੇ।
ਦੂਸਰੇ ਪਾਸੇ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿਚ ਰੁਈਆ ਸਰਕਾਰੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਹੋਣ ਕਾਰਨ ਵੈਂਟੀਲੇਟਰ ਸਪੋਰਟ ਉੱਤੇ ਰੱਖੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ।ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਇਸ ਬਾਰੇਜਾਂਚ ਦੇ ਆਦੇਸ਼ ਦਿੱਤੇ ਹਨ। ਹਸਪਤਾਲ ਦੇ ਸੁਪਰਡੈਂਟ ਨੇ ਕਿਹਾ ਕਿ ਆਕਸੀਜਨ ਸਪਲਾਈ ਵਿੱਚ ਪ੍ਰੈਸ਼ਰ ਘਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਚਿੱਤੂਰ ਦੇ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਸੋਮਵਾਰ ਰਾਤ ਕਰੀਬ ਸਾਢੇ ਅੱਠ ਵਜੇ ਮੁਸ਼ਕਿਲ ਨਾਲ ਪੰਜ ਮਿੰਟ ਲਈ ਆਕਸੀਜਨ ਸਪਲਾਈ ਦਾ ਪ੍ਰੈਸ਼ਰ ਘਟਿਆ ਸੀ ਤੇ ਏਨੇ ਵਿੱਚ ਹੀ ਹਾਦਸਾ ਹੋ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ