Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਵਧੇਰੇ ਆਊਟਡੋਰ ਥਾਂਵਾਂ ਖੋਲ੍ਹ ਸਕਦਾ ਹੈ ਓਨਟਾਰੀਓ : ਸਾਇੰਸ ਟੇਬਲ ਸਲਾਹਕਾਰ

May 12, 2021 06:11 PM

ਟੋਰਾਟੋ, 12 ਮਈ (ਪੋਸਟ ਬਿਊਰੋ) : ਓਨਟਾਰੀਓ ਦੇ ਸਾਇੰਸ ਸਲਾਹਕਾਰਾਂ ਦਾ ਕਹਿਣਾ ਹੈ ਕਿ ਪ੍ਰੋਵਿੰਸ ਵੱਲੋਂ ਜੇ ਅਗਲੇ ਹਫਤੇ ਸਟੇਅ ਐਟ ਹੋਮ ਆਰਡਰਜ਼ ਵਿੱਚ ਵਾਧਾ ਵੀ ਕੀਤਾ ਜਾਂਦਾ ਹੈ ਤਾਂ ਵੀ ਓਨਟਾਰੀਓ ਸੁਰੱਖਿਅਤ ਢੰਗ ਨਾਲ ਕਈ ਮਨੋਰੰਜਨ ਵਾਲੀਆਂ ਫੈਸਿਲਿਟੀਜ਼ ਨੂੰ ਖੋਲ੍ਹ ਸਕਦਾ ਹੈ।
ਓਨਟਾਰੀਓ ਦੇ ਕੋਵਿਡ-19 ਸਾਇੰਸ ਐਡਵਾਈਜ਼ਰੀ ਟੇਬਲ ਦੇ ਸਾਇੰਟਿਫਿਕ ਡਾਇਰੈਕਟਰ ਨੇ ਆਖਿਆ ਕਿ ਆਊਟਡੋਰ ਗਤੀਵਿਧੀਆਂ ਜਿਵੇਂ ਕਿ ਗੌਲਫ, ਟੈਨਿਸ ਤੇ ਬੀਚ ਵਾਲੀਬਾਲ ਘੱਟ ਰਿਸਕ ਵਾਲੀਆਂ ਖੇਡਾਂ ਹਨ ਤੇ ਵਾਧੂ ਹਦਾਇਤਾਂ ਨਾਲ ਪ੍ਰੋਵਿੰਸ ਲੋਕਾਂ ਨੂੰ ਇੱਕ ਵਾਰੀ ਮੁੜ ਖੇਡਣ ਦੀ ਇਜਾਜ਼ਤ ਦੇ ਸਕਦਾ ਹੈ।ਡਾ· ਪੀਟਰ ਜੂਨੀ ਨੇ ਆਖਿਆ ਕਿ ਜੇ ਫਿਜ਼ੀਕਲ ਡਿਸਟੈਂਸਿੰਗ ਦਾ ਪਾਲਨ ਨਹੀਂ ਹੋ ਸਕਦਾ ਤਾਂ ਲੋਕਾਂ ਨੂੰ ਮਾਸਕ ਪਾਉਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਵੱਧ ਰਿਸਕ ਵਾਲੀਆਂ ਗਤੀਵਿਧੀਆਂ ਜਿਵੇਂ ਕਿ ਕਾਰ ਪੂਲਿੰਗ ਜਾਂ ਲਾਕਰ ਰੂਮ ਸਾਂਝਾ ਕੀਤੇ ਜਾਣ ਨੂੰ ਸ਼ਹਿ ਨਹੀਂ ਦੇਣੀ ਚਾਹੀਦੀ।
ਜਿ਼ਕਰਯੋਗ ਹੈ ਕਿ ਪਿਛਲੇ ਮਹੀਨੇ ਪ੍ਰੋਵਿੰਸ ਵੱਲੋਂ ਸਟੇਅ ਐਟ ਹੋਮ ਦੇ ਹੁਕਮ ਦਿੱਤੇ ਗਏ ਸਨ ਜਿਸ ਨਾਲ ਪਲੇਅਗ੍ਰਾਊਂਡਸ ਨੂੰ ਛੱਡ ਕੇ ਹਜ਼ਾਰਾਂ ਕਾਰੋਬਾਰ ਤੇ ਆਊਟਡੋਰ ਮਨੋਰੰਜਨ ਵਾਲੀਆਂ ਥਾਂਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਸਰਕਾਰ ਨੇ ਸੋਮਵਾਰ ਨੂੰ ਇਹ ਵੀ ਆਖਿਆ ਕਿ ਉਹ ਇਨ੍ਹਾਂ ਹੁਕਮਾਂ ਨੂੰ ਵਧਾਉਣ ਬਾਰੇ ਵੀ ਵਿਚਾਰ ਕਰ ਰਹੀ ਹੈ।ਸਾਇੰਸ ਟੇਬਲ ਵੱਲੋਂ ਆਊਟਡੋਰ ਗਤੀਵਿਧੀਆਂ ਉੱਤੇ ਲਾਈਆਂ ਗਈਆਂ ਪਾਬੰਦੀਆਂ ਦੀ ਆਲੋਚਨਾ ਕੀਤੀ ਗਈ ਤੇ ਆਖਿਆ ਗਿਆ ਕਿ ਇਸ ਨਾਲ ਕੋਵਿਡ-19 ਨਿਯੰਤਰਿਤ ਨਹੀਂ ਹੋਵੇਗਾ ਤੇ ਸਗੋਂ ਇਸਦਾ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਲੋਕਾਂ ਉੱਤੇ ਵੀ ਮਾੜਾ ਅਸਰ ਪਵੇਗਾ ਜਿਨ੍ਹਾਂ ਕੋਲ ਹਰਿਆਵਲ ਦੇ ਨਾਂ ਉੱਤੇ ਕੁੱਝ ਨਹੀਂ ਹੈ।
ਜੂਨੀ ਨੇ ਆਖਿਆ ਕਿ ਲੋਕਾਂ ਨੂੰ ਬਾਹਰ ਜਾਣ ਤੇ ਸੁਰੱਖਿਅਤ ਢੰਗ ਨਾਲ ਐਕਸਰਸਾਈਜ਼ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇ ਫਿਜ਼ੀਕਲ ਡਿਸਟੈਂਸਿੰਗ ਰੱਖੀ ਜਾਵੇ ਤੇ ਢੰਗ ਨਾਲ ਮਾਸਕ ਲਾਏ ਜਾਣ ਤਾਂ ਦੋ ਵੱਖ ਵੱਖ ਘਰਾਂ ਦੇ 10 ਮੈਂਬਰਾਂ ਨੂੰ ਵੀ ਆਊਟਡੋਰ ਇੱਕਠੇ ਹੋਣ ਦਿੱਤਾ ਜਾ ਸਕਦਾ ਹੈ। ਪਰ ਸਰਕਾਰ ਵੱਲੋਂ ਨਿਯਮਾਂ ਵਿੱਚ ਤਬਦੀਲੀ ਕਰਨ ਵਿੱਚ ਕੋਈ ਰੂਚੀ ਨਹੀਂ ਵਿਖਾਈ ਗਈ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ