Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

12+ ਨੂੰ ਫਾਈਜ਼ਰ ਵੈਕਸੀਨ ਦੇ ਸ਼ੌਟ ਦੇਣ ਦੀ ਓਨਟਾਰੀਓ ਦੀ ਸੌਲੀਸਿਟਰ ਜਨਰਲ ਨੇ ਕੀਤੀ ਪੁਸ਼ਟੀ

May 12, 2021 06:16 PM

ਓਨਟਾਰੀਓ, 12 ਮਈ (ਪੋਸਟ ਬਿਊਰੋ) : ਓਨਟਾਰੀਓ ਦੀ ਸੌਲੀਸਿਟਰ ਜਨਰਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪ੍ਰੋਵਿੰਸ ਵੱਲੋਂ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੇ ਸ਼ੌਟਸ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਾਏ ਜਾਣਗੇ। ਜਿ਼ਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ ਹੁਣ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕੋਵਿਡ-19 ਟੀਕਾਕਰਣ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਸਿਲਵੀਆ ਜੋਨਜ਼ ਨੇ ਆਖਿਆ ਕਿ 12+ ਬੱਚਿਆਂ ਦਾ ਟੀਕਾਕਰਣ ਕਰਨ ਤੋਂ ਪਹਿਲਾਂ ਪ੍ਰੋਵਿੰਸ ਵੈਕਸੀਨ ਦੀ ਸਪਲਾਈ ਦੀ ਸਥਿਤੀ ਵੇਖੇਗਾ ਤੇ ਲੋਕਲ ਹੈਲਥ ਯੂਨਿਟਸ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਪ੍ਰੋਵਿੰਸ ਵੱਲੋਂ 24 ਮਈ ਤੋਂ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਣ ਲਈ ਬੁਕਿੰਗ ਸ਼ੁਰੂ ਕਰਨ ਦੀ ਤਰੀਕ ਰੱਖੀ ਗਈ ਹੈ। ਇਸ ਤਰੀਕ ਤੋਂ ਬਾਅਦ ਹੀ ਇਸ ਉਮਰ ਵਰਗ ਤੋਂ ਨਿੱਕੀ ਉਮਰ ਦੇ ਬੱਚਿਆਂ ਦੇ ਟੀਕਾਕਰਣ ਦੀ ਤਰੀਕ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
ਹੈਲਥ ਕੈਨੇਡਾ ਵੱਲੋਂ ਪਿਛਲੇ ਹਫਤੇ 12 ਤੋਂ 15 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਫਾਈਜ਼ਰ ਸ਼ੌਟਸ ਦੇਣ ਲਈ ਮਨਜ਼ੂਰੀ ਦਿੱਤੀ ਗਈ ਸੀ।ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਪ੍ਰੋਵਿੰਸ ਬੱਚਿਆਂ ਦੇ ਟੀਕਾਕਰਣ ਲਈ ਵੀ ਪੂਰੀ ਸਰਗਰਮੀ ਨਾਲ ਯੋਜਨਾ ਉਲੀਕ ਰਹੀ ਹੈ। ਪਰ ਜੋਨਜ਼ ਵਾਂਗ ਹੀ ਉਨ੍ਹਾਂ ਵੀ ਕੋਈ ਸਮਾਂ ਸੀਮਾਂ ਨਹੀਂ ਦਿੱਤੀ। ਐਲੀਅਟ ਨੇ ਇਹ ਵੀ ਆਖਿਆ ਕਿ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਪਹਿਲੀ ਡੋਜ਼ ਦਿੱਤੀ ਜਾ ਸਕਦੀ ਹੈ ਤੇ ਦੂਜੀ ਡੋਜ਼ ਸਤੰਬਰ ਵਿੱਚ ਨਵਾਂ ਸਕੂਲ ਵਰ੍ਹਾਂ ਸ਼ੁਰੂ ਹੋਣ ਸਮੇਂ ਦਿੱਤੀ ਜਾ ਸਕਦੀ ਹੈ।    

   

 

 
Have something to say? Post your comment