Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕੈਨੇਡਾ ਨੇ ਦਿੱਤੀ ਚੇਤਾਵਨੀ, ਤੇਲ ਲਾਈਨ ਬੰਦ ਕਰਨ ਸਦਕਾ ਅਮਰੀਕਾ ਨਾਲ ਸਬੰਧ ਪੈ ਸਕਦੇ ਹਨ ਕਮਜ਼ੋਰ

May 12, 2021 06:20 PM

ਵਾਸਿੰ਼ਗਟਨ, 12 ਮਈ (ਪੋਸਟ ਬਿਊਰੋ) ; ਮਿਸ਼ੀਗਨ ਵੱਲੋਂ ਕੱਚੇ ਤੇਲ ਵਾਲੀ ਇੱਕ ਅਹਿਮ ਪਾਈਪਲਾਈਨ ਨੂੰ ਬੰਦ ਕਰਨ ਲਈ ਮਿਥੀ ਗਈ ਡੈੱਡਲਾਈਨ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਕੈਨੇਡਾ ਵੱਲੋਂ ਇੱਕ ਸਖ਼ਤ ਟਿੱਪਣੀ ਜਾਰੀ ਕੀਤੀ ਗਈ ਜਿਸ ਵਿੱਚ ਲਿਖਿਆ ਗਿਆ ਕਿ ਇਸ ਨਾਲ ਦੋਵਾਂ ਮੁਲਕਾਂ ਦੇ ਸਬੰਧ ਕਮਜ਼ੋਰ ਪੈ ਸਕਦੇ ਹਨ।
ਇਸ ਟਿੱਪਣੀ ਨੂੰ ਜੇ ਚੇਤਾਵਨੀ ਆਖਿਆ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗੀ।ਕੈਨੇਡੀਅਨ ਕੰਪਨੀ ਐਨਬ੍ਰਿੱਜ ਇੰਕ·, ਮਿਸ਼ੀਗਨ ਤੇ ਅਮਰੀਕਾ ਦੇ ਇਸ ਫੈਸਲੇ ਦੀ ਹਮਾਇਤ ਕਰ ਰਹੇ ਐਨਵਾਇਰਮੈਂਟਲ ਗਰੁੱਪਜ਼, ਖਿਲਾਫ ਕਾਨੂੰਨੀ ਜੰਗ ਵਿੱਢਣ ਦੀ ਤਿਆਰੀ ਕਰ ਰਹੀ ਹੈ।ਇਹ ਪਾਈਪਲਾਈਨ ਮੈਕੀਨੈਕ ਦੇ ਪਾਣੀਆਂ ਥੱਲਿਓਂ ਲੰਘਦੀ ਹੈ ਤੇ ਇਸ ਨੂੰ ਲਾਈਨ 5 ਆਖਿਆ ਜਾਂਦਾ ਹੈ।
ਕੈਨੇਡੀਅਨ ਸਰਕਾਰ ਇਸ ਮਾਮਲੇ ਵਿੱਚ ਐਨਬ੍ਰਿੱਜ ਦੀ ਪਿੱਠ ਥਾਪੜਨ ਵਾਸਤੇ ਦਖਲ ਦੇ ਰਹੀ ਹੈ। ਕੈਨੇਡੀਅਨ ਸਰਕਾਰ ਵੱਲੋਂ ਅਮਰੀਕਾ ਦੀ ਫੈਡਰਲ ਅਦਾਲਤ ਵਿੱਚ ਫਾਈਲ ਕੀਤੇ ਗਏ ਆਪਣੇ ਪੱਖ ਵਿੱਚ ਆਖਿਆ ਗਿਆ ਹੈ ਕਿ 1977 ਦੀ ਕੈਨੇਡਾ-ਯੂਐਸ ਪਾਈਪਲਾਈਨ ਸੰਧੀ ਤਹਿਤ ਦੋਵਾਂ ਦੇਸ਼ਾਂ ਦਰਮਿਆਨ ਤੇਲ ਦੇ ਮੁਕਤ ਵਹਾਅ ਦੀ ਗਾਰੰਟੀ ਦਿੱਤੀ ਗਈ ਸੀ ਤੇ ਇਸ ਦੇ ਮੱਦੇਨਜ਼ਰ ਮਿਸ਼ੀਗਨ ਨੂੰ ਇੱਕਤਰਫਾ ਕਾਰਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਓਟਵਾ ਨੇ ਇਹ ਵੀ ਆਖਿਆ ਕਿ ਇਸ ਮਾਮਲੇ ਨਾਲ ਇਤਿਹਾਸਕ ਢਾਂਚੇ, ਜਿਸ ਉੱਤੇ ਕਈ ਪੀੜ੍ਹੀਆਂ ਤੋਂ ਅਮਰੀਕਾ ਤੇ ਕੈਨੇਡਾ ਦੇ ਸਬੰਧ ਸਫਲਤਾਪੂਰਬਕ ਚੱਲ ਰਹੇ ਹਨ, ਦੀ ਸਾਰਥਕਤਾ ਦੇ ਸਬੰਧ ਵਿੱਚ ਚਿੰਤਾ ਵੀ ਖੜ੍ਹੀ ਹੁੰਦੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਾਈਨ 5 ਰਾਹੀਂ ਰੋਜ਼ਾਨਾ 540,000 ਬੈਰਲ ਤੇਲ ਪੱਛਮੀ ਕੈਨੇਡਾ ਤੋਂ ਓਨਟਾਰੀਓ, ਕਿਊਬਿਕ, ਮਿਸ਼ੀਗਨ, ਓਹਾਇਓ ਤੇ ਇੰਡੀਆਨਾ ਪਹੁੰਚਦਾ ਹੈ। ਇਹ ਵੀ ਕਨਸੋਆਂ ਹਨ ਕਿ ਕੈਨੇਡਾ ਵਿੱਚ ਇਹ ਚੋਣਾਂ ਦਾ ਵਰ੍ਹਾ ਹੋਣ ਕਾਰਨ ਇਸ ਪਾਈਪਲਾਈਨ ਨੂੰ ਚੱਲਦਾ ਰੱਖਣ ਲਈ ਕੈਨੇਡਾ ਵਾਸਿ਼ੰਗਟਨ ਵਿੱਚ ਲੌਬਿੰਗ ਕਰ ਰਿਹਾ ਹੈ। ਪਰ ਵਾੲ੍ਹੀਟ ਹਾਊਸ ਇਸ ਮਾਮਲੇ ਵਿੱਚ ਚੁੱਪ ਧਾਰੀ ਬੈਠਾ ਹੈ।  

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ