Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕੁਆਰਨਟੀਨ ਕਰਨ ਤੋਂ ਇਨਕਾਰ ਕਰਨ ਵਾਲੇ ਟਰੈਵਲਰਜ਼ ਨੂੰ ਕੀਤੇ ਗਏ 800 ਜੁਰਮਾਨੇ

May 13, 2021 01:30 AM

ਟੋਰਾਂਟੋ, 12 ਮਈ (ਪੋਸਟ ਬਿਊਰੋ) : ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ( ਪੀ ਐਚ ਏ ਸੀ) ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਿਰਧਾਰਤ ਹੋਟਲ ਵਿੱਚ ਕੁਆਰਨਟੀਨ ਕਰਨ ਤੋਂ ਇਨਕਾਰ ਕਰਨ ਵਾਲੇ ਟਰੈਵਲਰਜ਼ ਨੂੰ 798 ਜੁਰਮਾਨੇ ਕੀਤੇ ਗਏ।
ਏਜੰਸੀ ਨੇ ਇੱਕ ਈਮੇਲ ਰਾਹੀਂ ਭੇਜੇ ਇੱਕ ਬਿਆਨ ਵਿੱਚ ਦੱਸਿਆ ਕਿ 22 ਫਰਵਰੀ ਤੇ 7 ਮਈ ਦਰਮਿਆਨ ਓਨਟਾਰੀਓ ਵਿੱਚ 606 ਟਿਕਟਾਂ ਤੇ ਬ੍ਰਿਟਿਸ਼ ਕੋਲੰਬੀਆ ਵਿੱਚ 192 ਟਿਕਟਾਂ ਜਾਰੀ ਕੀਤੀਆਂ ਗਈਆਂ। ਪੀ ਐਚ ਏ ਸੀ ਨੇ ਦੱਸਿਆ ਕਿ ਕਿਊਬਿਕ ਵਿੱਚ ਕਿਸੇ ਨੂੰ ਟਿਕਟ ਜਾਰੀ ਕੀਤੇ ਜਾਣ ਬਾਰੇ ਉਨ੍ਹਾਂ ਨੂੰ ਕੋਈ ਰਿਕਾਰਡ ਹਾਸਲ ਨਹੀਂ ਹੋਇਆ। ਉੱਥੇ ਟਿਕਟਾਂ ਲਾਅ ਐਨਫੋਰਸਮੈਂਟ ਵੱਲੋਂ ਨਹੀਂ ਸਗੋਂ ਪ੍ਰੋਵਿੰਸ਼ੀਅਲ ਪ੍ਰੌਸੀਕਿਊਟਰਜ਼ ਵੱਲੋਂ ਜਾਰੀ ਕੀਤੀਆਂ ਗਈਆਂ। ਪੀ ਐਚ ਏ ਸੀ ਨੇ ਆਖਿਆ ਕਿ ਉਨ੍ਹਾਂ ਨੂੰ ਅਲਬਰਟਾ ਵਿੱਚ ਵੀ ਕਿਸੇ ਤਰ੍ਹਾਂ ਦੀ ਕਿਸੇ ਕਾਰਵਾਈ ਦੀ ਕੋਈ ਜਾਣਕਾਰੀ ਨਹੀਂ ਹੈ।
ਇਨ੍ਹਾਂ ਜੁਰਮਾਨਿਆਂ ਦੀ ਗਿਣਤੀ ਪਿਛਲੇ ਮਹੀਨੇ ਦੁੱਗਣੀ ਹੋ ਗਈ। ਇਸ ਤੋਂ ਪਹਿਲਾਂ ਪੀ ਐਚ ਏ ਸੀ  ਨੇ ਦੱਸਿਆ ਸੀ ਕਿ 19 ਅਪਰੈਲ ਤੱਕ 404 ਟਿਕਟਾਂ ਹੀ ਜਾਰੀ ਕੀਤੀਆਂ ਗਈ ਸਨ। ਪੀ ਐਚ ਏ ਸੀ ਨੇ ਦੱਸਿਆ ਕਿ ਸਰਕਾਰ ਦੇ ਦੱਸੇ ਗਏ ਹੋਟਲਾਂ ਵਿੱਚ ਕੁਆਰਨਟੀਨ ਕਰਨ ਤੋਂ ਇਨਕਾਰ ਕਰਨ ਉੱਤੇ ਪ੍ਰਤੀ ਦਿਨ 3000 ਡਾਲਰ ਜੁਰਮਾਨਾ ਹੋ ਸਕਦਾ ਹੈ। ਹੋਟਲ ਵਿੱਚ ਕੁਆਰਨਟੀਨ ਕਰਨ ਦੇ ਇਸ ਫੈਸਲੇ ਦੀ ਉਲੰਘਣਾ ਨੂੰ ਕੁਆਰਨਟੀਨ ਐਕਟ ਦੀ ਉਲੰਘਣਾ ਮੰਨਿਆ ਜਾਂਦਾ ਹੈ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ