Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਸੇਫ ਹੈ ਇੱਕ ਡੋਜ਼ ਫਾਈਜ਼ਰ ਤੇ ਦੂਜੀ ਡੋਜ਼ ਐਸਟ੍ਰਾਜ਼ੈਨੇਕਾ ਦੀ ਲਾਉਣਾ?

May 13, 2021 08:28 AM

ਟੋਰਾਂਟੋ, 12 ਮਈ (ਪੋਸਟ ਬਿਊਰੋ) : ਯੂ ਕੇ ਵਿੱਚ ਕੀਤੇ ਗਏ ਇੱਕ ਮੁੱਢਲੇ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਤੋਂ ਬਾਅਦ ਕਿਸੇ ਹੋਰ ਬ੍ਰੈਂਡ ਦੀ ਦੂਜੀ ਡੋਜ਼ ਲੈਣਾ ਸੇਫ ਹੈ। ਪਰ ਇਸ ਦੇ ਕੁੱਝ ਸਾਈਡ ਇਫੈਕਟਸ ਵੀ ਹੋ ਸਕਦੇ ਹਨ ਜਿਵੇਂ ਕਿ ਸਿਰ ਦਰਦ, ਠੰਢ ਲੱਗਣਾ ਜਾਂ ਬੁਖਾਰ ਹੋਣਾ।
ਇਹ ਅਧਿਐਨ 50 ਸਾਲ ਤੇ ਇਸ ਤੋਂ ਉੱਪਰ ਉਮਰ ਵਰਗ ਦੇ 800 ਲੋਕਾਂ ਉੱਤੇ ਕੀਤਾ ਗਿਆ, ਇਨ੍ਹਾਂ ਨੂੰ ਚਾਰ ਹਫਤਿਆਂ ਦੇ ਫਰਕ ਨਾਲ ਮਿਕਸਡ ਡੋਜ਼ਾਂ ਦਿੱਤੀਆਂ ਗਈਆਂ। ਰਿਸਰਚਰਜ਼ ਨੇ ਪਾਇਆ ਕਿ ਫਾਈਜ਼ਰ ਤੋਂ ਬਾਅਦ ਦੂਜੀ ਡੋਜ਼ ਐਸਟ੍ਰਾਜ਼ੈਨੇਕਾ ਦੀ ਦੇਣ ਤੇ ਐਸਟ੍ਰਾਜ਼ੈਨੇਕਾ ਤੋਂ ਬਾਅਦ ਦੂਜੀ ਡੋਜ਼ ਫਾਈਜ਼ਰ ਦੀ ਦੇਣ ਮਗਰੋਂ ਬਿਨਾਂ ਮਿਕਸ ਡੋਜ਼ ਦੇ ਮੁਕਾਬਲੇ ਵਧੇਰੇ ਸਾਈਡ ਇਫੈਕਟਸ ਸਾਹਮਣੇ ਆਏ।   
ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਢੰਗ ਨਾਲ ਵੈਕਸੀਨ ਦੇਣ ਉੱਤੇ ਉਹ ਕਿ਼ੰਨੀ ਪ੍ਰਭਾਵਸ਼ਾਲੀ ਰਹਿੰਦੀ ਹੈ।ਇਸ ਸਬੰਧੀ ਡਾਟਾ ਅਗਲੇ ਮਹੀਨੇ ਆਉਣ ਦੀ ਸੰਭਾਵਨਾ ਹੈ। ਕੈਨੇਡਾ ਦੀ ਚੀਫ ਪਬਲਿਕ ਹੈਲਥ ਆਫੀਸਰ ਡਾ· ਥੈਰੇਸਾ ਟੈਮ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਵੈਕਸੀਨਜ਼ ਦੀ ਵਰਤੋਂ ਦੇ ਚੰਗੇ ਨਤੀਜੇ ਵੇਖਣ ਨੂੰ ਮਿਲ ਰਹੇ ਹਨ। ਅਸੀਂ ਧਿਆਨ ਨਾਲ ਡਾਟਾ ਉੱਤੇ ਨਜ਼ਰ ਰੱਖ ਰਹੇ ਹਾਂ। ਸੁ਼ਰੂਆਤੀ ਨਤੀਜੇ ਚੰਗੇ ਹਨ।ਉਨ੍ਹਾਂ ਇਹ ਵੀ ਸੰਭਾਵਨਾ ਪ੍ਰਗਟਾਈ ਕਿ ਇਨ੍ਹਾਂ ਗਰਮੀਆਂ ਵਿੱਚ ਕੈਨੇਡੀਅਨਾਂ ਨੂੰ ਹੋ ਸਕਦਾ ਹੈ ਕਿ ਮਿਕਸਡ ਡੋਜ਼ ਦੇਣੀ ਸ਼ੁਰੂ ਕੀਤੀ ਜਾ ਸਕੇ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ